November 17, 2026, 12:22 am
----------- Advertisement -----------
HomeNewsBreaking NewsIMD ਨੇ ਕੀਤੀ ਭਵਿੱਖਬਾਣੀ, ਪੰਜਾਬ-ਹਰਿਆਣਾ ਵਿੱਚ 6-7 ਜੁਲਾਈ ਨੂੰ ਪਵੇਗਾ ਭਾਰੀ ਮੀਂਹ

IMD ਨੇ ਕੀਤੀ ਭਵਿੱਖਬਾਣੀ, ਪੰਜਾਬ-ਹਰਿਆਣਾ ਵਿੱਚ 6-7 ਜੁਲਾਈ ਨੂੰ ਪਵੇਗਾ ਭਾਰੀ ਮੀਂਹ

Published on

----------- Advertisement -----------

ਮੌਸਮ ਵਿਭਾਗ ਦੇ ਵੱਲੋਂ 3 ਤੋਂ 8 ਜੁਲਾਈ ਦੌਰਾਨ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਤੂਫਾਨੀ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। IMD ਦੇ ਵੱਲੋਂ ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਜ਼ਿਆਦਾ ਤੋਂ ਬਹੁਤ ਜ਼ਿਆਦਾ ਮੀਂਹ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੱਧ ਪ੍ਰਦੇਸ਼, ਵਰਧਾ, ਛੱਤੀਸਗੜ੍ਹ ਅਤੇ ਓਡੀਸ਼ਾ ਵਿੱਚ 3 ਤੋਂ 8 ਜੁਲਾਈ ਦੇ ਵਿਚਕਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਛੱਤੀਸਗੜ੍ਹ ਅਤੇ ਓਡੀਸ਼ਾ ਵਿੱਚ ਖਾਸ ਕਰਕੇ 5 ਅਤੇ 6 ਜੁਲਾਈ ਨੂੰ ਬਹੁਤ ਭਾਰੀ ਮੀਂਹ ਪੈ ਸਕਦਾ ਹੈ। 3 ਤੋਂ 6 ਜੁਲਾਈ ਦੌਰਾਨ ਬਿਹਾਰ, ਪੱਛਮੀ ਬੰਗਾਲ, ਝਾਰਖੰਡ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਵਿੱਚ ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 3 ਤੋਂ 8 ਜੁਲਾਈ ਦੇ ਵਿਚਕਾਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਪੂਰਬੀ ਉੱਤਰ ਪ੍ਰਦੇਸ਼, ਪੰਜਾਬ, ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ 5 ਤੋਂ 7 ਜੁਲਾਈ ਅਤੇ ਪੰਜਾਬ ਅਤੇ ਹਰਿਆਣਾ ਵਿੱਚ 6-7 ਜੁਲਾਈ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਵੀ ਸੰਭਾਵਨਾ ਹੈ। ਪੱਛਮੀ ਭਾਰਤ ਬਾਰੇ ਭਵਿੱਖਬਾਣੀ
ਅਗਲੇ 6 ਦਿਨਾਂ ਵਿੱਚ ਕੋਂਕਣ, ਗੋਆ, ਮੱਧ ਮਹਾਰਾਸ਼ਟਰ ਦੇ ਘਾਟ ਖੇਤਰਾਂ, ਗੁਜਰਾਤ, ਸੌਰਾਸ਼ਟਰ ਅਤੇ ਕੱਛ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਉੱਤਰ-ਪੂਰਬੀ ਭਾਰਤ ਬਾਰੇ ਭਵਿੱਖਬਾਣੀ
ਅਗਲੇ ਸੱਤ ਦਿਨਾਂ ਵਿੱਚ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 5 ਅਤੇ 6 ਜੁਲਾਈ ਨੂੰ ਮੇਘਾਲਿਆ ਵਿੱਚ ਕੁਝ ਥਾਵਾਂ ‘ਤੇ ਬਹੁਤ ਜ਼ਿਆਦਾ ਭਾਰੀ ਬਾਰਿਸ਼ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...