November 17, 2026, 12:22 am
----------- Advertisement -----------
HomeNewsBreaking News‘ਬਾਰਡਰ-2’ ਦਾ ਹਿੱਸਾ ਬਣੇ ਰਹਿਣਗੇ ਦਿਲਜੀਤ ਦੁਸਾਂਝ, ਵੀਡੀਓ ਪੋਸਟ ਕਰ ਵਿਰੋਧੀਆਂ ਨੂੰ...

‘ਬਾਰਡਰ-2’ ਦਾ ਹਿੱਸਾ ਬਣੇ ਰਹਿਣਗੇ ਦਿਲਜੀਤ ਦੁਸਾਂਝ, ਵੀਡੀਓ ਪੋਸਟ ਕਰ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

Published on

----------- Advertisement -----------

ਦਿਲਜੀਤ ਦੁਸਾਂਝ ਫਿਲਮ ‘ਸਰਦਾਰ ਜੀ-3’ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਹੋਏ ਸਨ ਤੇ ਉਨ੍ਹਾਂ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਸੀ। ਵੱਡੇ-ਵੱਡੇ ਸੈਲੀਬ੍ਰਿਟੀਜ਼ ਦਾ ਕਹਿਣਾ ਹੈ ਕਿ ‘ਸਰਦਾਰ ਜੀ-3’ ਫਿਲਮ ਵਿਚ ਪਾਕਿਸਤਾਨੀ ਕਲਾਕਾਰ ਨੂੰ ਕਾਸਟ ਨਹੀਂ ਕਰਨਾ ਚਾਹੀਦਾ ਸੀ ਤੇ ਉੁਨ੍ਹਾਂ ਨੂੰ ਫਿਲਮ ‘ਬਾਰਡਰ-2’ ਤੋਂ ਹਟਾਉਣ ਦੀ ਮੰਗ ਜ਼ੋਰਾਂ ‘ਤੇ ਚੱਲ ਰਹੀ ਸੀ ਪਰ ਹੁਣ ਰਾਹਤ ਭਰੀ ਖਬਰ ਹੈ ਕਿ ਦਿਲਜੀਤ ਫਿਲਮ ‘ਬਾਰਡਰ-2’ ਦਾ ਹਿੱਸਾ ਬਣੇ ਰਹਿਣਗੇ। ਦਿਲਜੀਤ ਨੇ ਫ਼ਿਲਮ ਦੀ ਸ਼ੂਟਿੰਗ ਤੋਂ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ਵਿਚ ਉਨ੍ਹਾਂ ਨੇ ਪਾਇਲਟ ਵਾਲੀ ਡ੍ਰੈੱਸ ਪਾਈ ਹੋਈ ਹੈ ਜਿਸ ਤੋਂ ਸਪੱਸ਼ਟ ਹੈ ਕਿ ਉਹ ਫਿਲਮ ‘ਬਾਰਡਰ-2’ ਨਾਲ ਜੁੜੇ ਹੋਏ ਹਨ ਤੇ ਉਹ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਗਾਣੇ ਦੀ ਸ਼ੂਟਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਜ਼ਰੀਏ ਦਿਲਜੀਤ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਫਿਲਮ ਦਾ ਹਿੱਸਾ ਬਣੇ ਹੋਏ ਹਨ। ਬਾਰਡਰ-2 ਵਿਚ ਉਹ ਫਲਾਇੰਗ ਆਫਿਸਰ ਨਿਰਮਲਜੀਤ ਸਿੰਘ ਸੇਖੋਂ ਦਾ ਕਿਰਦਾਰ ਨਿਭਾ ਰਹੇ ਹਨ ਜੋ ਭਾਰਤੀ ਹਵਾਈ ਫੌਜ ਦੇ ਇਕਲੌਤੇ ਪਰਮਵੀਰ ਚੱਕਰ ਜੇਤੂ ਹਨ। ਵੀਡੀਓ ਵਿਚ ਉਨ੍ਹਾਂ ਨੇ ਬਾਰਡਰ ਦਾ ਗੀਤ, ‘ਸੰਦੇਸੇ ਆਤੇ ਹੈ’, ਵੀ ਲਗਾਇਆ ਹੈ ਤੇ ਉਨ੍ਹਾਂ ਦੇ ਫੈਨਸ ਇਸ ਨੂੰ ਪਸੰਦ ਵੀ ਕਰ ਰਹੇ ਹਨ। ਇਨ੍ਹਾਂ ਸਭ ਦੇ ਵਿਚਾਲੇ Diljit Dosanjh ਦੇ ਹੱਕ ‘ਚ ਹੰਸਰਾਜ ਹੰਸ ਵੀ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਫਿਲਮ ਬਣੀ ਤਾਂ ਕਿਸੇ ਨੂੰ ਨਹੀਂ ਪਤਾ ਸੀ ਕਿ ਅਜਿਹੀ ਸਥਿਤੀ ਪੈਦਾ ਹੋਵੇਗੀ। ਅਜਿਹੀ ਸਥਿਤੀ ‘ਚ ਦਿਲਜੀਤ ਨੂੰ ਬਦਨਾਮ ਕਰਨਾ ਗਲਤ ਹੈ। ਦਿਲਜੀਤ ਪੂਰੀ ਦੁਨੀਆ ‘ਚ ਦਸਤਾਰ ਸਜਾ ਕੇ ਤਿਰੰਗਾ ਝੰਡਾ ਲੈ ਕੇ ਸੋਹਣਾ ਪਰਫਾਰਮ ਕਰ ਰਿਹਾ ਹੈ। ਪਹਿਲਾਂ ਇੰਨੇ ਵੱਡੇ ਪੱਧਰ ‘ਤੇ ਅਸੀਂ ਸਿਰਫ਼ ਅੰਗਰੇਜ਼ਾਂ ਦੇ ਸ਼ੋਅ ਦੇਖੇ ਸੀ ਤੇ ਜਦੋਂ ਕਿਸੇ ਦੀ ਚੜਾਈ ਹੋਵੇ ਲੋਕ ਖਿਲਾਫ਼ ਹੋ ਹੀ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...