November 4, 2026, 10:09 am
----------- Advertisement -----------
HomeNewsLatest Newsਮੋਹਾਲੀ ਵਿਚ ਅਮਰੀਕਾ ਅਤੇ ਯੂਰਪ ਸਮੇਤ ਵੱਡੇ ਦੇਸ਼ਾਂ ਦੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ...

ਮੋਹਾਲੀ ਵਿਚ ਅਮਰੀਕਾ ਅਤੇ ਯੂਰਪ ਸਮੇਤ ਵੱਡੇ ਦੇਸ਼ਾਂ ਦੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਾ ਕੇ ਕੌਮਾਂਤਰੀ ਕੰਪਨੀਆਂ ਨੂੰ ਮੋਹਾਲੀ ਵਿਚ ਦੇਵਾਂਗੇ ਸੱਦਾ – ਸੰਜੀਵ ਵਿਸ਼ਿਸ਼ਟ

Published on

----------- Advertisement -----------

ਮੋਹਾਲੀ : – ਜੇਕਰ ਵਿੱਤੀ ਪੱਖੋਂ ਕਮਜ਼ੋਰ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਦੀ ਮਾਰ ਹੇਠ ਆਏ ਪੰਜਾਬ ਦੀ ਥਾਂ ਤੇ ਇਕ ਸਵੈ ਨਿਰਭਰ, ਉਦਯੋਗਿਕ ਖੇਤਰ ਵਿਚ ਮੋਹਰੀ ਸੂਬੇ ਵਜੋਂ ਵਾਲੇ ਨਵੇਂ ਪੰਜਾਬ ਦੀ ਸਥਾਪਨਾ ਕਰਨੀ ਹੈ ਤਾਂ ਭਾਜਪਾ ਦੀ ਇਕ ਸਰਕਾਰ ਪੰਜਾਬ ਵਿਚ ਲਿਆਉਣਾ ਸਮੇਂ ਦੀ ਮੰਗ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੋਹਾਲੀ ਤੋਂ ਭਾਜਪਾ, ਅਕਾਲੀ ਦਲ ਸੰਯੁਕਤ ਅਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਸੰਜੀਵ ਵਿਸ਼ਿਸ਼ਟ ਵੱਲੋਂ ਇੰਡਸਟਰੀਅਲ ਬਿਜ਼ਨੈੱਸ ਉੱਨਰ ਐਸੋਸੀਏਸ਼ਨ ਵੱਲੋਂ ਸੈਕਟਰ 82 ਵਿਚ ਰੱਖੇ ਗਏ ਇਕ ਪ੍ਰੋਗਰਾਮ ਦੌਰਾਨ ਕੀਤਾ। ਸੰਜੀਵ ਵਿਸ਼ਿਸ਼ਟ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲ ਵਿਚ ਉਦਯੋਗਾਂ,ਦੁਕਾਨਦਾਰਾਂ ਅਤੇ ਵਪਾਰੀਆਂ ਲਈ ਕੁੱਝ ਨਹੀਂ ਕੀਤਾ। ਜਿਸ ਨਾਲ ਵੱਡੀ ਗਿਣਤੀ ਵਿਚ ਉਦਯੋਗ ਮੋਹਾਲੀ ਤੋਂ ਪਲਾਇਨ ਕਰਕੇ ਭਾਜਪਾ ਸਰਕਾਰ ਵਾਲੇ ਰਾਜਾਂ ਵਿਚ ਚਲੇ ਗਏ। ਜਿੱਥੇ ਹਰ ਉਦਯੋਗਪਤੀ ਨੂੰ ਬਿਹਤਰੀਨ ਸੁਵਿਧਾ ਮਿਲ ਰਹੀ ਹੈ।

ਵਿਸ਼ਿਸ਼ਟ ਨੇ ਕਿਹਾ ਕਿ ਭਾਜਪਾ ਇਹ ਚੰਗੀ ਤਰਾਂ ਸਮਝਦੀ ਹੈ ਕਿ ਜੇਕਰ ਸੂਬਿਆਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ ਤਾਂ ਹੀ ਦੇਸ਼ ਤਰੱਕੀ ਕਰ ਸਕਦਾ ਹੈ। ਇਸੇ ਲਈ ਭਾਜਪਾ ਸਰਕਾਰ ਵਾਲੇ ਹਰ ਰਾਜ ਵਿਚ ਉਦਯੋਗ ਲਗਾਤਾਰ ਤਰੱਕੀ ਕਰਦੇ ਹੋਏ ਆਪਣੇ ਇਲਾਕੇ ਵਿਚ ਰੁਜ਼ਗਾਰ ਵੀ ਪੈਦਾ ਕਰ ਰਹੇ ਹਨ।

ਵਿਸ਼ਿਸ਼ਟ ਨੇ ਕਿਹਾ ਕਿ ਮੋਹਾਲੀ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਜੇਕਰ ਅਮਰੀਕਾ,ਯੂਰਪ ਅਤੇ ਹੋਰ ਵੱਡੇ ਦੇਸ਼ਾਂ ਲਈ ਅੰਤਰਰਾਸ਼ਟਰੀ ਉਡਾਣਾਂ ਦੀ ਸ਼ੁਰੂਆਤ ਹੋ ਜਾਵੇ, ਕਈ ਕੌਮਾਂਤਰੀ ਕੰਪਨੀਆਂ ਆਸਾਨੀ ਨਾਲ ਪੰਜਾਬ ਵਿਚ ਵੱਖ ਵੱਖ ਉਦਯੋਗ ਲਗਾਉਣ ਲਈ ਆਕਰਸ਼ਿਤ ਹੋ ਜਾਣਗੀਆਂ। ਵਿਸ਼ਿਸ਼ਟ ਨੇ ਹਾਜ਼ਰ ਉਦਯੋਗਪਤੀਆਂ ਨਾਲ ਵਾਅਦਾ ਕੀਤਾ ਕਿ ਜਿਸ ਤਰਾਂ ਉਨ੍ਹਾਂ ਆਪਣੀ ਮਿਹਨਤ ਨਾਲ ਮੋਹਾਲੀ ਤੋ ਪਹਿਲੀ ਦੁਬਈ ਲਈ ਅੰਤਰ ਰਾਸ਼ਟਰੀ ਉਡਾਣ ਸ਼ੁਰੂ ਕਰਵਾਈ ਸੀ। ਉਸੇ ਤਰਾਂ ਚੋਣਾਂ ਤੋਂ ਬਾਅਦ ਉਹ ਹੋਰ ਅੰਤਰ ਰਾਸ਼ਟਰੀ ਉਡਾਣਾਂ ਲਈ ਕੇਂਦਰੀ ਹਵਾਬਾਜ਼ੀ ਮੰਤਰਾਲੇ ਵਿਚ ਨਵੀਆਂ ਅੰਤਰ ਰਾਸ਼ਟਰੀ ਉਡਾਣਾਂ ਲਈ ਜ਼ੋਰ ਲਗਾਉਣਗੇ।

ਸੰਜੀਵ ਵਿਸ਼ਿਸ਼ਟ ਨੇ ਕਿਹਾ ਕਿ ਕੁੱਝ ਦਿਨਾ ਪਹਿਲਾਂ ਭਾਜਪਾ ਸਹਿਯੋਗੀ ਪਾਰਟੀਆਂ ਵੱਲੋਂ ਗਿਆਰਾਂ ਸੂਤਰੀ ਸੰਕਲਪ ਵਿਚ ਵੀ ਉਦਯੋਗ ਜਗਤ ਅਤੇ ਉਦਯੋਗ ਵਿਚ ਕੰਮ ਕਰਨ ਵਾਲੇ ਲੋਕਾਂ ਲਈ ਖ਼ਾਸ ਥਾਂ ਰੱਖੀ ਹੈ। ਜਿਸ ਵਿਚ ਉਦਯੋਗਾਂ ਲਈ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਸਥਾਪਿਤ ਕਰਦੇ ਹੋਏ ਸਾਰੀਆਂ ਲੋੜੀਂਦੀਆਂ ਰਸਮਾਂ ਪੰਦਰਾਂ ਦਿਨ ਵਿਚ ਪੂਰੀਆਂ ਕੀਤੀਆਂ ਜਾਣਗੀਆਂ । ਇਸ ਦੇ ਨਾਲ ਕਾਂਗਰਸ ਰਾਜ ਵਿਚ ਮਿਲ ਰਹੀ ਮਹਿੰਗੀ ਬਿਜਲੀ ਦੇ ਰੇਟਾਂ ਨੂੰ ਵੀ ਘੱਟ ਕਰਕੇ ਛੋਟੇ, ਲਘੂ ਅਤੇ ਮੱਧਮ ਉਦਯੋਗਾਂ ਲਈ ਚਾਰ ਰੁਪਏ ਪ੍ਰਤੀ ਯੂਨਿਟ ਰੇਟ ਵਸੂਲ ਕੀਤਾ ਜਾਵੇਗਾ। ਜਦ ਕਿ ਬਾਕੀ ਉਦਯੋਗਾਂ ਲਈ ਸਿਰਫ਼ ਪੰਜ ਰੁਪਏ ਯੂਨਿਟ ਲੱਗੇਗਾ। ਜੋ ਕਿ ਮੌਜੂਦਾ ਦਿਤੇ ਜਾ ਰਹੇ ਰੇਟਾਂ ਤੋਂ ਕਿਤੇ ਘੱਟ ਹਨ।

ਵਿਸ਼ਿਸ਼ਟ ਨੇ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਵੱਲੋਂ ਸਿਹਤ ਮੰਤਰੀ ਹੁੰਦੇ ਹੋਏ ਜੋ ਦੁਰਦਸ਼ਾ ਮੋਹਾਲੀ ਦੇ ਹਸਪਤਾਲਾਂ ਦੀ ਕੀਤੀ ਹੈ ਉਸ ਨੂੰ ਪਹਿਲ ਦੇ ਆਧਾਰ ਤੇ ਚੰਡੀਗੜ੍ਹ ਦੇ ਹਸਪਤਾਲਾਂ ਵਾਂਗ ਹੀ ਅਤਿ ਆਧੁਨਿਕ ਬਣਾਇਆਂ ਜਾਵੇਗਾ। ਇਸ ਦੇ ਨਾਲ ਹੀ ਈ ਐੱਸ ਆਈ ਹਸਪਤਾਲਾਂ ਵਿਚ ਵੀ ਆਧੁਨਿਕ ਮਸ਼ੀਨਰੀ ਲਗਾਉਂਦੇ ਹੋਏ ਉਦਯੋਗਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸਿਹਤ ਲਈ ਵੀ ਉਪਰਾਲੇ ਕੀਤੇ ਜਾਣਗੇ। ਇਸ ਦੇ ਨਾਲ ਉਨ੍ਹਾਂ ਕਰਮਚਾਰੀਆਂ ਲਈ ਐਕਸੀਡੈਂਟ ਇੰਨਸ਼ੋਰੈਸ਼ ਵੀ ਸ਼ੁਰੂ ਕਰਨ ਦੀ ਗੱਲ ਕਹੀ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਉਦਯੋਗਪਤੀ ਹਾਜ਼ਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...

ਅਮਰੀਕਾ ’ਚ ਨਗਰ ਕੀਰਤਨ ਦੌਰਾਨ ਫਾਇਰਿੰਗ, 2 ਲੋਕ ਜ਼ਖਮੀ, ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੇ ਸਟਰ ਕਾਉਂਟੀ ਵਿੱਚ ਆਯੋਜਿਤ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ...

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਪੰਜਾਬ ਚੋਣਾਂ 2027: ਮੰਤਰੀ ਹਰਪਾਲ ਚੀਮਾ ਦਿੜ੍ਹਬਾ ਤੇ ਅਮਨ ਅਰੋੜਾ ਸੁਨਾਮ ਤੋਂ ਲੜਨਗੇ ਚੋਣ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇਗਾ ਕੈਬਨਿਟ ਮੰਤਰੀਆਂ ਦਾ ਪੈਨਲ, ਮੰਤਰੀ ਖੁੱਡੀਆਂ ਵੱਲੋਂ ਪਰਿਵਾਰ ਨੂੰ ਅੱਗੇ ਗੱਲਬਾਤ ਦਾ ਭਰੋਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ...