November 17, 2026, 12:00 am
----------- Advertisement -----------
HomeNewsBreaking News ISI ਦੀ ਵੱਡੀ ਸਾਜ਼ਿਸ਼ ਨੂੰ ਪੁਲਿਸ ਨੇ  ਕੀਤਾ ਨਾਕਾਮ, ਹ.ਥਿ.ਆ.ਰਾਂ ਦਾ ਜਾਖੀਰਾਂ...

 ISI ਦੀ ਵੱਡੀ ਸਾਜ਼ਿਸ਼ ਨੂੰ ਪੁਲਿਸ ਨੇ  ਕੀਤਾ ਨਾਕਾਮ, ਹ.ਥਿ.ਆ.ਰਾਂ ਦਾ ਜਾਖੀਰਾਂ ਕੀਤਾ ਬਰਾਮਦ

Published on

----------- Advertisement -----------

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐਸਆਈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਸ ਕਾਰਵਾਈ ਵਿੱਚ ਪੁਲਿਸ ਨੇ ਗੁਰਦਾਸਪੁਰ ਦੇ ਥਾਣਾ ਪੁਰਾਣਾ ਛਾਲਾ ਅਧੀਨ ਪਿੰਡ ਗਾਜੀਕੋ ਨੇੜੇ ਨਹਿਰ ਦੇ ਕਿਨਾਰੇ ਝਾੜੀਆਂ ਵਿੱਚੋਂ 2 AK-47 ਰਾਈਫਲਾਂ, 16 ਜ਼ਿੰਦਾ ਕਾਰਤੂਸ, 2 ਮੈਗਜ਼ੀਨ ਅਤੇ 2 P-86 ਗ੍ਰੇਨੇਡ ਬਰਾਮਦ ਕੀਤੇ। ਜਾਣਕਾਰੀ ਅਨੁਸਾਰ, ਇਹ ਹਥਿਆਰਾਂ ਦੀ ਖੇਪ ਪਾਕਿਸਤਾਨ ਵਿੱਚ ਬੈਠੇ ਰਿੰਦਾ ਅਤੇ ਆਈਐਸਆਈ ਵੱਲੋਂ ਭੇਜੀ ਗਈ ਸੀ, ਜਿਸ ਦਾ ਮਕਸਦ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਹਮਲੇ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਸੀ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਇਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ। ਮਾਮਲੇ ਵਿੱਚ ਥਾਣਾ ਪੁਰਾਣਾ ਛਾਲਾ, ਗੁਰਦਾਸਪੁਰ ਵਿਖੇ ਵਿਸਫੋਟਕ ਅਤੇ ਆਰਮਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ, ਜਲਦੀ ਹੀ ਰਿੰਦਾ ਦੇ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਸਫਲਤਾ ਨਾਲ ਪੰਜਾਬ ਪੁਲਿਸ ਨੇ ਸੂਬੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਕਦਮ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...