November 17, 2026, 7:27 pm
----------- Advertisement -----------
HomeNewsBreaking Newsਸਿੰਘ ਸਹਿਬਾਨ ਨੇ ਹਰਵਿੰਦਰ ਸਿੰਘ ਸਰਨਾ ਸਮੇਤ ਵੱਖ ਵੱਖ ਆਗੂਆਂ ਨੂੰ ਸੁਣਾਈਆਂ...

ਸਿੰਘ ਸਹਿਬਾਨ ਨੇ ਹਰਵਿੰਦਰ ਸਿੰਘ ਸਰਨਾ ਸਮੇਤ ਵੱਖ ਵੱਖ ਆਗੂਆਂ ਨੂੰ ਸੁਣਾਈਆਂ ਧਾਰਮਿਕ ਸਜ਼ਾਵਾਂ

Published on

----------- Advertisement -----------

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਅਹਿਮ ਫੈਸਲੇ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਜਿਨ੍ਹਾਂ ’ਤੇ ਲੱਗੇ ਦੋਸ਼ਾਂ ਬਾਰੇ ਬਣੀ ਕਮੇਟੀ ਵਲੋਂ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ, ਦੇ ਆਧਾਰ ’ਤੇ ਉਨ੍ਹਾਂ ’ਤੇ ਧਰਮ ਪ੍ਰਚਾਰ ਧਾਰਮਿਕ ਸਰਗਰਮੀਆਂ ਕਰਨ ਤੇ ਲਗਾਈ ਰੋਕ ਹਟਾ ਦਿੱਤੀ ਗਈ ਹੈ।। ਇਸ ਦੇ ਨਾਲ ਹੀ ਤਖਤ ਸ੍ਰੀ ਪਟਨਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਨੂੰ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਪਾਲਣ ਨਾ ਕਰਨ ਦੇ ਦੋਸ਼ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਜਿਨ੍ਹਾਂ ਨੂੰ ਪਿਛਲੇ ਸਮੇਂ ਵਿਚ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਨੂੰ 11 ਦਿਨ ਕਿਸੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਪਾਠ ਕਰਨ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਜਿਨ੍ਹਾਂ ਵਲੋਂ ਸਾਲ 2015 ਵਿਚ ਡੇਰਾ ਮੁਖੀ ਨੂੰ ਮੁਆਫੀ ਦੇਣ ਵਾਲੇ ਪੱਤਰ ’ਤੇ ਦਸਤਖਤ ਕੀਤੇ ਗਏ ਸਨ, ਨੂੰ ਵੀ 11 ਦਿਨ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਤੋਂ ਇਲਾਵਾ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...