November 18, 2026, 2:44 am
----------- Advertisement -----------
HomeNewsBreaking News‘ਪਿੰਡ ਵਿਕਾਊ ਹੈ’ ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੇ ਪੁਲਿਸ 'ਤੇ ਲਾਏ...

‘ਪਿੰਡ ਵਿਕਾਊ ਹੈ’ ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੇ ਪੁਲਿਸ ‘ਤੇ ਲਾਏ ਧਮਕਾਉਣ ਦੇ ਆਰੋਪ

Published on

----------- Advertisement -----------

ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਈ ਬਖਤੌਰ ਵਿਖੇ ਪਿੰਡ ਵਿਕਾਊ ਦੇ ਪੋਸਟਰ ਲਾਉਣ ਵਾਲੇ ਨੌਜਵਾਨ ਲਖਬੀਰ ਸਿੰਘ ਨੂੰ ਪੁਲਿਸ ਵੱਲੋਂ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲਖਬੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਹ ਜਾਣਕਾਰੀ ਦਿੱਤੀ ਹੈ। ਲਖਬੀਰ ਸਿੰਘ ਨੇ ਆਪਣੀ ਚਾਰ ਮਹੀਨੇ ਦੀ ਧੀ ਨੂੰ ਗੋਦ ਵਿੱਚ ਲੈ ਕੇ ਭਾਵਕ ਹੁੰਦਿਆਂ ਬਠਿੰਡਾ ਪੁਲਿਸ ‘ਤੇ ਗੰਭੀਰ ਦੋਸ਼ ਲਾਏ ਹਨ।  

ਇੱਥੇ ਦੱਸਣਾ ਬਣਦਾ ਹੈ ਕਿ ਇਹ ਨੌਬਤ ‘ਚਿੱਟੇ’ ਦੀ ਤਸਕਰੀ ਦੇ ਖ਼ੌਫ਼ ਕਾਰਨ ਪੈਦਾ ਹੋਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਮਾਰੂ ਹਥਿਆਰਾਂ ਨਾਲ ਲੈਸ ਤਿੰਨ ਨੌਜਵਾਨਾਂ ਨੇ ਨਸ਼ਾ ਤਸਕਰੀ ਖ਼ਿਲਾਫ਼ ਹਿੱਕ ਡਾਹੁਣ ਵਾਲੇ, ਪਿੰਡ ਦੀ ਨਸ਼ਾ ਰੋਕੂ ਕਮੇਟੀ ਦੇ ਸਰਗਰਮ ਮੈਂਬਰ ਅਤੇ ਸਾਬਕਾ ਫ਼ੌਜੀ ਰਣਵੀਰ ਸਿੰਘ ਨੂੰ ਘੇਰ ਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ। ਉਹ ਇਸ ਸਮੇਂ ਬਠਿੰਡਾ ਦੇ ਹਸਪਤਾਲ ’ਚ ਜ਼ੇਰੇ ਇਲਾਜ ਹੈ। 

ਜਿਸ ਤੋਂ ਬਾਅਦ ਲਖਬੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਜਿੱਥੇ ਇਸ ਮੁੱਦੇ ਨੂੰ ਚੁੱਕਿਆ ਸੀ ,ਉੱਥੇ ਹੀ ਇਸ ਮੁੱਦੇ ‘ਤੇ ਕਾਰਵਾਈ ਨਾ ਹੁੰਦਿਆਂ ਦੇਖ ਪਿੰਡ ਵਿੱਚ ਪਿੰਡ ਵਿਕਾਊ ਹੋਣ ਦਾ ਪੋਸਟਰ ਵੀ ਲਗਾਇਆ ਸੀ। ਜਿਸ ਤੋਂ ਬਾਅਦ ਬੀਤੀ ਸ਼ਾਮ ਨੂੰ ਲਖਬੀਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਭਾਵਕ ਵੀਡੀਓ ਪਾ ਕੇ ਥਾਣਾ ਕੋਟ ਫੱਤਾ ਮੁਖੀ ‘ਤੇ ਗੰਭੀਰ ਦੋਸ਼ ਲਗਾਏ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨਾਂ ਹਮਲਾਵਰਾਂ ’ਚੋਂ ਦੋ ਨੂੰ ਵਾਰਦਾਤ ’ਚ ਵਰਤੇ ਹਥਿਆਰਾਂ ਅਤੇ ਕਾਰ ਸਮੇਤ ਕਾਬੂ ਕੀਤਾ ਹੈ।

 ਦੱਸ ਦੇਈਏ ਕਿ ਬੀਤੇ ਦਿਨੀਂ ਪਿੰਡ ਦੇ ਨੌਜਵਾਨ ਲਖਵੀਰ ਸਿੰਘ ਸਿੱਧੂ (ਲੱਖੀ) ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਸੀ। ਜਿਸ ਵਿੱਚ ਪਿੰਡ ਦੀ ਕੰਧ ’ਤੇ ਲੱਗੇ ਹੱਥ ਲਿਖਤ ਪੋਸਟਰ ’ਤੇ ਲਿਖਿਆ ‘ਸਾਡਾ ਪਿੰਡ ਵਿਕਾਊ ਹੈ’। ਲੱਖੀ ਸਿੱਧੂ ਦਾ ਕਹਿਣਾ ਹੈ ਕਿ ਪਿੰਡ ’ਚ ਬਿਨਾਂ ਰੋਕ-ਟੋਕ ਦੇ ਪਨਪ ਰਹੇ ਨਸ਼ੇ ਦੇ ਵਪਾਰ ਕਾਰਨ ਪਿੰਡ ਵਸਦੇ ਹਰ ਵਰਗ ਦੇ ਬਾਸ਼ਿੰਦੇ ਨੂੰ ਖ਼ਤਰਾ ਹੈ। ਉਸ ਨੇ ਕਿਹਾ ਕਿ ਇੱਥੋਂ ਦੇ ਹਾਲਾਤ ਉੱਤਰ ਪ੍ਰਦੇਸ਼ ਤੇ ਬਿਹਾਰ ਨਾਲੋਂ ਬਦਤਰ ਹੋ ਚੁੱਕੇ ਹਨ। ਉਸ ਨੇ ਕਿਹਾ ਕਿ ਪਿੰਡ ’ਚ ਦੋ-ਤਿੰਨ ਨਸ਼ਾ ਤਸਕਰ ਸ਼ਰੇਆਮ ਆਪਣਾ ਕਾਰੋਬਾਰ ਚਲਾਉਂਦੇ ਰਹੇ ਪਰ ਪੁਲੀਸ ਖ਼ਾਮੋਸ਼ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...