November 16, 2026, 11:28 pm
----------- Advertisement -----------
HomeNewsBreaking Newsਪੰਜਾਬ ‘ਚ 2 ਦਿਨ ਲਈ ਭਾਰੀ ਮੀਂਹ ਦੀ ਚੇਤਾਵਨੀ, 12 ਜ਼ਿਲ੍ਹਿਆਂ ‘ਚ...

ਪੰਜਾਬ ‘ਚ 2 ਦਿਨ ਲਈ ਭਾਰੀ ਮੀਂਹ ਦੀ ਚੇਤਾਵਨੀ, 12 ਜ਼ਿਲ੍ਹਿਆਂ ‘ਚ ਯੈਲੋ ਤੇ 5 ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ

Published on

----------- Advertisement -----------

ਪੰਜਾਬ ਵਿਚ ਅਗਲੇ 21 ਤੇ 22 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਕੁਝ ਥਾਵਾਂ ਨੂੰ ਛੱਡ ਕੇ ਜ਼ਿਆਦਾ ਮੀਂਹ ਨਹੀਂ ਪਿਆ ਪਰ ਬੱਦਲ ਛਾਏ ਰਹਿਣ ਨਾਲ ਤਾਪਮਾਨ ਥੋੜ੍ਹਾ ਡਿੱਗਿਆ। ਦੂਜੇ ਪਾਸੇ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਵਿਚ ਸਵੇਰੇ 9 ਵਜੇ ਤੱਕ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋਂ ਕਿ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੋਹਾਲੀ ਵਿਚ ਸਵੇਰ ਤੋਂ ਮੀਂਹ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਭਾਰੀ ਤੋਂ ਮੱਧਮ ਮੀਂਹ ਪੈ ਸਕਦਾ ਹੈ। ਹੁਸ਼ਿਆਰਪੁਰ, ਪਟਾਨਕੋਟ ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਰੂਪਨਗਰ ਵਿਚ 12 ਸੈਂਟੀਮੀਟਰ ਜਾਂ ਵੱਧ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਅੰਮ੍ਰਿਤਸਰ, ਗੁਰਦਾਸਪੁਰ ਕਪੂਰਥਲਾ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਚ ਮੱਧਮ ਮੀਂਹ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਦੋਵੇਂ ਦਿਨਾਂ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਦੂਜੇ ਪਾਸੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿਚ ਅਧਿਕਤਮ ਤਾਪਮਾਨ ਵਿਚ ਔਸਤਨ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਸਾਧਾਰਨ ਮੰਨੀ ਜਾ ਰਹੀ ਹੈ। ਪੰਜਾਬ ਵਿਚ ਸਭ ਤੋਂ ਅਧਿਕ ਅਧਿਕਤਮ ਤਾਪਮਾਨ 35.4 ਡਿਗਰੀ ਸੈਲਸੀਅਸ ਪਟਿਆਲਾ ਵਿਚ ਦਰਜ ਕੀਤਾ ਗਿਆ। ਲੁਧਿਆਣਾ ਵਿਚ 35, ਬਠਿੰਡਾ ਵਿਚ 35.4, ਅੰਮ੍ਰਿਤਸਰ ਵਿਚ 34.2, ਪਠਾਨਕੋਟ ਵਿਚ 32.7 ਤੇ ਫਿਰੋਜ਼ਪੁਰ ਵਿਚ 33 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿਚ 5.5 ਮਿਲੀਮੀਟਰ ਮੀਂਹ ਟ੍ਰੇਸ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...