November 5, 2026, 6:10 pm
----------- Advertisement -----------
HomeNewsPoliticsਕਾਂਗਰਸ ਨੇ ਅਮਰਿੰਦਰ ਸਾਹਮਣੇ ਜਾਂਬਾਜ਼ ਤੇ ਇਮਾਨਦਾਰ ਸਿਪਾਹੀ ਵਿਸ਼ਨੂੰ ਸ਼ਰਮਾ ਨੂੰ ਉਤਾਰਿਆ...

ਕਾਂਗਰਸ ਨੇ ਅਮਰਿੰਦਰ ਸਾਹਮਣੇ ਜਾਂਬਾਜ਼ ਤੇ ਇਮਾਨਦਾਰ ਸਿਪਾਹੀ ਵਿਸ਼ਨੂੰ ਸ਼ਰਮਾ ਨੂੰ ਉਤਾਰਿਆ ਮੈਦਾਨ ਵਿੱਚ : ਚਰਨਜੀਤ ਚੰਨੀ

Published on

----------- Advertisement -----------

ਪਟਿਆਲਾ, 8 ਫਰਵਰੀ,2022 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਹੈ ਕਿ ਅਮਰਿੰਦਰ ਦਾ ਕਿਲਾ ਢਹਿ ਢੇਰੀ ਕਰਨ ਲਈ ਵੀ ਕਾਂਗਰਸ ਪਾਰਟੀ ਨੇ ਇੱਕ ਜਾਂਬਾਜ, ਇਮਾਨਦਾਰ ਅਤੇ ਦਲੇਰ ਨੇਤਾ ਵਿਸ਼ਨੂੰ ਸ਼ਰਮਾ ਨੂੰ ਪਟਿਆਲਾ ਸ਼ਹਿਰ ਦੇ ਮੈਦਾਨ ਵਿੱਚ ਉਤਾਰਿਆ ਹੈ ਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਵਿਸ਼ਨੂੰ ਸ਼ਰਮਾ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਸਿਰ ’ਤੇ ਵੱਡੀ ਜਿੱਤ ਪ੍ਰਾਪਤ ਕਰਕੇ ਬਣਨ ਵਾਲੀ ਕਾਂਗਰਸ ਸਰਕਾਰ ਵਿੱਚ ਅਹਿਮ ਯੋਗਦਾਨ ਪਾਉਣਗੇ। ਚਰਨਜੀਤ ਚੰਨੀ ਨੇ ਅੱਜ ਦੇਰ ਰਾਤ ਲਗਾਤਾਰ ਤਿੰਨ ਘੰਟੇ ਵਿਸ਼ਨੂੰ ਸ਼ਰਮਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ, ਨੇਤਾਵਾਂ ਨਾਲ ਹੰਗਾਮੀ ਮੀਟਿੰਗ ਕੀਤੀ ਅਤੇ ਚੋਣ ਮੁਹਿੰਮ ਦੀ ਕਮਾਂਡ ਖੁਦ ਸੰਭਾਲਦਿਆਂ ਸਮੁੱਚੇ ਨੇਤਾਵਾਂ ਅਤੇ ਵਰਕਰਾਂ ਨੂੰ ਚੋਣ ਮੈਦਾਨ ਵਿੱਚ ਹੋਰ ਤੇਜ਼ੀ ਨਾਲ ਡਟਣ ਦੇ ਹੁਕਮ ਦਿੱਤੇ। ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਅਮਰਿੰਦਰ ਦਾ ਮੁਕਾਬਲਾ ਕਰਨ ਲਈ ਹਾਈਕਮਾਂਡ ਨਾਲ ਵਿਸ਼ਨੂੰ ਸ਼ਰਮਾ ਨੂੰ ਲੈ ਕੇ ਲੰਬੀ ਚਰਚਾ ਹੋਈ ਅਤੇ ਉਨ੍ਹਾਂ ਦੇ ਮੁਕਾਬਲੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਇਸ ਲਈ ਪਰੇ ਕਰ ਦਿੱਤਾ ਗਿਆ ਕਿਉਂਕਿ ਵਿਸ਼ਨੂੰ ਸ਼ਰਮਾ ਨੇ ਪਟਿਆਲਾ ਸ਼ਹਿਰ ਵਿੱਚ ਪਿਛਲੇ 35 ਸਾਲ ਤੋਂ ਗਰਾਊਂਡ ਲੈਵਲ ’ਤੇ ਇਮਾਨਦਾਰੀ ਨਾਲ ਕੰਮ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਹਰ ਗਲੀ, ਮੁਹੱਲੇ ਦਾ ਪਤਾ ਹੈ ਕਿ ਪਟਿਆਲਾ ਦੇ ਲੋਕ ਵਿਸ਼ਨੂੰ ਨੂੰ ਬੇਹਦ ਪਿਆਰ ਕਰਦੇ ਹਨ।

ਚਰਨਜੀਤ ਚੰਨੀ ਨੇ ਆਖਿਆ ਕਿ ਅਮਰਿੰਦਰ ਨੇ ਸਾਢੇ ਚਾਰ ਸਾਲ ਸੋਕੇ ਹੀ ਗੁਜ਼ਾਰ ਦਿੱਤੇ ਤੇ ਹਾਈਕਮਾਂਡ ਨੇ ਉਨ੍ਹਾਂ ਨੂੰ ਸਮਾਂ ਦਿੱਤਾ ਤਾਂ ਸਿਰਫ਼ 111 ਦਿਨਾਂ ਵਿੱਚ ਉਨ੍ਹਾਂ ਨੇ ਪੰਜਾਬ ਦੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਤੇ ਲੋਕਾਂ ਨੂੰ ਦੱਸਿਆ ਕਿ ਕਾਂਗਰਸ ਹੀ ਅਸਲ ਵਿੱਚ ਉਨ੍ਹਾਂ ਦਾ ਭਲਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਅਕਾਲੀਆਂ ਨੇ ਪੰਜਾਬ ਨੂੰ ਲੁੱਟਿਆ ਤੇ ਹੁਣ ਦਿੱਲੀ ਚੋਂ ਇੱਕ ਅਰਬਪਤੀ ਕੇਜਰੀਵਾਲ ਆਪਣੇ ਆਪ ਨੂੰ ਆਮ ਆਦਮੀ ਦੱਸ ਕੇ ਪੰਜਾਬ ਨੂੰ ਲੁੱਟਣਾ ਚਾਹੁੰਦਾ ਹੈ ਪਰ ਉਹ ਪੰਜਾਬ ਨੂੰ ਲੁੱਟਣ ਨਹੀਂ ਦੇਣਗੇ। ਉਨ੍ਹਾਂ ਆਖਿਆ ਕਿ ਪਟਿਆਲਾ ਸ਼ਹਿਰ ਤੋਂ ਅਮਰਿੰਦਰ ਦੇ ਨਾਲ-ਨਾਲ ਆਮ ਆਦਮੀ ਪਾਰਟੀ ਤੇ ਹੋਰ ਪਾਰਟੀਆਂ ਦੀ ਜਮਾਨਤ ਜਬਤ ਹੋ ਜਾਵੇਗੀ।

ਇਸ ਮੌਕੇ ਵਿਸ਼ਨੂੰ ਸ਼ਰਮਾ ਤੇ ਹੋਰ ਨੇਤਾਵਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਰਹਿੰਦੇ ਦਿਨਾਂ ਵਿੱਚ ਉਹ ਅਜਿਹੀ ਮਜਬੂਤੀ ਤੇ ਤਾਕਤ ਨਾਲ ਲੜਾਈ ਲੜਨਗੇ ਕਿ ਪਟਿਆਲਾ ਵਿੱਚ ਕਾਂਗਰਸ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਆਖਿਆ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਵੱਡਾ ਸਹਿਯੋਗ ਮਿਲ ਰਿਹਾ ਹੈ। ਇਸ ਲਈ ਉਹ ਹਰ ਵਰਗ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...