August 9, 2026, 7:55 am
----------- Advertisement -----------
HomeNewsBreaking NewsBBMB ਅੱਜ ਤੋਂ ਨਵੇਂ ਕੋਟੇ ਤਹਿਤ 3 ਰਾਜਾਂ ਨੂੰ ਦੇਵੇਗਾ ਪਾਣੀ, ਪੰਜਾਬ,...

BBMB ਅੱਜ ਤੋਂ ਨਵੇਂ ਕੋਟੇ ਤਹਿਤ 3 ਰਾਜਾਂ ਨੂੰ ਦੇਵੇਗਾ ਪਾਣੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਛੱਡਿਆ ਜਾਵੇਗਾ ਪਾਣੀ

Published on

----------- Advertisement -----------

ਹਰਿਆਣਾ ਤੇ ਪੰਜਾਬ ਵਿਚ ਚੱਲ ਰਹੇ ਪਾਣੀ ਵਿਵਾਦ ਵਿਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਨਵੇਂ ਸਰਕਲ ਤੋਂ ਪਾਣੀ ਛੱਡੇਗਾ। ਦੱਸ ਦੇਈਏ ਕਿ 15 ਮਈ ਨੂੰ ਹੋਈ ਬੈਠਕ ਦੇ ਬਾਅਦ ਅੱਜ ਤੈਅ ਕੀਤੇ ਗਏ ਮਾਪਦੰਡਾਂ ਮੁਤਾਬਕ ਤਿੰਨਾਂ ਰਾਜਾਂ ਨੂੰ ਪਾਣੀ ਮਿਲੇਗਾ ਜਿਸ ਵਿਚ ਪੰਜਾਬ ਨੂੰ ਲਗਭਗ 17 ਹਜ਼ਾਰ ਕਿਊਸਿਕ, ਹਰਿਆਣਾ ਨੂੰ 10 ਹਜ਼ਾਰ 300 ਤੇ ਰਾਜਸਥਾਨ ਨੂੰ 12400 ਕਿਊਸਿਕ ਪਾਣੀ ਛੱਡਿਆ ਜਾਵੇਗਾ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗਲ ਡੈਮ ਪਹੁੰਚ ਕੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਚੱਲ ਰਹੇ ਮੋਰਚੇ ਵਿਚ ਸ਼ਾਮਲ ਹੋਣਗੇ।

ਦੱਸ ਦੇਈਏ ਕਿ ਸੀਐੱਮ ਦੇ ਪਹੁੰਚਣ ਤੋਂ ਪਹਿਲਾਂ ਹੀ BBMB ਦੇ ਅਧਿਕਾਰੀ ਅੱਜ ਸਵੇਰੇ ਉਥੇ ਪਹੁੰਚ ਜਾਣਗੇ ਤੇ ਤਿੰਨਾਂ ਰਾਜਾਂ ਨੂੰਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਪਾਣੀ ਛੱਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਦੱਸ ਦੇਈਏ ਕਿ 15 ਮਈ ਨੂੰ BBMB ਮੁੱਖ ਦਫਤਰ ਵਿਚ ਤਕਨੀਕੀ ਸੰਮਤੀ ਦੀ ਬੈਠਕ ਦੌਰਾਨ ਤਿੰਨਾਂ ਸੂਬਿਆਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਪਾਣੀ ਛੱਡਣ ਦਾ ਕੰਮ 21 ਮਈ ਤੋਂ 31 ਮਈ ਤੱਕ ਸ਼ੁਰੂ ਹੋ ਕੇ ਖਤਮ ਹੋਣਾ ਹੈ। ਜ਼ਿਕਰਯੋਗ ਹੈ ਕਿ ਇਸ ਪੂਰੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਕੇ ਹਰਿਆਣਾ ਦਾ ਪਾਣੀ ਘੱਟ ਕਰਨ ਦੀ ਜਾਣਕਾਰੀ ਦਿੱਤੀ ਸ਼ੀ ਜਿਸ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਬਿਆਨ ਆਇਆ ਕਿ ਭਗਵੰਤ ਮਾਨ ਸਿਆਸਤ ਕਰ ਰਹੇ ਹਨ ਤੇ ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੁਤੀ ਚੌਧਰੀ ਕੇਂਦਰੀ ਜਲ ਸ਼ਕਤੀ ਮੰਤਰੀ ਸੀ ਪਾਕਿਸਤਾਨ ਨੇ ਰਿਹਾਅ ਕੀਤਾ BSF ਦਾ ਜਵਾਨ ਕੀਤਾ, 22 ਦਿਨਾਂ ਬਾਅਦ ਪੁਰਨਮ ਕੁਮਾਰ ਦੀ ਹੋਈ ਵਤਨ ਵਾਪਸੀਆਰ ਪਾਟਿਲ ਨੂੰ ਮਿਲੀ ਹਰਿਆਣਾ ਸਰਕਾਰ ਨੇ ਧਾਰਾ 7 ਤਹਿਤ ਮਾਮਲਾ ਕੇਂਦਰ ਨੂੰ ਭੇਜਣ ਦੀ ਮੰਗ ਕੀਤੀ। BBMB ਨੇ ਕੇਂਦਰ ਨੂੰ ਚਿੱਠੀ ਲਿਖੀ। ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਆਨ ਦਿੱਤਾ ਕਿ ਪੰਜਾਬ ਸਰਕਾਰ ਰਾਜ ਧਰਮ ਨਹੀਂ ਨਿਭਾ ਰਹੀ। CM ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੂੰ ਚਿੱਠੀ ਲਿਖੀ ਤੇ ਕਿਹਾ ਕਿ ਹਰਿਆਣਾ ਦਾ ਪਾਣੀ ਬੰਦ ਹੋਣ ਦਾ ਦਿੱਲੀ ‘ਤੇ ਵੀ ਅਸਰ ਪਵੇਗਾ। ਭਾਖੜਾ ਨਹਿਰ ਦੇ ਪਾਣੀ ‘ਤੇ ਨਿਰਭਰ ਹਰਿਆਣਾ ਦੇ ਜ਼ਿਲ੍ਹਿਆਂ ਵਿਚ ਦਿੱਕਤ ਸਾਹਮਣੇ ਆਈ। ਸ਼ਾਮ ਨੂੰ ਚੰਡੀਗੜ੍ਹ ਵਿਚ BBMB ਦੀ ਬੈਠਕ ਹੋਈ ਜਿਸ ਵਿਚ ਹਰਿਆਣਾ, ਪੰਜਾਬ, ਰਾਜਸਥਾਨ ਤੇ ਦਿੱਲੀ ਸਰਕਾਰ ਦੇ ਨੁਮਾਇੰਦੇ ਸ਼ਾਮਲ ਹੋਏ। BBMB ਦੇ ਵਾਟਰ ਰੈਗੂਲੇਸ਼ਨ ਡਾਇਰੈਕਟਰ ਤੇ ਸੈਕ੍ਰੇਟਰੀ ਦਾ ਟਰਾਂਸਫਰ ਹੋਇਆ। ਨੰਗਲ ਡੈਮ ਦੇ ਕੰਟਰੋਲਿੰਗ ਸਟੇਸ਼ਨ ‘ਤੇ ਪੰਜਾਬ ਪੁਲਿਸ ਤਾਇਨਾਤ ਕੀਤੀ ਗਈ। ਹਾਲਾਂਕਿ ਰੋਪੜ ਰੇਂਜ ਦੇ DIG ਨੇ ਕਿਹਾ ਕਿ ਉਹ ਸਿਰਫ ਸਕਿਓਰਿਟੀ ਰਿਵਿਊ ਕਰਨ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...