November 18, 2026, 12:46 am
----------- Advertisement -----------
HomeNewsBreaking Newsਭਰਾ ਬਣ ਕੇ ਕਰਵਾ ਰਿਹਾ ਸੀ ਪਤਨੀ ਦਾ ਵਿਆਹ,ਫਿਰ ਕਰਵਾ ਦਿੰਦਾ ਸੀ...

ਭਰਾ ਬਣ ਕੇ ਕਰਵਾ ਰਿਹਾ ਸੀ ਪਤਨੀ ਦਾ ਵਿਆਹ,ਫਿਰ ਕਰਵਾ ਦਿੰਦਾ ਸੀ ਰੇ. ਪ ਦਾ ਕੇਸ ਦਰਜ

Published on

----------- Advertisement -----------

ਬਰਨਾਲਾ ਦੇ ਪਿੰਡ ਚੀਮਾ ‘ਚ ਇੱਕ ਲੜਕੀ ਵੱਲੋਂ ਵਿਆਹ ਦੇ ਨਾਂ ‘ਤੇ ਨੌਜਵਾਨ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਲੜਕੀ ਦੇ ਪਤੀ ਨੇ ਹੀ ਭਰਾ ਬਣ ਕੇ ਆਪਣੀ ਪਤਨੀ ਦਾ ਵਿਆਹ ਕਰਵਾ ਕਰਵਾਇਆ ਸੀ। ਇਸ ਤੋਂ ਪਹਿਲਾਂ ਵੀ ਉਹ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਜਾਅਲੀ ਵਿਆਹ ਕਰਵਾ ਚੁੱਕੇ ਹਨ। ਪਤੀ-ਪਤਨੀ ਆਪਣੇ ਦਲਾਲਾਂ ਰਾਹੀਂ ਮੁੰਡੇ ਵਾਲਿਆਂ ਤੋਂ ਦੋ ਲੱਖ ਰੁਪਏ ਲੈਂਦੇ ਸਨ ਅਤੇ ਪੈਸੇ ਨਾ ਦੇਣ ‘ਤੇ ਰੇਪ ਦਾ ਕੇਸ ਦਰਜ ਕਰਨ ਦੀ ਧਮਕੀ ਦਿੰਦੇ ਸਨ। ਲੜਕੀ ਪਹਿਲਾਂ ਹੀ ਤਿੰਨ ਵਾਰ ਵਿਆਹ ਕਰਵਾ ਚੁੱਕੀ ਸੀ ਅਤੇ ਚੌਥੇ ਵਿਆਹ ਦੀ ਤਿਆਰੀ ਕਰ ਰਹੀ ਸੀ। ਉਹ ਜਾਅਲੀ ਦਸਤਾਵੇਜ਼ਾਂ ਅਤੇ ਗਵਾਹਾਂ ਦੇ ਆਧਾਰ ‘ਤੇ ਅਪਰਾਧ ਕਰਦੇ ਸਨ। ਇਸ ਮੌਕੇ ਚੌਕੀ ਪੱਖੋ ਕਲਾਂ ਦੇ ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਚੀਮਾ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਸਦੇ ਪੁੱਤਰ ਦਾ ਵਿਆਹ ਪ੍ਰਿਯੰਕਾ ਜੈਨ ਵਾਸੀ ਲੁਧਿਆਣਾ ਨਾਲ ਤੈਅ ਹੋਇਆ ਸੀ। ਜਿਸ ਦੇ ਸਿਲਸਿਲੇ ਵਿੱਚ ਉਸਨੇ ਲੁਧਿਆਣਾ ‘ਚ ਲੜਕੀ ਨੂੰ ਦੇਖ ਕੇ ਉਸ ਨਾਲ ਆਪਣੇ ਪੁੱਤ ਦਾ ਵਿਆਹ ਕਰਵਾ ਕੇ ਘਰ ਲੈ ਆਇਆ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਬਾਅਦ ਲੜਕੇ ਦੇ ਮਾਪਿਆਂ ਨੂੰ ਪਤਾ ਲੱਗਾ ਕਿ ਇਹ ਨਕਲੀ ਲੋਕ ਸਨ। ਜਿਸ ਨੂੰ ਲੈਕੇ ਇਸ ਮਾਮਲੇ ਦੀ ਪੁਲਿਸ ਵੱਲੋਂ ਡੰਘਾਈ ਨਾਲ ਜਾਂਚ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...