May 25, 2026, 12:16 pm
----------- Advertisement -----------
HomeNewsBreaking Newsਉਮੀਦਵਾਰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਜਲਦ ਪ੍ਰਕਾਸ਼ਤ ਕਰਵਾਉਣ: ਡਾ. ਰਾਜੂ

ਉਮੀਦਵਾਰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਜਲਦ ਪ੍ਰਕਾਸ਼ਤ ਕਰਵਾਉਣ: ਡਾ. ਰਾਜੂ

Published on

----------- Advertisement -----------

ਚੰਡੀਗੜ੍ਹ, 8 ਫਰਵਰੀ 2022 – ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਦੁਹਰਾਇਆ ਕਿ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਅਖਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਪ੍ਰਕਾਸ਼ਤ ਕਰਾਉਣ ਲਈ ਨਿਰਧਾਰਤ ਸਮੇਂ ਤੋਂ ਖੁੱਝਣਾ ਨਹੀਂ ਚਾਹੀਦਾ। ਉਨਾਂ ਦੱਸਿਆ ਕਿ ਅਖਬਾਰਾਂ ਅਤੇ ਟੈਲੀਵਿਜ਼ਨ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨ ਲਈ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਨ ਦੀ ਅੰਤਿਮ ਮਿਤੀ 8 ਫਰਵਰੀ, 2022 ਨੂੰ ਸਮਾਪਤ ਹੋ ਗਈ ਹੈ।

ਭਾਰਤੀ ਚੋਣ ਦੀਆਂ ਹਦਾਇਤਾਂ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਲਈ ਤਿੰਨ ਵਾਰ ਅਖਬਾਰਾਂ ਅਤੇ ਟੈਲੀਵਿਜ਼ਨਾਂ ਵਿੱਚ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨਾ ਲਾਜ਼ਮੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦੇ ਪਹਿਲੇ ਚਾਰ ਦਿਨਾਂ ਦੇ ਅੰਦਰ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਨਾ ਹੋਵੇਗਾ। ਡਾ: ਰਾਜੂ ਨੇ ਅੱਗੇ ਦੱਸਿਆ ਕਿ ਸ਼ਡਿਊਲ ਅਨੁਸਾਰ ਦੂਸਰਾ ਇਸ਼ਤਿਹਾਰ ਨਾਮਜ਼ਦਗੀ ਵਾਪਸ ਲੈਣ ਦੇ 5ਵੇਂ ਤੋਂ 8ਵੇਂ ਦਿਨ ਦੇ ਵਿਚਕਾਰ ਦਿੱਤਾ ਜਾ ਸਕਦਾ ਹੈ। ਜਦੋਂ ਕਿ, ਤੀਜਾ ਇਸ਼ਤਿਹਾਰ 9ਵੇਂ ਦਿਨ ਤੋਂ ਪ੍ਰਚਾਰ ਦੇ ਆਖਰੀ ਦਿਨ (ਚੋਣਾਂ ਦੀ ਮਿਤੀ ਤੋਂ ਇੱਕ ਦਿਨ ਪਹਿਲਾਂ ) ਤੱਕ ਦਿੱਤਾ ਜਾ ਸਕਦਾ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਬੰਧਤ ਰਾਜਨੀਤਕ ਪਾਰਟੀ ਅਤੇ ਉਮੀਦਵਾਰਾਂ ਨੂੰ ਇਹ ਘੋਸ਼ਣਾ ਪੱਤਰ ਕਿਸੇ ਖੇਤਰੀ ਅਖਬਾਰ ਵਿੱਚ 12 ਫੌਂਟ ਸਾਈਜ਼ ਵਿੱਚ ਤਿੰਨ ਵਾਰ ਢੁਕਵੀਂ ਥਾਂ ’ਤੇ ਛਪਵਾਉਣਾ ਹੋਵੇਗਾ।

ਉਨਾਂ ਕਿਹਾ ਕਿ ਡੀਏਵੀਪੀ/ਆਡਿਟ ਬਿਊਰੋ ਆਫ਼ ਸਰਕੂਲੇਸ਼ਨ ਦੁਆਰਾ ਦੱਸੇ ਰਿਕਾਰਡ ਮੁਤਾਬਕ ਇਸ਼ਤਿਹਾਰ 75000 ਤੋਂ ਵੱਧ ਸਰਕੂਲੇਸ਼ਨ ਵਾਲੇ ਘੱਟੋ-ਘੱਟ ਇੱਕ ਰਾਸ਼ਟਰੀ ਰੋਜ਼ਾਨਾ ਅਖਬਾਰ ਵਿੱਚ ਅਤੇ ਘੱਟੋ-ਘੱਟ 25000 ਦੇ ਸਰਕੂਲੇਸ਼ਨ ਵਾਲੇ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਖੇਤਰੀ ਵਰਨਾਕੂਲਰ ਰੋਜ਼ਾਨਾ ਅਖਬਾਰ ਵਿੱਚ ਖੇਤਰੀ ਭਾਸ਼ਾ ਵਿੱਚ ਪ੍ਰਕਾਸ਼ਤ ਹੋਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਟੀਵੀ ਚੈਨਲਾਂ ਵਲੋਂ ਵੀ ਨਿਰਧਾਰਿਤ ਫਾਰਮੈਟ ਵਿੱਚ ਘੱਟੋ-ਘੱਟ ਸੱਤ ਸੈਕਿੰਡ ਲਈ ਸਵੇਰੇ 8:00 ਵਜੇ ਤੋਂ ਰਾਤ 10:00 ਵਜੇ ਤੱਕ ਖੇਤਰੀ ਭਾਸ਼ਾ ਜਾਂ ਅੰਗਰੇਜ਼ੀ ਵਿੱਚ ਇਸ ਦਾ ਪ੍ਰਸਾਰਣ ਕੀਤਾ ਜਾਵੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ।

ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਉਮੀਦਵਾਰ ਦੋਸ਼ੀ ਨਹੀਂ ਸਿੱਧ ਹੋਏ ਹਨ ਜਾਂ ਉਨਾਂ ਵਿਰੁੱਧ ਕੋਈ ਅਪਰਾਧਿਕ ਕੇਸ ਲੰਬਿਤ ਨਹੀਂ ਹੈ, ਉਨਾਂ ਨੂੰ ਅਜਿਹੇ ਇਸ਼ਤਿਹਾਰ ਪ੍ਰਕਾਸ਼ਤ ਕਰਨ ਦੀ ਲੋੜ ਨਹੀਂ ਹੈ। ਡਾ: ਰਾਜੂ ਨੇ ਜ਼ਿਲਾ ਚੋਣ ਅਫ਼ਸਰਾਂ (ਡੀ.ਈ.ਓਜ਼) ਅਤੇ ਰਿਟਰਨਿੰਗ ਅਫ਼ਸਰਾਂ (ਆਰ.ਓਜ਼) ਨੂੰ ਵੀ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ’ਤੇ ਤਿੱਖੀ ਨਜ਼ਰ ਰੱਖਣ ਕਿ ਉਹ ਨਿਰਧਾਰਿਤ ਸਮੇਂ ਦੌਰਾਨ ਅਪਰਾਧਿਕ ਪਿਛੋਕੜ ਸਬੰਧੀ ਇਸ਼ਤਿਹਾਰ ਪ੍ਰਕਾਸ਼ਤ ਕਰ ਰਹੇ ਹਨ ਜਾਂ ਨਹੀਂ ਅਤੇ ਇਸ ਸਬੰਧੀ ਪੂਰਾ ਰਿਕਾਰਡ ਰੱਖਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...