November 17, 2026, 12:08 am
----------- Advertisement -----------
HomeNewsBreaking Newsਜਨਵਰੀ ‘ਚ ਆਇਆ ਸੀ ਪੰਜਾਬ ਵਾਪਸੀ ਤੋਂ ਪਹਿਲਾ ਹੀ ASI ਦੇ ਨਵ-ਵਿਆਹੇ...

ਜਨਵਰੀ ‘ਚ ਆਇਆ ਸੀ ਪੰਜਾਬ ਵਾਪਸੀ ਤੋਂ ਪਹਿਲਾ ਹੀ ASI ਦੇ ਨਵ-ਵਿਆਹੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌ.ਤ

Published on

----------- Advertisement -----------

ਜਨਵਰੀ ‘ਚ ਆਇਆ ਸੀ ਪੰਜਾਬ ਵਾਪਸੀ ਤੋਂ ਪਹਿਲਾ ਹੀ ASI ਦੇ ਨਵ-ਵਿਆਹੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌ.ਤ

ਕਪੂਰਥਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਏਐੱਸਆਈ ਤੇ ਨਵ-ਵਿਆਹੇ ਪੁੱਤਰ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਜਾ ਰਿਹਾ ਹੈ।

ਅਮਨਦੀਪ ਦੇ ਪਿਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੇਰੇ 2 ਪੁੱਤਰ ਹਨ ਤੇ ਦੋਵਾਂ ਦਾ ਵਿਆਹ ਮੈਂ 5 ਮਹੀਨੇ ਪਹਿਲਾਂ ਹੀ ਕੀਤਾ ਸੀ। ਅਮਨਦੀਪ ਜਨਵਰੀ ਵਿਚ ਇਟਲੀ ਤੋਂ ਪੰਜਾਬ ਪਰਤਿਆ ਸੀ ਪਰ ਇਥੇ ਆ ਕੇ ਉਹ ਗਲਤ ਸੰਗਤ ਵਿਚ ਪੈ ਗਿਆ ਤੇ ਨਸ਼ੇ ਕਰਨ ਲੱਗ ਪਿਆ। ਬੀਤੇ ਦਿਨੀਂ ਉਹ ਘਰੋਂ ਇਹ ਕਹਿ ਕੇ ਨਿਕਲਿਆ ਕਿ ਮੈਂ ਕੁਝ ਖਾਣ-ਪੀਣ ਦਾ ਸਾਮਾਨ ਲੈਣ ਚੱਲਾਂ ਹਾਂ ਤੇ ਕੁਝ ਹੀ ਦੇਰ ਵਿਚ ਵਾਪਸ ਆ ਜਾਵਾਂਗਾ ਪਰ ਜਦੋਂ ਉਹ ਦੇਰ ਰਾਤ ਵਾਪਸ ਨਹੀਂ ਪਰਤਿਆ ਤਾਂ ਅਸੀਂ ਉਸਦੀ ਭਾਲ ਸ਼ੁਰੂ ਕਰ ਦਿੱਤੀ ਪਰ ਉਹ ਸਾਨੂੰ ਨਹੀਂ ਮਿਲਿਆ। ਸਵੇਰੇ ਮੈਨੂੰ ਪੁਲਿਸ ਵਾਲਿਆਂ ਦਾ ਫੋਨ ਆਇਆ ਕਿ ਸਾਨੂੰ ਇਕ ਮ੍ਰਿਤਕ ਦੇਹ ਮਿਲੀ ਹੈ ਤੇ ਫਿਰ ਅਸੀਂ ਜਾ ਕੇ ਅਮਨਦੀਪ ਦੀ ਮ੍ਰਿਤਕ ਦੇਹ ਬਰਾਮਦ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ 15 ਜੁਲਾਈ ਨੂੰ ਅਮਨਦੀਪ ਸਿੰਘ ਨੇ ਇਟਲੀ ਵਾਪਸ ਜਾਣਾ ਸੀ। ਪਿਤਾ ਨੇ ਪੁੱਤ ਦੀ ਦੇਹ ਕੋਲ ਖੜ੍ਹ ਕੇ ਅਰਦਾਸ ਕੀਤੀ ਤੇ ਉਸ ਨੂੰ ਵਾਹਿਗੁਰੂ ਦਾ ਭਾਣਾ ਸਮਝ ਕੇ ਆਪਣੇ ਆਪ ਨੂੰ ਹੌਸਲਾ ਦਿੱਤਾ। ਦੱਸ ਦੇਈਏ ਕਿ ਅਮਨਦੀਪ ਦੀ ਮਾਂ ਪਿੰਡ ਦੀ ਮੌਜੂਦਾ ਸਰਪੰਚ ਹੈ ਪਰ ਨੌਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...