September 24, 2026, 4:31 am
----------- Advertisement -----------
HomeNewsBreaking Newsਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਜੂਨ 1984 ਘੱਲੂਘਾਰੇ ਬਾਰੇ ਦਿੱਤੇ ਸੰਗਤਾਂ ਲਈ...

ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਜੂਨ 1984 ਘੱਲੂਘਾਰੇ ਬਾਰੇ ਦਿੱਤੇ ਸੰਗਤਾਂ ਲਈ ਖਾਸ ਨਿਰਦੇਸ਼

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 1 ਜੂਨ 2025 ਤੋਂ ਸ਼ੁਰੂ ਹੋਣ ਵਾਲੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਸ ਦਿਹਾੜੇ ਨੂੰ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਅਤੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੂਨ 1984 ਵਿੱਚ, ਜਦੋਂ ਸਿੱਖ ਸੰਗਤ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕੱਤਰ ਹੋਈ ਸੀ, ਤਾਂ ਭਾਰਤ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਟੈਂਕਾਂ, ਤੋਪਾਂ ਅਤੇ ਗੋਲੀਆਂ ਨਾਲ ਹਮਲਾ ਕੀਤਾ।

ਇਸ ਹਮਲੇ ਵਿੱਚ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ, ਜਨਰਲ ਸ਼ਬੇਗ ਸਿੰਘ ਸਮੇਤ ਸੈਂਕੜੇ ਸਿੱਖਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਪੰਜਾਬ ਦੇ ਹੋਰ ਗੁਰਦੁਆਰਿਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇਹ ਫੌਜੀ ਹਮਲਾ ਸਿੱਖ ਕੌਮ ਲਈ ਅਭੁੱਲ ਘਟਨਾ ਹੈ, ਅਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਸ਼ਹੀਦਾਂ ਨੂੰ ਯਾਦ ਕਰਨ ਦਾ ਭਾਵਨਾਤਮਕ ਸਮਾਂ ਹੁੰਦਾ ਹੈ।

ਜਥੇਦਾਰ ਨੇ ਕਿਹਾ ਕਿ ਸ਼ਹੀਦਾਂ ਨੇ ਕੌਮ ਲਈ ਜਾਨਾਂ ਵਾਰ ਕੇ ਅਮਰ ਸਤਿਕਾਰ ਹਾਸਲ ਕੀਤਾ, ਅਤੇ ਉਨ੍ਹਾਂ ਦੀ ਯਾਦ ਵਿੱਚ 1 ਤੋਂ 6 ਜੂਨ ਤੱਕ ਵਿਸ਼ਵ ਭਰ ਵਿੱਚ ਸਿੱਖ ਸੰਗਤ ਵੱਲੋਂ ਗੁਰਮਤਿ ਸਮਾਗਮ, ਲੈਕਚਰ ਅਤੇ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸ਼ਹੀਦਾਂ ਦੇ ਜੀਵਨ ’ਤੇ ਖੋਜ ਕਰਕੇ ਦਸਤਾਵੇਜ਼ ਅਤੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਇਤਿਹਾਸ ਨੂੰ ਸੰਭਾਲ ਸਕਣ। ਇਸ ਦੇ ਨਾਲ ਹੀ, ਪੰਜਾਬੀ ਅਤੇ ਅੰਗਰੇਜ਼ੀ ਵਿੱਚ ਜੂਨ 1984 ਦੇ ਸ਼ਹੀਦਾਂ ਦਾ ਇਤਿਹਾਸ ਜੱਥੇਬੰਦਕ ਢੰਗ ਨਾਲ ਪ੍ਰਕਾਸ਼ਿਤ ਕਰਕੇ ਵਿਸ਼ਵ ਸਾਹਮਣੇ ਲਿਆਉਣ ਦੀ ਲੋੜ ਹੈ।

ਜਥੇਦਾਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣ। ਇਤਿਹਾਸਕਾਰਾਂ ਅਤੇ ਕਥਾਵਾਚਕਾਂ ਨੂੰ ਸੱਦ ਕੇ ਸੰਗਤ ਨੂੰ ਜੂਨ 1984 ਦੀਆਂ ਘਟਨਾਵਾਂ ਅਤੇ ਸਰਕਾਰ ਵੱਲੋਂ ਸਿੱਖਾਂ ’ਤੇ ਕੀਤੀਆਂ ਵਧੀਕੀਆਂ, ਖਾਸਕਰ ਨਵੰਬਰ 1984 ਦੇ ਸਿੱਖ ਕਤਲੇਆਮ ਬਾਰੇ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੁਝ ਤਾਕਤਾਂ ਸਿੱਖ ਕੌਮ ਨੂੰ ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕਰਨ ਤੋਂ ਰੋਕਣ ਅਤੇ ਪੰਥ ਵਿੱਚ ਪਾੜਾ ਪਾਉਣ ਦੀਆਂ ਕੋਸ਼ਿਸ਼ਾਂ ਕਰਦੀਆਂ ਹਨ, ਪਰ ਸਿੱਖ ਕੌਮ ਨੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਸ਼ਹੀਦਾਂ ਨੂੰ ਯਾਦ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ।

ਜਥੇਦਾਰ ਨੇ ਕੌਮ ਨੂੰ ਆਪਸੀ ਇਕਜੁੱਟਤਾ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕਰਕੇ ਸਿੱਖਾਂ ਨੂੰ ਇੱਕ ਸਾਂਝੇ ਪਰਿਵਾਰ ਵਜੋਂ ਜੋੜਿਆ। ਇਸ ਲਈ, ਸਿੱਖ ਕੌਮ ਨੂੰ ਆਪਣੇ ਅਸੂਲਾਂ ’ਤੇ ਦ੍ਰਿੜ੍ਹ ਰਹਿੰਦਿਆਂ, ਇਕਜੁੱਟਤਾ ਨਾਲ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਖ਼ਾਲਸਾ ਪੰਥ ਮਜ਼ਬੂਤ ਹੋਵੇ ਅਤੇ ਚੜ੍ਹਦੀ ਕਲਾ ਵਿੱਚ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...