August 26, 2026, 10:32 pm
----------- Advertisement -----------
HomeNewsBreaking Newsਰਣਵੀਰ ਸਿੰਘ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਖੜਾ ਹੋਇਆ ਨਵਾਂ ਵਿਵਾਦ !...

ਰਣਵੀਰ ਸਿੰਘ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਖੜਾ ਹੋਇਆ ਨਵਾਂ ਵਿਵਾਦ ! ਪਾਕਿਸਤਾਨੀ ਝੰਡੇ ‘ਤੇ ਇਤਰਾਜ਼

Published on

----------- Advertisement -----------

 ਲੁਧਿਆਣਾ ਦੇ ਖੇੜਾ ਪਿੰਡ ਵਿੱਚ ਰਣਵੀਰ ਸਿੰਘ ਦੀ ਫਿਲਮ ਸ਼ੂਟਿੰਗ ਦੀ ਇੱਕ ਸੋਸ਼ਲ ਮੀਡੀਆ ‘ਤੇ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਰਣਵੀਰ ਸਿੰਘ ਦੇ ਹੱਥ  ਵਿੱਚ ਏਕੇ47 ਫੜੀ ਹੈ ਅਤੇ ਪਿੰਡ ਦੇ ਹੀ ਇੱਕ ਘਰ ਦੀ ਛੱਤ ‘ਤੇ ਇੱਕ ਪਾਕਿਸਤਾਨੀ ਝੰਡਾ ਲੱਗਾ ਨਜਰ ਆ ਰਿਹਾ।

ਇਸ ਸੀਨ ਦੌਰਾਨ ਰਣਵੀਰ ਸਿੰਘ, ਇੱਕ ਘਰ ਦੀ ਛੱਤ ਤੋਂ ਛਾਲ ਮਾਰਦਾ ਵੀ ਨਜ਼ਰ ਆ ਰਿਹਾ। ਰਣਵੀਰ ਸਿੰਘ ਦਾ ਪਹਿਰਾਵਾ ਕਾਲੇ ਕੱਪੜੇ ਅਤੇ ਲੰਬੀ ਦਾੜੀ ਇਸ ਵੀਡੀਓ ਵਿੱਚ ਵੇਖਣ ਨੂੰ ਮਿਲ ਰਹੀ ਹੈ ਅਤੇ ਉਸਦੇ ਪਿੱਛੇ ਪਾਕਿਸਤਾਨੀ ਝੰਡਾ ਵੀ ਲੱਗਾ, ਜਿਸ ਨੂੰ ਵੇਖ ਕੇ ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇਸ ਫਿਲਮ ਦੇ ਸੀਨ ਨੂੰ ਲੈ ਕੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਫਿਲਮ ਦੇ ਸੀਨ ਅਨੁਸਾਰ ਰਣਵੀਰ ਸਿੰਘ ਇਸ ਪਿੰਡ ਦੀਆਂ ਗਲੀਆਂ ਦੇ ਵਿੱਚੋਂ ਨਿਕਲਦੇ ਹੋਏ ਹੱਥ ਹਿਲਾਂਦੇ ਵੀ ਨਜ਼ਰ ਆ ਰਹੇ ਹਨ। ਦਿਲਜੀਤ ਦੁਸਾਂਝ ਤੋਂ ਬਾਅਦ ਹੁਣ ਰਣਵੀਰ ਸਿੰਘ ਦੇ ਇਸ ਫਿਲਮ ਦੀ ਸ਼ੂਟਿੰਗ ਦੇ ਸੀਨ ਨੂੰ ਲੈ ਕੇ ਵਿਰੋਧ ਹੋਣਾ ਸ਼ੁਰੂ ਹੋ ਗਿਆ।

ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ਨੇ ਇਸ ਫਿਲਮ ਦੀ ਸ਼ੂਟਿੰਗ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਨਾਲ ਪਹਿਲਗਾਮ ਦੇ ਵਿੱਚ ਬੇਕਸੂਰਾਂ ਨੂੰ ਬੜੀ ਬੇਰਹਿਮੀ ਦੇ ਨਾਲ ਪਾਕਿਸਤਾਨੀ ਅੱਤਵਾਦੀਆਂ ਨੇ ਗੋਲੀਆਂ ਦੇ ਨਾਲ ਭੁੰਨ ਕੇ ਉਹਨਾਂ ਦਾ ਕਤਲ ਕੀਤਾ ਗਿਆ, ਉਸ ਤੋਂ ਬਾਅਦ ਇਸ ਦੇਸ਼ ਦੇ ਬਾਲੀਵੁੱਡ ਦੇ ਵੱਡੇ ਕਲਾਕਾਰ ਪਾਕਿਸਤਾਨ ਨੂੰ ਪ੍ਰਮੋਟ ਕਰ ਰਹੇ ਹਨ, ਜੋ ਬੜੀ ਸ਼ਰਮਨਾਕ ਗੱਲ ਹੈ। ਸੰਦੀਪ  ਥਾਪਰ ਦਾ ਆਖਣਾ ਹੈ ਕਿ ਜਦੋਂ ਵੀ ਇਹ ਫਿਲਮ ਰਿਲੀਜ਼ ਹੋਈ ਤਾਂ ਉਹ ਇਸ ਫ਼ਿਲਮ ਦਾ ਡੱਟ ਕੇ ਵਿਰੋਧ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...