November 17, 2026, 12:31 am
----------- Advertisement -----------
HomeNewsBreaking Newsਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਵੱਲੋਂ HC ‘ਚ ਪਟੀਸ਼ਨ ਦਾਇਰ, ਗਿਆਨੀ ਰਘਬੀਰ...

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਵੱਲੋਂ HC ‘ਚ ਪਟੀਸ਼ਨ ਦਾਇਰ, ਗਿਆਨੀ ਰਘਬੀਰ ਸਿੰਘ ਬੋਲੇ- SGPC ਵਿੱਚ ਰਾਜਨੀਤੀ ਭਾਰੂ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਐਸਜੀਪੀਸੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ‘ਤੇ ਇਲਜ਼ਾਮ ਲਗਾਇਆ ਹੈ ਕਿ ਰਾਜਨੀਤਿਕ ਟਕਰਾਅ ਕਾਰਨ ਉਨ੍ਹਾਂ ਨੂੰ ਮਾਰਚ 2025 ਵਿੱਚ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਮੌਜੂਦਾ ਅਹੁਦੇ ਦੀ ਸ਼ਾਨ ਖ਼ਤਰੇ ਵਿੱਚ ਹੈ। ਦੂਜੇ ਪਾਸੇ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਰਘੁਬੀਰ ਸਿੰਘ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਸ ਨੂੰ ਗੁਰਮਤਿ ਪਰੰਪਰਾ ਅਤੇ ਮਾਣ-ਸਨਮਾਨ ਦੇ ਵਿਰੁੱਧ ਦੱਸਿਆ ਹੈ। ਗਿਆਨੀ ਰਘਬੀਰ ਸਿੰਘ ਨੇ ਪਟੀਸ਼ਨ ਵਿੱਚ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ 7 ਮਾਰਚ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸ ਦਾ ਮੁੱਖ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ। ਦਰਬਾਰ ਸਾਹਿਬ ਨੂੰ ਸਿੱਖ ਧਰਮ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਅਤੇ ਇਹ ਅਹੁਦਾ ਧਾਰਮਿਕ ਦ੍ਰਿਸ਼ਟੀਕੋਣ ਤੋਂ ਬਹੁਤ ਸਤਿਕਾਰਯੋਗ ਹੈ।

ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮੌਜੂਦਾ ਧਾਰਮਿਕ ਅਹੁਦੇ ਦੀ ਮਾਣ-ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਅੰਦਰ ਚੱਲ ਰਹੀ ਰਾਜਨੀਤਿਕ ਉਥਲ-ਪੁਥਲ ਸਿੱਧੇ ਤੌਰ ‘ਤੇ ਧਾਰਮਿਕ ਸੰਸਥਾਵਾਂ ਨੂੰ ਪ੍ਰਭਾਵਿਤ ਕਰ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਗੁਰਮਤਿ ਮਾਣ-ਮਰਿਆਦਾ ਦੀ ਉਲੰਘਣਾ- ਸਰਨਾ

ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਟੀਸ਼ਨ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਿਹਾ ਕਿ ਇੱਕ ਧਾਰਮਿਕ ਅਧਿਕਾਰੀ ਦਾ ਇਸ ਤਰ੍ਹਾਂ ਦੁਨਿਆਵੀ ਅਦਾਲਤ ਵਿੱਚ ਜਾਣਾ ਗੁਰਮਤਿ ਪਰੰਪਰਾ ਅਤੇ ਮਾਣ-ਮਰਿਆਦਾ ਦੇ ਵਿਰੁੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...