November 6, 2026, 7:58 pm
----------- Advertisement -----------
HomeNewsHukamnamaHukumnama (09-02-2022)

Hukumnama (09-02-2022)

Published on

----------- Advertisement -----------

684
09/02/2022
ਧਨਾਸਰੀ ਮਹਲਾ 5 ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥1॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥1॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥2॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥3॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥4॥2॥56॥

ਬੁੱਧਵਾਰ, 27 ਮਾਘ (ਸੰਮਤ 553 ਨਾਨਕਸ਼ਾਹੀ) ਅੰਗ: 684

ਧਨਾਸਰੀ ਮਹਲਾ 5 ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ®ਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।1। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।1।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।2। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।3। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।4।2।56।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...