November 18, 2026, 1:32 am
----------- Advertisement -----------
HomeNewsBreaking News ਦਿੱਲੀ ਦੇ ਸ਼ਾਲੀਨ ਮਿੱਤਰਾ ਨੂੰ ਲਗਾਇਆ ਸਿਹਤ ਮੰਤਰੀ ਡਾ OSD , ਵਿਰੋਧੀਆਂ...

 ਦਿੱਲੀ ਦੇ ਸ਼ਾਲੀਨ ਮਿੱਤਰਾ ਨੂੰ ਲਗਾਇਆ ਸਿਹਤ ਮੰਤਰੀ ਡਾ OSD , ਵਿਰੋਧੀਆਂ ਨੇ ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ

Published on

----------- Advertisement -----------

ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼ਾਲੀਨ ਮਿੱਤਰਾ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ OSD ਲਗਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਲੀਨ ਮਿੱਤਰਾ ਯੁੱਧ ਨਸ਼ਿਆ ਵਿਰੁੱਧ ਦੇ ਤਹਿਤ ਜ਼ਿੰਮੇਵਾਰੀ ਨਿਭਾਉਣਗੇ। ਸ਼ਾਲੀਨ ਮਿੱਤਰਾ ਨੂੰ ਅਰਵਿੰਦ ਕੇਜਰੀਵਾਲ ਅਤੇ ਆਤਿਸ਼ੀ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਗ਼ੈਰ ਪੰਜਾਬੀਆਂ ਨੂੰ ਵੱਡੇ ਅਹੁਦਿਆਂ ਉੱਤੇ ਬੈਠਾਉਣ ਦੇ ਇਲਜ਼ਾਮ ਲੱਗ ਰਹੇ ਹਨ।  

 ਬਿਕਰਮ ਸਿੰਘ ਮਜੀਠੀਆ ਨੇ ਚੁੱਕੇ ਸਵਾਲ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਨੇਤਾ ਸਤਿੰਦਰ ਜੈਨ ਦਾ PA ਸ਼ਾਲੀਨ ਮਿੱਤਰਾ ਜੋ ਕਿ UP (Muzaffarnagar) ਨਾਲ ਸੰਬੰਧਿਤ ਹਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦਾ OSD ਨਿਯੁਕਤ ਕੀਤਾ ਹੈ। ਕੀ ਪੰਜਾਬ ‘ਚ ਕੋਈ ਕਾਬਿਲ ਨੌਜਵਾਨ ਨਹੀਂ ਸੀ ,ਜੋ ਯੂਪੀ ਦੇ ਨੌਜਵਾਨ ਨੂੰ OSD ਲਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਇੰਤਜ਼ਾਰ ਹੈ ਕਦੋਂ ਪੰਜਾਬ ਦਾ ਮੁੱਖ ਮੰਤਰੀ ਵੀ ਕਿਸੇ ਬਾਹਰੀ ਸੂਬੇ ਤੋਂ ਨਿਯੁਕਤ ਕੀਤਾ ਜਾਵੇਗਾ। 

ਮਜੀਠੀਆ ਨੇ ਕਿਹਾ ਕਿ ਪਹਿਲਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਦਿੱਲੀ ਦੀ ਰੀਨਾ ਗੁਪਤਾ ਨੂੰ ਲਾਇਆ ਗਿਆ ਸੀ। ਯੂਪੀ ਵਾਸੀ ਦੀਪਕ ਚੌਹਾਨ ਨੂੰ ਪੰਜਾਬ ਲਾਰਡ ਸਕੇਲ ਇੰਡਸਟਰੀਲ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਦਾਅਵੇ ਕਰਨ ਵਾਲੇ ਪੰਜਾਬੀਆਂ ਨੂੰ ਨਜ਼ਰਅੰਦਾਜ਼ ਕਰ ਬਾਹਰੀ ਸੂਬਿਆਂ ਤੋਂ ਚੇਅਰਮੈਨ ਲਾ ਰਹੇ ਹਨ। ਭਗਵੰਤ ਮਾਨ ਜੀ ਪੰਜਾਬ ਨਾਲ ਕੀਤੇ ਧੋਖੇ ਅਤੇ ਧੱਕੇ ਲਈ ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...