ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਦੋਵਾਂ ਧਾਰਮਿਕ ਆਗੂਆਂ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ।
ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਤੇ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ ਕੀਤਾ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਚਲਾਣਾ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਜ਼ਿਕਰਯੋਗ ਹੈ ਕਿ ਭਾਈ ਇੰਦਰਜੀਤ ਸਿੰਘ ਯੂ.ਕੇ. ਵਿਖੇ ਅਕਾਲ ਚਲਾਣਾ ਕਰ ਗਏ ਹਨ।












