November 18, 2026, 3:16 am
----------- Advertisement -----------
HomeNewsBreaking Newsਡਾ ਮਨਮੋਹਨ ਸਿੰਘ ਦੀ ਫੋਟੋ ਸਿੱਖ ਅਜਾਇਬ ਘਰ ਲਗਾਉਣ ਤੇ ਹਵਾਰਾ ਨੂੰ...

ਡਾ ਮਨਮੋਹਨ ਸਿੰਘ ਦੀ ਫੋਟੋ ਸਿੱਖ ਅਜਾਇਬ ਘਰ ਲਗਾਉਣ ਤੇ ਹਵਾਰਾ ਨੂੰ ਇਤਰਾਜ਼, ਧਾਮੀ ਦਾ ਬਿਆਨ, ਮੁੜ ਕਰਾਂਗੇ ਵਿਚਾਰ

Published on

----------- Advertisement -----------

ਬੀਤੇ ਦਿਨ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਪੱਤਰ ਲਿਖ ਕੇ ਇਤਰਾਜ ਪ੍ਰਗਟ ਕੀਤੇ ਜਾਣ ਦੇ ਸੰਬੰਧ ਵਿਚ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ’ਤੇ ਮੁੜ ਵਿਚਾਰ ਕੀਤਾ ਜਾਵੇਗਾ। ਤਖ਼ਤ ਸਾਹਿਬਾਨ ਦਰਮਿਆਨ ਚੱਲ ਰਹੇ ਟਕਰਾਅ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬਾਨ ਪਵਿੱਤਰ ਹਨ ਤੇ ਉਨ੍ਹਾਂ ਦਾ ਕਦੇ ਕੋਈ ਟਕਰਾਅ ਨਹੀਂ ਹੋ ਸਕਦਾ। ਯਤਨ ਕਰ ਰਹੇ ਹਾਂ ਕਿ ਜੋ ਇਸ ਮਾਮਲੇ ਨੂੰ ਲੈ ਕੇ ਥੋੜਾ ਬਹੁਤਾ ਆਪਸੀ ਟਕਰਾਅ ਹੈ, ਉਹ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਨਿਯਮ ਤੇ ਵਿਧੀ ਵਿਧਾਨ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਮਹਾਨ ਹੈ ਤੇ ਸਿੱਖਾਂ ਦਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਿਨਾਂ ਗੁਜ਼ਾਰਾ ਨਹੀਂ ਤੇ ਜਿਹੜੇ ਕੁਝ ਸਮੇਂ ਲਈ ਅਕਾਲ ਤਖਤ ਸਾਹਿਬ ਤੋਂ ਲਾਂਭੇ ਹੁੰਦੇ ਹਨ, ਉਨ੍ਹਾਂ ਨੂੰ ਮੁੜ ਇੱਥੇ ਆਉਣਾ ਹੀ ਪੈਂਦਾ ਹੈ। ਇਹ ਸਿਧਾਂਤ ਸਾਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਬਖਸ਼ਿਸ਼ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...