November 17, 2026, 8:06 pm
----------- Advertisement -----------
HomeNewsBreaking Newsਜਿਹੜੇ ਜਹਾਜ਼ ਦਾ ਲੋਹਾ ਤਕ ਸੜ ਗਿਆ, ਉੱਥੋਂ ਸੁਰੱਖਿਅਤ ਮਿਲੀ ਭਗਵਦ ਗੀਤਾ

ਜਿਹੜੇ ਜਹਾਜ਼ ਦਾ ਲੋਹਾ ਤਕ ਸੜ ਗਿਆ, ਉੱਥੋਂ ਸੁਰੱਖਿਅਤ ਮਿਲੀ ਭਗਵਦ ਗੀਤਾ

Published on

----------- Advertisement -----------

ਅਹਿਮਦਾਬਾਦ ਜਹਾਜ਼ ਹਾਦਸੇ (Ahmedabad) ਨੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ ‘ਚ 265 ਲੋਕਾਂ ਦੀ ਜਾਨ ਚਲੀ ਗਈ, ਜਿਨ੍ਹਾਂ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਵੀ ਸ਼ਾਮਿਲ ਸਨ। ਜਹਾਜ਼ ਬੀਜੇ ਮੈਡੀਕਲ ਕਾਲਜ ਦੇ ਹੋਸਟਲ ਨਾਲ ਟਕਰਾਉਣ ਤੋਂ ਬਾਅਦ ਅੱਗ ਦਾ ਗੋਲ਼ਾ ਬਣ ਗਿਆ। ਰੈਸਕਿਊ ਆਪਰੇਸ਼ਨ ਦੌਰਾਨ ਹਾਦਸੇ ਨਾਲ ਜੁੜੀਆਂ ਕਈ ਭਿਆਨਕ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਈਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਰੈਸਕਿਊ ਟੀਮ ਨੂੰ ਇਕ ਭਗਵਦ ਗੀਤਾ ਮਿਲੀ। ਉਮੀਦ ਜਤਾਈ ਜਾ ਰਹੀ ਹੈ ਕਿ ਕੋਈ ਯਾਤਰੀ ਇਸ ਪਵਿੱਤਰ ਗ੍ਰੰਥ ਨੂੰ ਆਪਣੇ ਨਾਲ ਲੰਡਨ ਲਿਜਾ ਰਿਹਾ ਸੀ।

ਗੌਰ ਫਰਮਾਉਣ ਵਾਲੀ ਗੱਲ ਇਹ ਹੈ ਕਿ ਜਿਸ ਹਾਦਸੇ ‘ਚ ਜਹਾਜ਼ ‘ਚ ਮੌਜੂਦ ਜ਼ਿਆਦਾਤਰ ਸਾਮਾਨ ਸੜ ਕੇ ਸੁਆਹ ਹੋ ਗਿਆ, ਉਥੇ ਭਗਵਦ ਗੀਤਾ ਪੂਰੀ ਤਰ੍ਹਾਂ ਸੁਰੱਖਿਅਤ ਰਹੀ। ਇਸ ਦਾ ਇਕ ਵੀ ਪੰਨਾ ਨਹੀਂ ਸੜਿਆ ਤੇ ਇਹ ਪੂਰੀ ਤਰ੍ਹਾਂ ਪੜ੍ਹਨ ਯੋਗ ਹੈ। ਯੂਜ਼ਰਜ਼ ਨੇ ਕੀਤੀਆਂ ਦਿਲਚਸਪ ਟਿੱਪਣੀਆਂ

ਇਸ ਵੀਡੀਓ ‘ਤੇ ਯੂਜ਼ਰਜ਼ ਵੱਖ-ਵੱਖ ਟਿੱਪਣੀਆਂ ਕਰ ਰਹੇ ਹਨ। ਕਈ ਯੂਜ਼ਰਜ਼ ਨੇ ਇਸ ਨੂੰ ਚਮਤਕਾਰ ਦੱਸਿਆ। ਇਕ ਯੂਜ਼ਰ ਨੇ ਟਿੱਪਣੀ ਕੀਤੀ, “ਤਬਾਹੀ ਦੌਰਾਨ ਇਹ ਸੱਚਮੁੱਚ ਇਕ ਦਿਲ ਨੂੰ ਛੂਹ ਲੈਣ ਵਾਲਾ ਪਲ ਹੈ।”

ਜਹਾਜ਼ ‘ਚ ਸਵਾਰ ਸਿਰਫ ਇਕ ਯਾਤਰੀ ਦੀ ਬਚੀ ਜਾਨ

ਹਾਦਸੇ ‘ਚ ਚਮਤਕਾਰੀ ਢੰਗ ਨਾਲ ਇੱਕੋ-ਇਕ ਵਿਸ਼ਵਾਸ ਕੁਮਾਰ ਰਮੇਸ਼ ਨਾਮ ਦੇ ਯਾਤਰੀ ਦੀ ਜਾਨ ਬਚੀ। ਉਹ ਸੀਟ ਨੰਬਰ 11 ਏ ‘ਤੇ ਬੈਠਾ ਸੀ। ਵਿਸ਼ਵਾਸ ਨੇ ਦੱਸਿਆ ਕਿ ਉਡਾਣ ਭਰਨ ਦੇ ਤੀਹ ਸੈਕੰਡ ਬਾਅਦ ਇਕ ਤੇਜ਼ ਆਵਾਜ਼ ਆਈ ਤੇ ਫਿਰ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ। ਹਾਦਸੇ ਤੋਂ ਬਾਅਦ ਜਦੋਂ ਮੈਨੂੰ ਹੋਸ਼ ਆਇਆ, ਤਾਂ ਮੈਂ ਦੇਖਿਆ ਕਿ ਮੇਰੇ ਚਾਰੇ ਪਾਸੇ ਲਾਸ਼ਾਂ ਪਈਆਂ ਸਨ। ਮੈਂ ਡਰ ਗਿਆ। ਮੈਂ ਖੜ੍ਹਾ ਹੋਇਆ ਤੇ ਭੱਜ ਗਿਆ। ਮੇਰੇ ਚਾਰੇ ਪਾਸੇ ਜਹਾਜ਼ ਦੇ ਟੁਕੜੇ ਪਏ ਸਨ। ਕਿਸੇ ਨੇ ਮੈਨੂੰ ਫੜ ਲਿਆ ਤੇ ਐਂਬੂਲੈਂਸ ‘ਚ ਬੈਠਾ ਕੇ ਹਸਪਤਾਲ ਲੈ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...