November 17, 2026, 12:16 am
----------- Advertisement -----------
HomeNewsBreaking News ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

 ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

Published on

----------- Advertisement -----------

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ (Sukhbir Badal tankhaiya) ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ ਲਗਾਤਾਰ ਦੋ ਵਾਰ ਬੁਲਾਏ ਜਾਣ ’ਤੇ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ। ਇਸੇ ਦੇ ਚੱਲਦਿਆਂ ਹੀ ਪੰਜ ਪਿਆਰਿਆਂ ਵਲੋਂ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ। 

ਪਟਨਾ ਸਾਹਿਬ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਟੇਕ ਸਿੰਘ ਨੂੰ ਵੀ ਤਲਬ ਕੀਤਾ ਗਿਆ ਸੀ।

ਕੀ ਹੁੰਦਾ ਤਨਖ਼ਾਹੀਆ ਕਰਾਰ?

ਸਿੱਖ ਸੰਪਰਦਾ ਦੇ ਅਨੁਸਾਰ ਤਨਖ਼ਾਹੀਆ ਕਰਾਰ ਸਿੱਖ ਸੰਪਰਦਾ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤਾ ਜਾਂਦਾ ਹੈ। ਜੇਕਰ ਕੋਈ ਸਿੱਖ ਧਾਰਮਿਕ ਤੌਰ ‘ਤੇ ਕੁਝ ਗਲਤ ਕਰਦਾ ਹੈ, ਤਾਂ ਉਸ ਲਈ ਨਜ਼ਦੀਕੀ ਸਿੱਖ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਗਲਤੀ ਲਈ ਮੁਆਫੀ ਮੰਗਣ ਦਾ ਪ੍ਰਬੰਧ ਹੈ।
ਫਿਰ ਸੰਗਤ ਵੱਲੋਂ ਪਾਵਨ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਦੋਸ਼ੀ ਦੇ ਕਸੂਰ ਦੀ ਸਮੀਖਿਆ ਕੀਤੀ ਜਾਂਦੀ ਹੈ। ਫਿਰ ਉਸ ਅਨੁਸਾਰ ਸਜ਼ਾ ਦਾ ਫੈਸਲਾ ਕੀਤਾ ਜਾਂਦਾ ਹੈ।
ਤਨਖ਼ਾਹੀਆ ਦਾ ਅਰਥ ਹੈ ਧਰਮ ਤੋਂ ਛੇਕਣਾ। ਜੇਕਰ ਆਮ ਭਾਸ਼ਾ ਵਿੱਚ ਸਮਝਿਆ ਜਾਵੇ ਤਾਂ ਸਿੱਖ ਧਰਮ ਵਿੱਚ ਤਨਖਾਹੀਆ ਨੂੰ ਧਰਮ ਤੋਂ ਛੇਕਣਾ ਹੈ। ਇਹ ਸਜ਼ਾ ਮਿਲਣ ਤੋਂ ਬਾਅਦ ਕੋਈ ਵੀ ਸਿੱਖ ਉਸ ਨਾਲ ਕੋਈ ਸੰਪਰਕ ਜਾਂ ਰਿਸ਼ਤਾ ਨਹੀਂ ਰੱਖੇਗਾ। ਵਿਆਹ ਵਰਗੇ ਪ੍ਰੋਗਰਾਮਾਂ ਵਿੱਚ ਵੀ ਕੋਈ ਸਿੱਖ ਇਨ੍ਹਾਂ ਥਾਵਾਂ ’ਤੇ ਨਹੀਂ ਜਾ ਸਕਦਾ।

ਤਨਖ਼ਾਹੀਏ ਨੂੰ ਕੀ-ਕੀ ਸਜ਼ਾ ਮਿਲਦੀ?
ਸੰਗਤ ਦੇ ਜੋੜੇ ਝਾੜਨ
ਲੰਗਰ ਦੇ ਜੂਠੇ ਭਾਂਡੇ ਮਾਂਜਣ
ਗੁਰਬਾਣੀ ਦਾ ਨਿਤਨੇਮ
ਗੁਰਬਾਣੀ ਪਾਠ ਕਰਨਾ
ਪੰਜ ਅਖੰਡ ਪਾਠ ਕਰਵਾਉਣਾ
ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਸਾਫ਼ ਕਰਨੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...