November 18, 2026, 1:40 am
----------- Advertisement -----------
HomeNewsBreaking Newsਪੁਲੀ ਨਾਲ ਟਕਰਾਈ ਕਾਰ, ਇੱਕੋ ਪਰਿਵਾਰ ਦੇ ਜ਼ਿੰਦਾ ਸੜੇ ਪੰਜ ਲੋਕ

ਪੁਲੀ ਨਾਲ ਟਕਰਾਈ ਕਾਰ, ਇੱਕੋ ਪਰਿਵਾਰ ਦੇ ਜ਼ਿੰਦਾ ਸੜੇ ਪੰਜ ਲੋਕ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ ਜਿੱਥੇ ਇੱਕ ਸੜਕ ਹਾਦਸੇ ਵਿਚ ਕਾਰ ਸਵਾਰ ਪੰਜ ਲੋਕ ਜ਼ਿੰਦਾ ਸੜ ਗਏ। ਤੇਜ਼ ਰਫ਼ਤਾਰ ਸਵਿਫਟ ਕਾਰ ਪੁਲੀ ਤੋੜ ਕੇ ਸੜਕ ਦੇ ਕਿਨਾਰੇ 5 ਫੁੱਟ ਹੇਠਾਂ ਡਿੱਗ ਗਈ। ਡਿੱਗਦੇ ਹੀ ਕਾਰ ਵਿੱਚ ਭਿਆਨਕ ਅੱਗ ਲੱਗ ਗਈ। ਕਾਰ ਵਿੱਚ ਬੈਠੇ 6 ਲੋਕਾਂ ਵਿੱਚੋਂ 5 ਜਣੇ ਜ਼ਿੰਦਾ ਸੜ ਗਏ।

ਕਾਰ ਵਿੱਚ ਸਿਰਫ਼ ਇੱਕ ਔਰਤ ਬਚੀ। ਹਾਦਸੇ ਤੋਂ ਬਾਅਦ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਔਰਤ ਨੂੰ ਬਾਹਰ ਕੱਢ ਲਿਆ। ਉਦੋਂ ਤੱਕ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ, ਜਿਸ ਕਾਰਨ ਹੋਰ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਮ੍ਰਿਤਕਾਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦਾ ਪੁੱਤਰ ਸ਼ਾਮਲ ਹਨ। ਇਸ ਤੋਂ ਇਲਾਵਾ, ਹਾਦਸੇ ਵਿੱਚ ਪਤਨੀ ਦੇ ਭਰਾ ਅਤੇ ਉਸਦੀ ਪਤਨੀ ਦੀ ਵੀ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਸਵੇਰੇ 5:30 ਵਜੇ ਦੇ ਕਰੀਬ ਜਹਾਂਗੀਰਾਬਾਦ ਥਾਣਾ ਖੇਤਰ ਦੇ ਜਾਨੀਪੁਰ-ਚੰਦੌਸ ਚੌਰਾਹੇ ਨੇੜੇ ਵਾਪਰਿਆ।

ਪਰਿਵਾਰ ਬਦਾਊਂ ਦੇ ਚਮਨਪੁਰਾ (ਥਾਣਾ ਸਹਸਵਾਨ) ਦਾ ਰਹਿਣ ਵਾਲਾ ਸੀ। ਇਹ ਸਾਰੇ ਸਵੇਰੇ 3:30 ਵਜੇ ਇੱਕ ਸਵਿਫਟ ਕਾਰ (DL-3CDB-7567) ਵਿੱਚ ਦਿੱਲੀ ਲਈ ਰਵਾਨਾ ਹੋਏ ਸਨ। ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...