November 6, 2026, 12:35 pm
----------- Advertisement -----------
HomeNewsBreaking Newsਸਲਮਾਨ ਖਾਨ ਦੀ ਸੁਰੱਖਿਆ ‘ਚ ਕੁਤਾਹੀ, ਗਲੈਕਸੀ ਅਪਾਰਟਮੈਂਟ ‘ਚ ਜ਼ਬਰਦਸਤੀ ਵੜੀ ਔਰਤ

ਸਲਮਾਨ ਖਾਨ ਦੀ ਸੁਰੱਖਿਆ ‘ਚ ਕੁਤਾਹੀ, ਗਲੈਕਸੀ ਅਪਾਰਟਮੈਂਟ ‘ਚ ਜ਼ਬਰਦਸਤੀ ਵੜੀ ਔਰਤ

Published on

----------- Advertisement -----------

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਪਿਛਲੇ ਕੁਝ ਸਮੇਂ ਤੋਂ ਆਪਣੀ ਸੁਰੱਖਿਆ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਹਨ। ਹੁਣ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਮੁੰਬਈ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ।

ਔਰਤ ਦਾ ਨਾਮ ਈਸ਼ਾ ਛਾਬੜਾ ਦੱਸਿਆ ਜਾ ਰਿਹਾ ਹੈ। ਮੁੰਬਈ ਪੁਲਿਸ ਔਰਤ ਤੋਂ ਪੁੱਛਗਿੱਛ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਵਿਅਕਤੀ ਨੇ ਸਲਮਾਨ ਖਾਨ ਦੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ।

ਰਿਪੋਰਟਾਂ ਮੁਤਾਬਕ ਇੱਕ ਔਰਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਔਰਤ ਤੋਂ ਪੁੱਛਗਿੱਛ ਕਰ ਰਹੀ ਹੈ।

ਇੱਕ ਹੋਰ ਰਿਪੋਰਟ ਮੁਤਾਬਕ ਈਸ਼ਾ ਛਾਬੜਾ (32) ਨੇ ਸਵੇਰੇ ਲਗਭਗ 3.30 ਵਜੇ ਗਲੈਕਸੀ ਅਪਾਰਟਮੈਂਟਸ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਈਸ਼ਾ ਅਪਾਰਟਮੈਂਟ ਦੀ ਲਿਫਟ ਤੱਕ ਪਹੁੰਚ ਗਈ ਸੀ। ਈਸ਼ਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਰਿਪੋਰਟਾਂ ਮੁਤਾਬਕ ਮੁੰਬਈ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ 20 ਮਈ ਨੂੰ ਸਲਮਾਨ ਖਾਨ ਦੀ ਬਿਲਡਿੰਗ ਵਿੱਚ ਦਾਖਲ ਹੋਣ ‘ਤੇ ਜਤਿੰਦਰ ਕੁਮਾਰ ਸਿੰਘ ਨਾਮ ਦੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਤਿੰਦਰ ਛੱਤੀਸਗੜ੍ਹ ਦਾ ਰਹਿਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...