August 7, 2026, 4:07 am
----------- Advertisement -----------
HomeNewsBreaking Newsਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਹਾਲ ਹੀ...

ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਹਾਲ ਹੀ ‘ਚ ਕੈਨੇਡਾ ਤੋਂ ਆਇਆ ਸੀ ਪੰਜਾਬ

Published on

----------- Advertisement -----------

114 ਸਾਲਾ ਬਜ਼ੁਰਗ ਸਿੱਖ ਐਥਲੀਟ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ NRI ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਦਸੇ ਸਮੇਂ ਮੁਲਜ਼ਮ ਤੇਜ਼ ਰਫ਼ਤਾਰ ਨਾਲ ਫਾਰਚੂਨਰ ਕਾਰ ਚਲਾ ਰਿਹਾ ਸੀ ਅਤੇ ਪੀੜਤ ਨੂੰ ਟੱਕਰ ਮਾਰਨ ਤੋਂ ਬਾਅਦ ਮੌਕੇ ਤੋਂ ਭੱਜ ਗਿਆ।

2 ਪਹਿਲਾਂ ਖਰੀਦੀ ਸੀ ਫਾਰਚੂਨਰ

ਪੁਲਿਸ ਨੇ ਮੰਗਲਵਾਰ ਦੇਰ ਰਾਤ ਉਸਨੂੰ ਉਸਦੇ ਪਿੰਡ ਕਰਤਾਰਪੁਰ ਤੋਂ ਗ੍ਰਿਫ਼ਤਾਰ ਕੀਤਾ। ਹਾਦਸੇ ਤੋਂ ਬਾਅਦ ਉਹ ਕਾਰ ਸਮੇਤ ਫਰਾਰ ਸੀ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਕਪੂਰਥਲਾ ਨਿਵਾਸੀ ਰਵਿੰਦਰ ਸਿੰਘ ਤੋਂ ਲਗਭਗ ਦੋ ਸਾਲ ਪਹਿਲਾਂ ਫਾਰਚੂਨਰ ਕਾਰ ਖਰੀਦੀ ਸੀ, ਜਿਸ ਨੂੰ ਉਹ ਹਾਦਸੇ ਸਮੇਂ ਚਲਾ ਰਿਹਾ ਸੀ। ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਫੌਜਾ ਸਿੰਘ ਨੂੰ ਟੱਕਰ ਮਾਰ ਗਈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਢਿੱਲੋਂ ਹਾਲ ਹੀ ਵਿੱਚ ਕੈਨੇਡਾ ਤੋਂ ਭਾਰਤ ਆਇਆ ਸੀ ਅਤੇ ਕਰਤਾਰਪੁਰ ਵਿੱਚ ਰਹਿ ਰਿਹਾ ਸੀ। ਪੁਲਿਸ ਸੂਤਰਾਂ ਅਨੁਸਾਰ ਹਾਦਸੇ ਸਮੇਂ ਉਹ ਭੋਗਪੁਰ ਤੋਂ ਆਪਣਾ ਮੋਬਾਈਲ ਵੇਚ ਕੇ ਘਰ ਪਰਤ ਰਿਹਾ ਸੀ।

ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਟੱਕਰ ਤੋਂ ਬਾਅਦ ਉਹ ਬਹੁਤ ਘਬਰਾ ਗਿਆ ਸੀ ਅਤੇ ਇਸ ਡਰ ਕਾਰਨ ਉਹ ਬਿਨਾਂ ਰੁਕੇ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਕਾਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।

ਦੱਸਣਯੋਗ ਹੈ ਕਿ ਸੀਨੀਅਰ ਐਥਲੀਟ ਫੌਜਾ ਸਿੰਘ ਸੋਮਵਾਰ ਦੁਪਹਿਰ ਨੂੰ ਇਸ ਟੱਕਰ ਦਾ ਸ਼ਿਕਾਰ ਹੋ ਗਏ, ਜਦੋਂ ਉਹ ਸੜਕ ਕਿਨਾਰੇ ਪੈਦਲ ਜਾ ਰਹੇ ਸਨ। ਟੱਕਰ ਇੰਨੀ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਨੇ ਮੁਲਜ਼ਮਾਂ ਵਿਰੁੱਧ ਹਿੱਟ ਐਂਡ ਰਨ, ਲਾਪਰਵਾਹੀ ਕਾਰਨ ਮੌਤ ਅਤੇ ਮੌਕੇ ਤੋਂ ਫਰਾਰ ਹੋਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਮਾਤਾ ਰਮਾਈ ਬਾਈ ਅੰਬੇਡਕਰ ਮਾਰਗ ਥਾਣੇ ਵਿੱਚ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...