November 16, 2026, 11:36 pm
----------- Advertisement -----------
HomeNewsBreaking News90 ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ, ਜਾਂਚ ਕੀਤੀ ਤਾਂ...

90 ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ, ਜਾਂਚ ਕੀਤੀ ਤਾਂ 12 ਸਾਲ ਦੇ ਮੁੰਡੇ ਦਾ ਨਿਕਲਿਆ ਕਾਰਨਾਮਾ

Published on

----------- Advertisement -----------

ਰਾਜਧਾਨੀ ਦਿੱਲੀ ਤੋਂ ਬਾਅਦ, ਭਾਰਤ ਦੀ ਸਿਲੀਕਾਨ ਵੈਲੀ ਕਹੇ ਜਾਣ ਵਾਲੇ ਬੰਗਲੌਰ ਦੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਬੰਗਲੌਰ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਬੰਗਲੌਰ ਪੁਲਿਸ (Bangalore Police) ਨੇ ਦੱਸਿਆ ਕਿ ਬੰਗਲੌਰ ਸ਼ਹਿਰ ਦੇ 40 ਨਿੱਜੀ ਸਕੂਲਾਂ ਨੂੰ ਅੱਜ ਆਰਆਰ ਨਗਰ ਅਤੇ ਕੇਂਗੇਰੀ ਸਮੇਤ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਵਾਲੇ ਈਮੇਲ ਮਿਲੇ ਹਨ, ਜਿਸ ਤੋਂ ਬਾਅਦ ਸ਼ਹਿਰ ਦੇ ਸਾਰੇ ਸਕੂਲਾਂ ਵਿੱਚ ਤਲਾਸ਼ੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦਿੱਲੀ ਦੇ 50 ਤੋਂ ਵੱਧ ਸਕੂਲਾਂ ਨੂੰ ਵੀ ਮਿਲੀ ਧਮਕੀ 

ਉਧਰ, ਹੁਣ ਦਿੱਲੀ ਵਿੱਚ ਵੀ 50 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਦਿੱਲੀ ਪੁਲਿਸ ਚੌਕਸ ਹੋ ਗਈ ਹੈ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜਿਨ੍ਹਾਂ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ, ਉਨ੍ਹਾਂ ਵਿੱਚ ਸਿਵਲ ਲਾਈਨਜ਼ ਵਿੱਚ ਸੇਂਟ ਜ਼ੇਵੀਅਰਜ਼, ਪੱਛਮੀ ਵਿਹਾਰ ਵਿੱਚ ਰਿਚਮੰਡ ਗਲੋਬਲ ਸਕੂਲ, ਰੋਹਿਣੀ ਵਿੱਚ ਅਭਿਨਵ ਪਬਲਿਕ ਸਕੂਲ ਅਤੇ ਰੋਹਿਣੀ ਵਿੱਚ ‘ਦ ਸੋਵਰੇਨ’ ਸਕੂਲ ਵਰਗੇ ਪ੍ਰਮੁੱਖ ਅਦਾਰੇ ਸ਼ਾਮਲ ਹਨ। ਪ੍ਰਭਾਵਿਤ ਹੋਰ ਸਕੂਲਾਂ ਬਾਰੇ ਹੋਰ ਜਾਣਕਾਰੀ ਅਜੇ ਵੀ ਪਤਾ ਲਗਾਈ ਜਾ ਰਹੀ ਹੈ।

12 ਮੁੰਡੇ ਨੇ ਭੇਜੀ ਸੀ ਦਿੱਲੀ ਦੇ ਸਕੂਲਾਂ ਨੂੰ ਧਮਕੀ

ਦਿੱਲੀ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਜਾਂਚ ਦੌਰਾਨ ਦੱਖਣੀ ਦਿੱਲੀ ਦੇ ਇੱਕ 12 ਸਾਲਾ ਮੁੰਡਾ ਦੀ ਪਛਾਣ ਹੋ ਗਈ ਹੈ, ਜਿਸਨੇ ਕਥਿਤ ਤੌਰ ‘ਤੇ ਆਪਣੇ ਨਿੱਜੀ ਮੋਬਾਈਲ ਫੋਨ ਦੀ ਵਰਤੋਂ ਕਰਕੇ ਇੱਕ ਝੂਠੀ ਈਮੇਲ ਭੇਜੀ ਸੀ। ਇੱਕ ਨਿੱਜੀ ਸਕੂਲ ਦੇ ਵਿਦਿਆਰਥੀ, ਮੁੰਡੇ ਤੋਂ ਪੁੱਛਗਿੱਛ ਕੀਤੀ ਗਈ, ਉਸ ਨੂੰ ਸਮਝਾਇਆ ਗਿਆ ਹੈ ਅਤੇ ਬਾਅਦ ਵਿੱਚ ਘਰ ਭੇਜ ਦਿੱਤਾ ਗਿਆ। ਪੁਲਿਸ ਸੂਤਰਾਂ ਦੇ ਅਨੁਸਾਰ, ਮੁੰਡੇ ਨੇ ਦਾਅਵਾ ਕੀਤਾ ਕਿ ਇਹ ਇੱਕ ਮਜ਼ਾਕ ਸੀ, ਅਤੇ ਉਹ ਇਸ ਸਮੇਂ ਮਾਨਸਿਕ ਸਿਹਤ ਸਥਿਤੀ ਦਾ ਇਲਾਜ ਕਰਵਾ ਰਿਹਾ ਹੈ।

ਬੰਗਲੌਰ ‘ਚ ਹਾਈ ਅਲਰਟ

ਇਨ੍ਹਾਂ ਧਮਕੀਆਂ ਤੋਂ ਬਾਅਦ, ਪੂਰੇ ਸ਼ਹਿਰ ਵਿੱਚ ਹਾਈ ਅਲਰਟ ਘੋਸ਼ਿਤ ਕਰ ਦਿੱਤਾ ਗਿਆ ਸੀ। ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਮਰਜੈਂਸੀ ਰਿਸਪਾਂਸ ਟੀਮਾਂ ਅਤੇ ਪੁਲਿਸ ਟੀਮਾਂ ਨੂੰ ਸਰਗਰਮ ਕੀਤਾ ਗਿਆ ਸੀ। ਹੁਣ ਤੱਕ ਕਿਸੇ ਵੀ ਸਕੂਲ ਵਿੱਚ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ ਹੈ ਅਤੇ ਸਥਿਤੀ ਕਾਬੂ ਹੇਠ ਦੱਸੀ ਜਾ ਰਹੀ ਹੈ।

ਇਹ ਘਟਨਾ ਦਿੱਲੀ ਦੇ ਘੱਟੋ-ਘੱਟ 20 ਸਕੂਲਾਂ ਨੂੰ ਇਸੇ ਤਰ੍ਹਾਂ ਦੀਆਂ ਈਮੇਲ ਧਮਕੀਆਂ ਮਿਲਣ ਤੋਂ ਕੁਝ ਘੰਟੇ ਬਾਅਦ ਵਾਪਰੀ ਹੈ। ਹਾਲ ਹੀ ਦੇ ਸਮੇਂ ਵਿੱਚ, ਦਿੱਲੀ ਵਿੱਚ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਜਿਹੀਆਂ ਝੂਠੀਆਂ ਬੰਬ ਧਮਕੀਆਂ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...