November 16, 2026, 11:36 pm
----------- Advertisement -----------
HomeNewsBreaking Newsਪੰਜ ਤੱਤਾਂ ‘ਚ ਵਿਲੀਨ ਹੋਏ ਦੌੜਾਕ ਫੌਜਾ ਸਿੰਘ, CM ਮਾਨ ਬੋਲੇ-‘ਪਿੰਡ ਦੇ...

ਪੰਜ ਤੱਤਾਂ ‘ਚ ਵਿਲੀਨ ਹੋਏ ਦੌੜਾਕ ਫੌਜਾ ਸਿੰਘ, CM ਮਾਨ ਬੋਲੇ-‘ਪਿੰਡ ਦੇ ਸਟੇਡੀਅਮ ‘ਚ ਲਗਾਇਆ ਜਾਵੇਗਾ ਬੁੱਤ’

Published on

----------- Advertisement -----------

114 ਸਾਲਾ ਐਥਲੀਟ ਫੌਜਾ ਸਿੰਘ ਅੱਜ ਪੰਜ ਤੱਤਾਂ ‘ਚ ਵਿਲੀਨ ਹੋ ਗਏ। ਜਲੰਧਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਉਨ੍ਹਾਂ ਨੂੰ ਰਾਜਕੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੇ ਪੁੱਤਾਂ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਸਵੇਰੇ 9 ਵਜੇ ਤੋਂ ਦੁਪਹਿਰ ਸਾਢੇ 12 ਵਜੇ ਤੱਕ ਦੇਹ ਨੂੰ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਸੀ ਜਿਸ ਦੇ ਬਾਅਦ ਅੰਤਿਮ ਯਾਤਰਾ ਕੱਢੀ ਗਈ। ਇਸ ਦੇ ਬਾਅਦ ਪਿੰਡ ਦੇ ਸ਼ਮਸ਼ਾਨਘਾਟ ‘ਤੇ ਸਸਕਾਰ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਗੁਲਾਬ ਚੰਦ ਕਟਾਰੀਆ ਸਣੇ ਕਈ ਨੇਤਾ ਸ਼ਰਧਾਂਜਲੀ ਦੇਣ ਪਹੁੰਚੇ। ਪ੍ਰਧਾਨ ਮੰਤਰੀ ਦਫਤਰ ਵੱਲੋਂ ਵੀ ਪਰਿਵਾਰ ਨੂੰ ਸੋਗ ਸੰਦੇਸ਼ ਭੇਜਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਐੱਮ ਨੇ ਕਿਹਾ ਕਿ ਪਿੰਡ ਦੇ ਸਟੇਡੀਅਮ ਵਿਚ ਫੌਜਾ ਸਿੰਘ ਦਾ ਬੁੱਤ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਹਿੰਦੀਆਂ ਪੀੜ੍ਹੀਆਂ ਤੱਕ ਫੌਜਾ ਸਿੰਘ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਾਬਿਤ ਕੀਤਾ ਕਿ ਜੇ ਸ ਰੀਰ ਨੂੰ ਸੰਭਾਲਿਆ ਜਾਵੇ ਤਾਂ ਉਮਰਾਂ ਬਾਰ ਨਹੀਂ ਬਣ ਸਕਦੀਆਂ । ‘ਯੁੱਧ ਨਸ਼ਿਆਂ ਵਿਰੁੱਧ’ ‘ਚ ਉਨ੍ਹਾਂ ਦੇ ਯੋਗਦਾਨ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ। ਦੱਸ ਦੇਈਏ ਕਿ ਫੌਜਾ ਸਿੰਘ ਨੂੰ ਉਨ੍ਹਾਂ ਦੇ ਘਰ ਤੋਂ 120 ਮੀਟਰ ਦੀ ਦੂਰੀ ‘ਤੇ ਹਾਈਵੇ ਕ੍ਰਾਸ ਕਰਦੇ ਹੋਏ ਫਾਰਚੂਨਰ ਸਵਾਰ NRI ਅੰਮ੍ਰਿਤਪਾਲ ਸਿੰਘ ਢਿੱਲੋਂ ਨੇ ਟੱਕਰ ਮਾਰ ਦਿੱਤੀ ਸੀ ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਜਲੰਧਰ ਦਿਹਾਤੀ ਪੁਲਿਸ ਨੇ ਮਾਮਲੇ ਵਿਚ ਭੋਗਪੁਰ ਕੋਲ ਫਾਰਚੂਨਰ ਤੇ ਕਪੂਰਥਲਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਨੂੰ ਕੋਰਟ ਵਿਚ ਪੇਸ਼ ਕਰਨ ਦੇ ਬਾਅਦ ਪੁਲਿਸ ਨੇ ਜੇਲ੍ਹ ਭੇਜ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...