November 17, 2026, 7:30 pm
----------- Advertisement -----------
HomeNewsBreaking Newsਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

Published on

----------- Advertisement -----------

ਈਰਾਨ ਵਿਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾ ਲਏ ਹਨ। ਜਾਣਕਾਰੀ ਮੁਤਾਬਕ  ਜਸਪਾਲ ਸਿੰਘ, ਸਮਪ੍ਰੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਨਾਂ ਦੇ ਨੌਜਵਾਨਾਂ ਨੂੰ ਤਹਿਰਾਨ ਪੁਲਿਸ ਨੇ ਛੁਡਾ ਲਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਤਿੰਨ ਨੌਜਵਾਨ 1 ਮਈ 2025 ਨੂੰ ਆਸਟਰੇਲੀਆ ਜਾਣ ਲਈ ਦਿੱਲੀ ਤੋਂ ਰਵਾਨਾ ਹੋਏ ਸਨ ਪਰ ਰਸਤੇ ’ਚ ਇਨ੍ਹਾਂ ਨੌਜਵਾਨਾਂ ਨੂੰ ਤਹਿਰਾਨ ’ਚ ਅਗਵਾ ਕਰ ਲਿਆ ਗਿਆ ਤੇ ਫਿਰੌਤੀ ਵਜੋਂ 50 ਲੱਖ ਰੁਪਏ ਦੀ ਮੰਗ ਕੀਤੀ ਗਈ।

ਇਕ ਮਹੀਨੇ ਬਾਅਦ ਈਰਾਨ ਦੀ ਤਹਿਰਾਨ ਪੁਲਿਸ ਨੇ ਇਕ ਕਾਰਵਾਈ ਦੌਰਾਨ ਇਨ੍ਹਾਂ ਤਿੰਨਾਂ ਭਾਰਤੀ ਨਾਗਰਿਕਾਂ ਨੂੰ ਛੁਡਵਾ ਲਿਆ ਹੈ। ਇਹ ਤਿੰਨੇ ਨੌਜਵਾਨ ਪੰਜਾਬ ਦੇ ਹੁਸ਼ਿਆਰਪੁਰ, ਨਵਾਂਸ਼ਿਹਰ ਅਤੇ ਸੰਗਰੂਰ ਨਾਲ ਸਬੰਧਤ ਹਨ।  ਇਕ ਰਿਪੋਰਟ ਅਨੁਸਾਰ, ਉਨ੍ਹਾਂ ਨੂੰ ਇਕ ਸਥਾਨਕ ਟਰੈਵਲ ਏਜੰਟ ਦੁਆਰਾ ਆਸਟਰੇਲੀਆ ’ਚ ਚੰਗੇ ਕੰਮ ਦਾ ਵਾਅਦਾ ਕੀਤਾ ਗਿਆ ਸੀ ਪਰ ਆਸਟਰੇਲੀਆਈ ਵੀਜ਼ਾ ਅਤੇ ਉਡਾਣ ਦੇ ਨਾਂ ’ਤੇ ਤਾਰੀਖਾਂ ਨੂੰ ਕਈ ਵਾਰ ਮੁਲਤਵੀ ਕੀਤਾ ਗਿਆ।

ਅੰਤ ਵਿੱਚ 1 ਮਈ ਨੂੰ ਤਿੰਨਾਂ ਨੂੰ ਇਕ ਉਡਾਣ ਰਾਹੀਂ ਤਹਿਰਾਨ ਭੇਜ ਦਿਤਾ ਗਿਆ, ਇਹ ਕਹਿ ਕੇ ਕਿ ਇਹ ਸਿਰਫ਼ ਇਕ ਸਟਾਪ ਸੀ ਤੇ ਆਸਟਰੇਲੀਆ ਲਈ ਅਗਲੀ ਉਡਾਣ ਜਲਦੀ ਹੀ ਉਪਲਬਧ ਹੋਵੇਗੀ। ਤਹਿਰਾਨ ਪਹੁੰਚਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨਾਂ ਦੇ ਇਕ ਨੌਜਵਾਨ ਨੇ ਆਪਣੀ ਮਾਂ ਨੂੰ ਫ਼ੋਨ ਕੀਤਾ ਅਤੇ ਦਸਿਆ ਕਿ ਉਹ ਸੁਰੱਖਿਅਤ ਪਹੁੰਚ ਗਿਆ ਹੈ ਅਤੇ ਹੋਟਲ ਲਈ ਇਕ ਕੈਬ ਵਿਚ ਸਵਾਰ ਹੋ ਰਿਹਾ ਹੈ। ਪਰ ਇਕ ਘੰਟੇ ਬਾਅਦ ਆਈ ਕਾਲ ਨੇ ਪਰਿਵਾਰ ਦੀ ਨੀਂਦ ਉਡਾ ਦਿਤੀ।

ਅੰਮ੍ਰਿਤਪਾਲ ਨੇ ਉਨ੍ਹਾਂ ਨੂੰ ਰੋਂਦਿਆਂ ਦਸਿਆ ਕਿ ਉਨ੍ਹਾਂ ਨੂੰ ਅਗਵਾ ਕਰ ਲਿਆ ਗਿਆ ਹੈ ਅਤੇ ਫਿਰ ਕਾਲ ਕੱਟ ਦਿਤੀ ਗਈ। ਕੁਝ ਦਿਨਾਂ ਬਾਅਦ ਪਰਿਵਾਰ ਨੂੰ ਅਣਜਾਣ ਨੰਬਰਾਂ ਤੋਂ ਵੀਡੀਉ ਕਾਲ ਆਉਣ ਲੱਗ ਪਏ। ਇਨ੍ਹਾਂ ਵਿਚ ਤਿੰਨ ਨੌਜਵਾਨ ਇਕ ਛੋਟੇ ਕਮਰੇ ਵਿਚ ਬੰਨ੍ਹੇ ਹੋਏ ਦਿਖਾਈ ਦਿੰਦੇ ਸਨ, ਜਿਨ੍ਹਾਂ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ। ਅਗਵਾਕਾਰਾਂ ਨੇ ਪਹਿਲਾਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ, ਜੋ ਬਾਅਦ ਵਿਚ ਘਟਾ ਕੇ 50 ਲੱਖ ਰੁਪਏ ਕਰ ਦਿਤੀ ਗਈ ਪਰ ਪਰਿਵਾਰਾਂ ਨੇ ਕੋਈ ਪੈਸਾ ਨਹੀਂ ਦਿਤਾ ਅਤੇ ਭਾਰਤੀ ਦੂਤਘਰ ਅਤੇ ਪੰਜਾਬ ਪੁਲਿਸ ਨੂੰ ਮਦਦ ਲਈ ਅਪੀਲ ਕੀਤੀ।

ਤਹਿਰਾਨ ਵਿਚ ਭਾਰਤੀ ਦੂਤਘਰ ਅਤੇ ਈਰਾਨੀ ਵਿਦੇਸ਼ ਮੰਤਰਾਲੇ ਦੇ ਕੌਂਸਲਰ ਵਿਭਾਗ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ। ਲਗਾਤਾਰ ਨਿਗਰਾਨੀ ਅਤੇ ਸਥਾਨ ਟਰੇਸਿੰਗ ਤੋਂ ਬਾਅਦ ਈਰਾਨੀ ਪੁਲਿਸ ਨੇ ਤਹਿਰਾਨ ਦੇ ਵਾਰਾਮਿਨ ਖੇਤਰ ਵਿਚ ਇਕ ਵੱਡੇ ਆਪ੍ਰੇਸ਼ਨ ਦੌਰਾਨ ਤਿੰਨ ਭਾਰਤੀਆਂ ਨੂੰ ਬਚਾ ਲਿਆ। ਇਸ ਦੌਰਾਨ ਪੰਜਾਬ ਵਿਚ ਵੀ ਪੁਲਿਸ ਨੇ ਤਿੰਨ ਏਜੰਟਾਂ ਵਿਰੁਧ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਨੇ ਨੌਜਵਾਨਾਂ ਨੂੰ ਆਸਟਰੇਲੀਆ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਲਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...