November 18, 2026, 7:42 am
----------- Advertisement -----------
HomeNewsBreaking Newsਅੱਤਵਾਦ ਖਿਲਾਫ਼ ਪਾਕਿਸਤਾਨ ਨੂੰ ਘੇਰਨ ਦੀ ਤਿਆਰੀ! 7 ਸਰਬ ਪਾਰਟੀ ਵਫ਼ਦ ਵਿਦੇਸ਼...

ਅੱਤਵਾਦ ਖਿਲਾਫ਼ ਪਾਕਿਸਤਾਨ ਨੂੰ ਘੇਰਨ ਦੀ ਤਿਆਰੀ! 7 ਸਰਬ ਪਾਰਟੀ ਵਫ਼ਦ ਵਿਦੇਸ਼ ਭੇਜੇਗੀ ਭਾਰਤ ਸਰਕਾਰ

Published on

----------- Advertisement -----------

ਹੁਣ ਦੇਸ਼ ਦੀਆਂ ਰਾਜਨੀਤਿਕ ਪਾਰਟੀਆਂ ਅੰਤਰਰਾਸ਼ਟਰੀ ਪੱਧਰ ’ਤੇ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਨੂੰ ਹੋਰ ਮਜ਼ਬੂਤ ​​ਕਰਨ ਲਈ ਇਕੱਠੇ ਖੜ੍ਹੀਆਂ ਹਨ। ਆਪ੍ਰੇਸ਼ਨ ਸੰਧੂਰ ਤੋਂ ਬਾਅਦ, ਭਾਰਤ ਨੇ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਵਿਚ ਸੱਤ ਸਰਬ-ਪਾਰਟੀ ਵਫ਼ਦ ਭੇਜਣ ਦਾ ਫੈਸਲਾ ਕਰਕੇ ਇਕ ਵੱਡਾ ਕੂਟਨੀਤਕ ਕਦਮ ਚੁੱਕਿਆ ਹੈ। ਇਨ੍ਹਾਂ ਵਫ਼ਦਾਂ ਦਾ ਉਦੇਸ਼ ਅੱਤਵਾਦ ਪ੍ਰਤੀ ਭਾਰਤ ਦੀ ‘ਜ਼ੀਰੋ ਟੌਲਰੈਂਸ’ ਨੀਤੀ ਦਾ ਸਾਂਝਾ ਸੰਦੇਸ਼ ਦੁਨੀਆ ਨੂੰ ਦੇਣਾ ਹੈ। ਇਸ ਮੁਹਿੰਮ ਵਿਚ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਿਲ ਹਨ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਇਕ ਸੋਸ਼ਲ ਮੀਡੀਆ ਪੋਸਟ ਵਿਚ ਇਹ ਜਾਣਕਾਰੀ ਦਿੱਤੀ। ਪੋਸਟ ਵਿਚ ਉਨ੍ਹਾਂ ਨੇ ਲਿਖਿਆ ਕਿ ਸਭ ਤੋਂ ਮਹੱਤਵਪੂਰਨ ਪਲਾਂ ’ਤੇ, ਭਾਰਤ ਇਕਜੁੱਟ ਖੜ੍ਹਾ ਹੈ। ਸੱਤ ਸਰਬ-ਪਾਰਟੀ ਵਫ਼ਦ ਜਲਦੀ ਹੀ ਮੁੱਖ ਭਾਈਵਾਲ ਦੇਸ਼ਾਂ ਦਾ ਦੌਰਾ ਕਰਨਗੇ ਅਤੇ ਅੱਤਵਾਦ ਪ੍ਰਤੀ ‘ਜ਼ੀਰੋ ਟੌਲਰੈਂਸ’ ਦੇ ਸਾਡੇ ਸਾਂਝੇ ਸੰਦੇਸ਼ ਨੂੰ ਲੈ ਕੇ ਜਾਣਗੇ। ਇਹ ਰਾਜਨੀਤੀ ਤੋਂ ਉੱਪਰ ਅਤੇ ਮਤਭੇਦਾਂ ਤੋਂ ਪਰੇ ਰਾਸ਼ਟਰੀ ਏਕਤਾ ਦਾ ਇਕ ਸ਼ਕਤੀਸ਼ਾਲੀ ਪ੍ਰਤੀਕ ਹੈ। ਇਸੇ ਸੰਬੰਧੀ ਹੀ ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਸਵੇਰੇ, ਸੰਸਦੀ ਮਾਮਲਿਆਂ ਦੇ ਮੰਤਰੀ, ਕਿਰਨ ਰਿਜੀਜੂ ਨੇ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਅਤੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਗੱਲ ਕੀਤੀ ਅਤੇ ਪਾਕਿਸਤਾਨ ਤੋਂ ਅੱਤਵਾਦ ’ਤੇ ਭਾਰਤ ਦੇ ਰੁਖ਼ ਨੂੰ ਸਪੱਸ਼ਟ ਕਰਨ ਲਈ ਵਿਦੇਸ਼ ਭੇਜੇ ਜਾਣ ਵਾਲੇ ਵਫ਼ਦਾਂ ਲਈ 4 ਸੰਸਦ ਮੈਂਬਰਾਂ ਦੇ ਨਾਮ ਸੌਂਪਣ ਲਈ ਕਿਹਾ ਸੀ। ਇਸ ਵਿਚ ਭਾਜਪਾ ਦੇ ਦੋ ਸੰਸਦ ਮੈਂਬਰ, ਕਾਂਗਰਸ, ਡੀ.ਐਮ.ਕੇ., ਜੇ.ਡੀ.ਯੂ., ਐਨ.ਸੀ.ਪੀ. (ਸਪਾ) ਅਤੇ ਸ਼ਿਵ ਸੈਨਾ (ਸ਼ਿੰਦੇ ਧੜੇ) ਦਾ ਇਕ-ਇਕ ਮੈਂਬਰ ਸ਼ਾਮਿਲ ਕੀਤਾ ਗਿਆ ਹੈ। ਭਾਜਪਾ ਤੋਂ ਰਵੀ ਸ਼ੰਕਰ ਪ੍ਰਸਾਦ ਅਤੇ ਬੈਜਯੰਤ ਪਾਂਡਾ, ਕਾਂਗਰਸ ਤੋਂ ਸ਼ਸ਼ੀ ਥਰੂਰ, ਜੇਡੀਯੂ ਤੋਂ ਸੰਜੇ ਕੁਮਾਰ ਝਾਅ, ਡੀ.ਐਮ.ਕੇ. ਤੋਂ ਕਨੀਮੋਝੀ ਕਰੁਣਾਨਿਧੀ, ਐਨ.ਸੀ.ਪੀ. (ਐਸਪੀ) ਤੋਂ ਸੁਪ੍ਰੀਆ ਸੁਲੇ ਅਤੇ ਸ਼ਿਵ ਸੈਨਾ (ਸ਼ਿੰਦੇ ਧੜੇ) ਤੋਂ ਸ਼੍ਰੀਕਾਂਤ ਏਕਨਾਥ ਸ਼ਿੰਦੇ ਸਮੂਹਾਂ ਦੀ ਅਗਵਾਈ ਕਰਨਗੇ। ਉਨ੍ਹਾਂ ਦੀ ਅਗਵਾਈ ਹੇਠ, 7 ਵਫ਼ਦ ਇਸ ਮਹੀਨੇ 23 ਜਾਂ 24 ਮਈ ਤੋਂ ਅਗਲੇ 10 ਦਿਨਾਂ ਲਈ ਦੁਨੀਆ ਦੇ ਪ੍ਰਮੁੱਖ ਦੇਸ਼ਾਂ, ਖਾਸ ਕਰਕੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮੈਂਬਰ ਦੇਸ਼ਾਂ ਦਾ ਦੌਰਾ ਕਰਨਗੇ ਤੇ ਦੱਸਣਗੇ ਕਿ ਅੱਤਵਾਦ ਵਿਰੁੱਧ ਭਾਰਤ ਦਾ ਕੀ ਨਜ਼ਰੀਆ ਹੈ ਅਤੇ ਆਪ੍ਰੇਸ਼ਨ ਸੰਧੂਰ ਤਹਿਤ ਪਾਕਿਸਤਾਨ ਵਿਰੁੱਧ ਕਾਰਵਾਈ ਕਿਉਂ ਅਤੇ ਕਿਵੇਂ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...