November 17, 2026, 12:09 am
----------- Advertisement -----------
HomeNewsBreaking Newsਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਮੁਹਾਲੀ ਕੋਰਟ ਨੇ ਭੇਜਿਆ ਨਾਭਾ ਜੇਲ੍ਹ

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਮੁਹਾਲੀ ਕੋਰਟ ਨੇ ਭੇਜਿਆ ਨਾਭਾ ਜੇਲ੍ਹ

Published on

----------- Advertisement -----------

(ਲੋਕ ਬਾਣੀ: ਮੋਹਾਲੀ )ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਕੋਰਟ ਨੇ 14 ਦਿਨਾਂ ਲਈ ਨਿਆਂਪਾਲਿਕ ਹਿਰਾਸਤ (ਜਿਊਡੀਸ਼ੀਅਲ ਕਸਟਡੀ) ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਅੱਜ 11 ਦਿਨਾਂ ਦੇ ਰਿਮਾਂਡ ਮਗਰੋਂ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਮਜੀਠੀਆ ਉੱਤੇ ਕਈ ਰਾਜਾਂ ਵਿੱਚ ਸ਼ੱਕੀ ਜਾਇਦਾਦ ਅਤੇ 540 ਕਰੋੜ ਰੁਪਏ ਦੀ ਡਰੱਗ ਮਨੀ ਹੇਰਾਫੇਰੀ ਦੀ ਜਾਂਚ ਜਾਰੀ ਹੈ। ਹੁਣ ਜਾਂਚ ਦੌਰਾਨ ਉਹ ਜੇਲ੍ਹ ਵਿੱਚ ਹੀ ਰਹਿਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਸਰਕਾਰੀ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਸੁਣਵਾਈ ਮੌਕੇ ਉਨ੍ਹਾਂ ਵਲੋਂ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਹੈ ਅਤੇ ਕੱਲ੍ਹ ਨੂੰ ਮੱਦੇ ਨਜ਼ਰ ਰੱਖਦੇ ਹੋਏ ਡਿਊਟੀ ਮੈਜਿਸਟਰੇਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਵੀਂ ਨਾਭਾ ਜੇਲ੍ਹ ਵਿਖੇ ਭੇਜਣ ਦੇ ਹੁਕਮ ਸੁਣਾਏ ਗਏ ਹਨ।

ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ

ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਰਿਪੋਰਟ 24 ਜੂਨ ਨੂੰ ਰਾਤ 10:30 ਵਜੇ ਵਿਜੀਲੈਂਸ ਨੂੰ ਸੌਂਪੀ ਗਈ ਸੀ, ਜਦੋਂ ਕਿ ਮਜੀਠੀਆ ਨੂੰ ਅਗਲੇ ਦਿਨ ਸਵੇਰੇ 4:30 ਵਜੇ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...