ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਘੁਮਾਰ ਮੰਡੀ ਸਥਿਤ ਕੁੜੀਆਂ ਦੇ ਖਾਲਸਾ ਕਾਲਜ ਦੇ ਆਡੀਟੋਰੀਅਮ ਵਿੱਚ ਹੋਇਆ। ਜਿਥੇ ਚੌਦਾਂ ਗੇੜਾਂ ਦੀ ਗਿਣਤੀ ਤੋਂ ਬਾਅਦ ਆਪ ਦੇ ਸੰਜੀਵ ਅਰੋੜਾ ਨੂੰ 10,637 ਵੋਟਾਂ ਨਾਲ ਵੱਡੀ ਜਿੱਤ ਮਿਲੀ ਹੈ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਦੂਜੇ ਨੰਬਰ ‘ਤੇ ਭਾਜਪਾ ਦੇ ਜੀਵਨ ਗੁਪਤਾ ਤੀਜੇ ਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਚੌਥੇ ਨੰਬਰ ‘ਤੇ ਰਹੇ ਹਨ। 13ਵਾਂ ਰਾਊਂਡ
13ਵੇਂ ਗੇੜ ਦੇ ਰੁਝਾਨ ‘ਚ ਸੰਜੀਵ ਅਰੋੜਾ (ਆਪ) ਨੂੰ 33044, ਭਾਰਤ ਭੂਸ਼ਣ ਆਸ਼ੂ (ਕਾਂਗਰਸ) ਨੂੰ 22968, ਜੀਵਨ ਗੁਪਤਾ (ਭਾਜਪਾ) ਨੂੰ 18676, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ( ਸ਼੍ਰੋਮਣੀ ਅਕਾਲੀ ਦਲ) ਨੂੰ 7739 ਵੋਟਾਂ ਮਿਲੀਆਂ ਹਨ। ਨੋਟਾ ਨੂੰ ਮਿਲੀਆਂ ਵੋਟਾਂ ਦੀ ਗਿਣਤੀ 752 ਹੋ ਚੁੱਕੀ ਹੈ।












