November 17, 2026, 12:30 am
----------- Advertisement -----------
HomeNewsBreaking Newsਨਹੀਂ ਰਹੀ ‘ਕਾਂਟਾ ਲਗਾ’ ਫੇਮ ਸ਼ੇਫਾਲੀ ਜਰੀਵਾਲਾ, 42 ਸਾਲ ਦੀ ਉਮਰ ‘ਚ...

ਨਹੀਂ ਰਹੀ ‘ਕਾਂਟਾ ਲਗਾ’ ਫੇਮ ਸ਼ੇਫਾਲੀ ਜਰੀਵਾਲਾ, 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ‘ਕਾਂਟਾ ਲਗਾ’ ਗਾਣੇ ਨਾਲ ਸੁਰਖੀਆਂ ਵਿੱਚ ਆਉਣ ਵਾਲੀ ਸ਼ੇਫਾਲੀ ਜਰੀਵਾਲਾ ਨੂੰ ‘ਬਿੱਗ ਬੌਸ 13’ ਵਿੱਚ ਵੀ ਦੇਖਿਆ ਗਿਆ ਸੀ। ਸ਼ੁੱਕਰਵਾਰ ਦੇਰ ਰਾਤ ਸ਼ੇਫਾਲੀ ਜਰੀਵਾਲਾ ਨੂੰ ਅਚਾਨਕ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਧੇਰੀ ਲੋਖੰਡਵਾਲਾ ਇਲਾਕੇ ਦੇ ਬੇਲੇਵਿਊ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੇਫਾਲੀ ਜਰੀਵਾਲਾ ਦਾ ਜਨਮ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਹੋਇਆ ਸੀ ਅਤੇ ਉਹ ਫਿਲਮ ਜਗਤ ਦੀ ਇੱਕ ਮਸ਼ਹੂਰ ਅਦਾਕਾਰਾ-ਡਾਂਸਰ ਸੀ। ਸ਼ੇਫਾਲੀ ਨੂੰ ਸਾਲ 2002 ਵਿੱਚ ਆਏ ‘ਕਾਂਟਾ ਲਗਾ’ ਗਾਣੇ ਦੇ ਰੀਮਿਕਸ ਵੀਡੀਓ ਤੋਂ ਪ੍ਰਸਿੱਧੀ ਮਿਲੀ ਅਤੇ ਰਾਤੋ-ਰਾਤ ਸਟਾਰ ਬਣ ਗਈ। ਇਸ ਗਾਣੇ ਦੀ ਪ੍ਰਸਿੱਧੀ ਤੋਂ ਬਾਅਦ, ਉਹ ‘ਕਾਂਟਾ ਲਗਾ ਗਰਲ’ ਵਜੋਂ ਵੀ ਜਾਣੀ ਜਾਂਦੀ ਸੀ। ਸ਼ੇਫਾਲੀ ਨੇ ਬਿੱਗ ਬੌਸ 13 ਵਿੱਚ ਇੱਕ ਮੁਕਾਬਲੇਬਾਜ਼ ਵਜੋਂ ਹਿੱਸਾ ਲਿਆ ਅਤੇ ਲੋਕਾਂ ਨੇ ਉਸ ਨੂੰ ਬਹੁਤ ਪਸੰਦ ਵੀ ਕੀਤਾ। ਸ਼ੇਫਾਲੀ ਦੀ ਮੌਤ ਦੀ ਖ਼ਬਰ ਕਾਰਨ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਹੈ। ਸੈਲੇਬਸ ਅਤੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਰਿਪੋਰਟ ਮੁਤਾਬਕ ਸ਼ੈਫਾਲੀ ਨੂੰ ਉਸ ਦੇ ਪਤੀ ਅਤੇ ਤਿੰਨ ਹੋਰ ਲੋਕਾਂ ਨੇ ਬੇਲੇਵਿਊ ਮਲਟੀਸਪੈਸ਼ਲਿਟੀ ਹਸਪਤਾਲ ਪਹੁੰਚਾਇਆ। ਤੁਰੰਤ ਡਾਕਟਰੀ ਸਹਾਇਤਾ ਦੇ ਬਾਵਜੂਦ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਸਪਤਾਲ ਦੀ ਰਿਸੈਪਸ਼ਨਿਸਟ ਨੇ ਸ਼ੈਫਾਲੀ ਦੀ ਮੌਤ ਦੀ ਪੁਸ਼ਟੀ ਕੀਤੀ। ਇਹ ਵੀ ਦੱਸਿਆ ਕਿ ਸ਼ੈਫਾਲੀ ਨੂੰ ਬਾਅਦ ਵਿੱਚ ਕਿਸੇ ਹੋਰ ਹਸਪਤਾਲ (ਕੂਪਰ) ਲਿਜਾਇਆ ਗਿਆ।

ਸ਼ੇਫਾਲੀ ਦੇ ਪਤੀ ਪਰਾਗ ਤਿਆਗੀ ਦਾ ਹਸਪਤਾਲ ਤੋਂ ਬਾਹਰ ਆਉਣ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਕਾਰ ਦੀ ਅਗਲੀ ਸੀਟ ‘ਤੇ ਬੈਠਾ ਦਿਖਾਈ ਦੇ ਰਿਹਾ ਹੈ। ਵੀਡੀਓ ਵਿੱਚ, ਅਦਾਕਾਰ ਦੇ ਚਿਹਰੇ ‘ਤੇ ਆਪਣੀ ਪਤਨੀ ਸ਼ੇਫਾਲੀ ਜਰੀਵਾਲਾ ਨੂੰ ਗੁਆਉਣ ਦਾ ਦੁੱਖ ਸਾਫ਼ ਦਿਖਾਈ ਦੇ ਰਿਹਾ ਸੀ। ਜਦੋਂ ਪਾਪਰਾਜ਼ੀ ਨੇ ਉਸ ਨੂੰ ਕਾਰ ਦੇ ਬਾਹਰੋਂ ਕੈਪਚਰ ਦੀ ਕੋਸ਼ਿਸ਼ ਕੀਤੀ, ਤਾਂ ਉਹ ਆਪਣੀਆਂ ਨਮ ਅੱਖਾਂ ਨੂੰ ਆਪਣੇ ਕੰਬਦੇ ਹੱਥਾਂ ਨਾਲ ਲੁਕਾਉਂਦੇ ਹੋਏ ਦਿਖਾਈ ਦਿੱਤਾ।

ਸ਼ੇਫਾਲੀ ਜਰੀਵਾਲਾ ਦੀ ਮੌਤ ਦਾ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ, ਕਈ ਰਿਪੋਰਟਾਂ ਦਾਅਵਾ ਕਰ ਰਹੀਆਂ ਹਨ ਕਿ ਅਦਾਕਾਰਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਸ਼ੈਫਾਲੀ ਦੀ ਸਿਰਫ 42 ਸਾਲ ਦੀ ਉਮਰ ਵਿੱਚ ਅਚਾਨਕ ਮੌਤ ਬਾਰੇ ਸੁਣ ਕੇ ਮਸ਼ਹੂਰ ਹਸਤੀਆਂ ਵੀ ਹੈਰਾਨ ਹਨ। ਅਲੀ ਗੋਨੀ, ਮੀਕਾ ਸਿੰਘ, ਰਾਜੀਵ ਅਦਤੀਆ, ਕਾਮਿਆ ਪੰਜਾਬੀ ਵਰਗੇ ਸਿਤਾਰਿਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਅਦਾਕਾਰਾ ਨੂੰ ਸ਼ਰਧਾਂਜਲੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...