ਰਿਟਾ. SHO ਅੰਗਰੇਜ਼ ਸਿੰਘ ਦਾ ਹੋਇਆ ਦਿਹਾਂਤ
ਲੰਮੇ ਸਮੇਂ ਤੋਂ ਬਿਮਾਰੀ ਨਾਲ ਪੀੜਤ ਸੀ ਅੰਗਰੇਜ਼ ਸਿੰਘ
ਕੋਰਟ ਨੇ 4 ਜੁਲਾਈ ਨੂੰ ਪੇਸ਼ ਹੋਣ ਦੇ ਦਿੱਤੇ ਸਨ ਹੁਕਮ
ਬੀਤੇ ਦਿਨ ਕੋਰਟ ਵਿਚ ਹੋਣਾ ਸੀ ਪੇਸ਼
ਬਿਮਾਰੀ ਕਾਰਨ ਨਹੀਂ ਹੋ ਸਕੇ ਸਨ ਪੇਸ਼
ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਦੇ ਗਵਾਹ ਸਾਬਕਾ ਐਸ.ਐਚ.ਓ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਕੱਲ੍ਹ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਕੇਸ ਵਿੱਚ ਅਦਾਲਤ ਵਿੱਚ ਗਵਾਹੀ ਸੀ, ਪਰ ਉਹ ਨਹੀਂ ਪਹੁੰਚੇ ਸਨ। ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ 4 ਜੁਲਾਈ ਨੂੰ ਬੁਲਾਇਆ ਸੀ, ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ।ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਕੇਸ ’ਚ ਕੱਲ੍ਹ ਮਾਨਸਾ ਦੀ ਅਦਾਲਤ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀ ਗਵਾਹੀ ਹੋਣੀ ਸੀ ਪਰ ਉਹ ਸਿਹਤ ਖ਼ਰਾਬ ਹੋਣ ਕਾਰਨ ਅਦਾਲਤ ਵਿੱਚ ਪੇਸ਼ੀ ਲਈ ਨਹੀਂ ਆ ਸਕੇ। ਅਦਾਲਤ ਨੇ ਹੁਣ ਬਲਕੌਰ ਸਿੰਘ ਨੂੰ ਅਗਲੀ ਪੇਸ਼ ਲਈ ਚਾਰ ਜੁਲਾਈ ਨੂੰ ਬੁਲਾਇਆ ਹੈ।ਪਿਛਲੀ ਪੇਸ਼ੀ ਦੌਰਾਨ ਅਦਾਲਤ ਵੱਲੋਂ ਇਸ ਕਤਲ ਕੇਸ ਵਿੱਚ ਜਾਂਚ ਅਧਿਕਾਰੀ (ਆਈਓ) ਅੰਗਰੇਜ਼ ਸਿੰਘ ਤੇ ਸੁਖਪਾਲ ਸਿੰਘ ਨੂੰ ਵੀ ਉਸੇ ਦਿਨ ਆਪਣੇ ਬਿਆਨ ਦਰਜ ਕਰਵਾਉਣ ਲਈ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਅਦਾਲਤ ਨੇ ਕੇਸ ਦੇ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਅਤੇ ਸੁਖਪਾਲ ਸਿੰਘ ਨੂੰ ਵੀ ਸੰਮਨ ਜਾਰੀ ਕੀਤੇ ਸਨ।












