November 16, 2026, 11:52 pm
----------- Advertisement -----------
HomeNewsBreaking News5 ਸਾਲ ਦੀ ਉਮਰ ਤੱਕ ਤੁਰ ਵੀ ਨਹੀਂ ਸਕੇ ਸਨ ਫੌਜਾ ਸਿੰਘ,...

5 ਸਾਲ ਦੀ ਉਮਰ ਤੱਕ ਤੁਰ ਵੀ ਨਹੀਂ ਸਕੇ ਸਨ ਫੌਜਾ ਸਿੰਘ, 100 ਸਾਲ ਦੀ ਉਮਰ ‘ਚ ਕੀਤੀ ਮੈਰਾਥਨ

Published on

----------- Advertisement -----------

ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਇਨ੍ਹਾਂ ਨੂੰ ਸਭ ਤੋਂ ਬਜ਼ੁਰਗ ਦੌੜਾਕ ਵੀ ਵਿਸ਼ਵ ਵਿਚ ਕਿਹਾ ਜਾਂਦਾ ਹੈ। ਇਨ੍ਹਾਂ ਦੌੜ ਵਿਚ ਕਈ ਵਿਸ਼ਵ ਰਿਕਾਰਡ ਬਣਾਏ ਸਨ। ਜਾਣਕਾਰੀ ਅਨੁਸਾਰ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਫੌਜਾ ਸਿੰਘ ਜਲੰਧਰ ਦੇ ਬਿਆਸ ਪਿੰਡ ਦੇ ਵਸਨੀਕ ਸਨ। ਉਨ੍ਹਾਂ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ’ਚ 1 ਅਪ੍ਰੈਲ 1911 ਨੂੰ ਹੋਇਆ। ਉਨ੍ਹਾਂ ਦੀਆਂ ਲੱਤਾਂ ਬਹੁਤ ਪਤਲੀਆਂ ਅਤੇ ਕਮਜ਼ੋਰ ਹੋਣ ਕਰਕੇ ਉਹ ਪੰਜ ਸਾਲ ਤਕ ਤੁਰਨ ਤੋਂ ਅਸਮਰੱਥ ਸਨ ਅਤੇ ਥੋੜ੍ਹਾ ਤੁਰ ਕੇ ਥੱਕ ਜਾਂਦੇ ਸਨ।। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਜੀ ਨੇ ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿਚ ਸਿੱਖ ਕੌਮ ਦਾ ਨਾਂ ਰੌਸ਼ਨ ਕੀਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ।

ਇੱਕ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿੱਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ। ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ। ਵਾਹਿਗੁਰੂ ਵਾਹਿਗੁ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...