September 20, 2026, 8:44 pm
----------- Advertisement -----------
HomeNewsBreaking Newsਸਮੁੰਦਰ ਵਿਚਾਲੇ ਸੜਨ ਲੱਗਾ ਜਹਾਜ਼, 280 ਲੋਕਾਂ ਨੇ ਪਾਣੀ ਵਿੱਚ ਛਾਲ ਮਾਰ...

ਸਮੁੰਦਰ ਵਿਚਾਲੇ ਸੜਨ ਲੱਗਾ ਜਹਾਜ਼, 280 ਲੋਕਾਂ ਨੇ ਪਾਣੀ ਵਿੱਚ ਛਾਲ ਮਾਰ ਬਚਾਈ ਜਾਨ

Published on

----------- Advertisement -----------

ਇੰਡੋਨੇਸ਼ੀਆਈ ਸਮੁੰਦਰ ਵਿੱਚ  ਐਤਵਾਰ ਦੁਪਹਿਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ‘ਕੇਐਮ ਬਾਰਸੀਲੋਨਾ ਵੀਏ’ ਨਾਮਕ ਇੱਕ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਦੇ ਸਮੇਂ ਜਹਾਜ਼ ਵਿੱਚ 280 ਤੋਂ ਵੱਧ ਯਾਤਰੀ ਸਵਾਰ ਸਨ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਯਾਤਰੀਆਂ ਨੂੰ ਆਪਣੀ ਜਾਨ ਬਚਾਉਣ ਲਈ ਸਮੁੰਦਰ ਵਿੱਚ ਛਾਲ ਮਾਰਨੀ ਪਈ। ਇਹ ਘਟਨਾ ਉੱਤਰੀ ਸੁਲਾਵੇਸੀ (North Sulawesi) ਨੇੜੇ ਦੁਪਹਿਰ 1:30 ਵਜੇ ਦੇ ਕਰੀਬ ਵਾਪਰੀ। ਇਸ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਲੋਕ ਡਰੇ ਹੋਏ ਹਨ। ਕੁਝ ਬੱਚੇ ਅਤੇ ਔਰਤਾਂ ਵੀ ਹਨ, ਜੋ ਲਾਈਫ ਜੈਕਟਾਂ ਪਾ ਕੇ ਸਮੁੰਦਰ ਵਿੱਚ ਛਾਲ ਮਾਰਦੇ ਦਿਖਾਈ ਦੇ ਰਹੇ ਹਨ। ਕਈ ਯਾਤਰੀ ਚੀਕਦੇ ਹੋਏ ਦਿਖਾਈ ਦੇ ਰਹੇ ਸਨ, ਜਦੋਂ ਕਿ ਕੁਝ ਸਟਾਫ ਮੈਂਬਰ ਲੋਕਾਂ ਨੂੰ ਲਾਈਫ ਜੈਕਟਾਂ ਪਹਿਨਾਉਣ ਵਿੱਚ ਮਦਦ ਕਰ ਰਹੇ ਸਨ। ਭਿਆਨਕ ਅੱਗ ਕਾਰਨ, ਇਹ ਕਿਸ਼ਤੀ ਜੋ ਕਦੇ ਨੀਲੀ ਅਤੇ ਚਿੱਟੀ ਦਿਖਾਈ ਦਿੰਦੀ ਸੀ, ਕੁਝ ਹੀ ਸਮੇਂ ਵਿੱਚ ਕਾਲੀ ਸੁਆਹ ਵਿੱਚ ਬਦਲ ਗਈ। ਅੱਗ ਦੀਆਂ ਲਪਟਾਂ ਵਿੱਚ ਜਹਾਜ਼ ਦਾ ਢਾਂਚਾ ਪੂਰੀ ਤਰ੍ਹਾਂ ਸੜ ਗਿਆ। ਰਿਪੋਰਟਾਂ ਅਨੁਸਾਰ ਹੁਣ ਤੱਕ 18 ਲੋਕਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ, ਹਾਲਾਂਕਿ ਕੁਝ ਲੋਕਾਂ ਦੇ ਅਜੇ ਵੀ ਲਾਪਤਾ ਹੋਣ ਦੀ ਖ਼ਬਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...