October 29, 2026, 9:51 am
----------- Advertisement -----------
HomeNewsLatest News170 ਕਰੋੜ ਦੀ ਜਾਇਦਾਦ ਵਾਲਾ ਚੰਨੀ, ਰਾਹੁਲ ਗਾਂਧੀ ਲਈ ਹੀ ਗਰੀਬ ਹੋ...

170 ਕਰੋੜ ਦੀ ਜਾਇਦਾਦ ਵਾਲਾ ਚੰਨੀ, ਰਾਹੁਲ ਗਾਂਧੀ ਲਈ ਹੀ ਗਰੀਬ ਹੋ ਸਕਦਾ- ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚੰਨੀ ਨੂੰ ਗਰੀਬ ਦੱਸਣ ਵਾਲੇ ਬਿਆਨ ‘ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕਾਂਗਰਸ ਨੇ ਜਿਸ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਦੱਸ ਕੇ ਆਪਣਾ ਮੁੱਖ ਮੰਤਰੀ ਉਮੀਦਵਾਰ ਬਣਾਇਆ ਹੈ, ਉਸਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਹਲਫ਼ਨਾਮੇ ਵਿੱਚ ਆਪਣੇ ਪਰਿਵਾਰ ਦੀ ਜਾਇਦਾਦ 170 ਕਰੋੜ ਰੁਪਏ ਦੱਸੀ ਹੈ। ਚੰਨੀ ਗਰੀਬ ਨਹੀਂ, ਅਰਬਪਤੀ ਹੈ।

ਮਾਨ ਨੇ ਕਿਹਾ ਕਿ 170 ਕਰੋੜ ਰੁਪਏ ਵਾਲਾ ਵਿਅਕਤੀ ਰਾਹੁਲ ਗਾਂਧੀ ਵਰਗੇ ਸ਼ਹਿਜ਼ਾਦੇ ਲਈ ਹੀ ਗਰੀਬ ਹੋ ਸਕਦਾ ਹੈ ,ਆਮ ਜਨਤਾ ਲਈ ਨਹੀਂ। ਜਿਹੜੇ ਅਸਲੀ ਗਰੀਬ ਹੁੰਦੇ ਹਨ, ਉਨ੍ਹਾਂ ਦੇ ਘਰ ਰੋਜ਼ ਰੋਟੀ ਨਹੀਂ ਬਣਦੀ। ਉਨ੍ਹਾਂ ਦੀ ਰਸੋਈ ਵਿੱਚ ਕਦੇ ਆਟਾ ਨਹੀਂ ਹੁੰਦਾ, ਕਦੇ ਦਾਲ ਅਤੇ ਕਦੇ ਸਬਜ਼ੀ ਨਹੀਂ ਹੁੰਦੀ। ਬਿਨਾਂ ਕੰਬਲ ਅਤੇ ਰਜਾਈ ਤੋਂ ਉਨ੍ਹਾਂ ਨੂੰ ਠੰਢ ਕੱਟਣੀ ਪੈਂਦੀ ਹੈ। ਗਰੀਬਾਂ ਦੇ ਬੱਚਿਆਂ ਕੋਲ ਠੰਢ ਰੋਕਣ ਵਾਲੇ ਚੰਗੇ ਸਵੈਟਰ ਅਤੇ ਜੈਕਟ ਤੱਕ ਨਹੀਂ ਹੁੰਦੇ। ਬੱਚਿਆਂ ਦੀ ਪੜ੍ਹਾਈ ਅਤੇ ਇਲਾਜ ਲਈ ਉਨ੍ਹਾਂ ਕੋਲ ਪੈਸੇ ਨਹੀਂ ਬਚਦੇ। ਜੇਕਰ ਘਰ ‘ਚ ਕੋਈ ਬੀਮਾਰ ਪੈ ਜਾਵੇ ਤਾਂ ਉਨ੍ਹਾਂ ਨੂੰ ਕਰਜ਼ਾ ਲੈਣਾ ਪੈਂਦਾ ਹੈ। ਪ੍ਰਧਾਨ ਮੰਤਰੀ ਦੇ ਘਰ ਜਨਮੇ ਰਾਹੁਲ ਗਾਂਧੀ ਗਰੀਬ ਦਾ ਹਾਲ ਕੀ ਜਾਨਣਗੇ!

ਮਾਨ ਨੇ ਰਾਹੁਲ ਗਾਂਧੀ ਦੇ ਉਸ ਬਿਆਨ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ‘ਗਰੀਬ ਲੋਕ ਇਸ ਬਾਰ ਚਿਹਰਾ ਦੇਖ ਕੇ ਵੋਟ ਪਾਉਣਗੇ’ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਬਿਲਕੁਲ ਸਹੀ ਕਿਹਾ ਹੈ। ਇਸ ਵਾਰ ਪੰਜਾਬ ਦੇ ਲੋਕ ਜਰੂਰ ਚਿਹਰਾ ਦੇਖ ਕੇ ਵੋਟ ਪਾਉਣਗੇ। ਪਰ ਲੋਕ ਚਰਨਜੀਤ ਸਿੰਘ ਚੰਨੀ ਦਾ ਨਹੀਂ, ਆਪਣੇ ਬੱਚਿਆਂ ਦਾ ਚਿਹਰਾ ਦੇਖ ਕੇ ਵੋਟ ਪਾਉਣਗੇ। ਲੋਕ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਨੂੰ ਦੇਖ ਕੇ ਵੋਟ ਪਾਉਣਗੇ।

ਕਾਂਗਰਸ ‘ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ 2017 ‘ਚ ਵੀ ਮਹਾਰਾਜਾ ਪਰਿਵਾਰ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਗਰੀਬਾਂ ਦਾ ਨੇਤਾ ਦੱਸਿਆ ਗਿਆ ਸੀ, ਜਿਨ੍ਹਾਂ ਦਾ ਦਰਵਾਜ਼ਾ ਗਰੀਬਾਂ ਲਈ ਸਾਢੇ ਚਾਰ ਸਾਲ ਤੱਕ ਬੰਦ ਰਿਹਾ ਅਤੇ ਉਹ ਆਪਣੇ ਫਾਰਮ ਹਾਊਸ ‘ਚ ਬੈਠੇ ਰਹੇ। ਫਿਰ 2021 ਵਿੱਚ ਕਾਂਗਰਸ ਨੇ ਆਮ ਆਦਮੀ ਦਾ ਡਰਾਮਾ ਕਰਨ ਵਾਲੇ ਅਰਬਪਤੀ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਗਰੀਬ ਕਹਿ ਕੇ ਲੋਕਾਂ ਸਾਹਮਣੇ ਪੇਸ਼ ਕੀਤਾ। ਲੇਕਿਨ ਇਸ ਵਾਰ ਪੰਜਾਬ ਦੀ ਜਨਤਾ ਅਸਲੀ ਗਰੀਬ ਅਤੇ ਨਕਲੀ ਗਰੀਬ ਦਾ ਫਰਕ ਸਮਝ ਚੁੱਕੀ ਹੈ। ਇਸ ਵਾਰ ਪੰਜਾਬ ਦੇ ਲੋਕ ਗਰੀਬੀ ਦਾ ਨਾਟਕ ਕਰਨ ਵਾਲੇ ਨੂੰ ਨਹੀਂ, ਗਰੀਬੀ ਦੂਰ ਕਰਨ ਵਾਲੇ ਨੂੰ ਆਪਣਾ ਮੁੱਖ ਮੰਤਰੀ ਚੁਣਨਗੇ।

ਮਾਨ ਨੇ ਕਿਹਾ ਕਿ ਲੋਕਾਂ ਦਾ ਮਾਹੌਲ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਪੰਜਾਬ ਦੇ ਲੋਕ ਅਕਾਲੀ-ਭਾਜਪਾ, ਕਾਂਗਰਸ ਅਤੇ ਕੈਪਟਨ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਇਸ ਵਾਰ ਬਦਲਾਅ ਲਈ ਹੀ ਵੋਟ ਕਰਨਗੇ। 10 ਮਾਰਚ (ਚੋਣ ਨਤੀਜਿਆਂ ਦਾ ਦਿਨ) ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...