November 16, 2026, 11:28 pm
----------- Advertisement -----------
HomeNewsBreaking Newsਜਥੇਦਾਰ ਕੁਲਦੀਪ ਸਿੰਘ ਗੜਗੱਜ ‘ਤੇ ਬਰਸੇ ਸਾਬਕਾ ਜਥੇਦਾਰ ਰਣਜੀਤ ਸਿੰਘ, ਸੁਣਾ ਦਿੱਤੀਆਂ...

ਜਥੇਦਾਰ ਕੁਲਦੀਪ ਸਿੰਘ ਗੜਗੱਜ ‘ਤੇ ਬਰਸੇ ਸਾਬਕਾ ਜਥੇਦਾਰ ਰਣਜੀਤ ਸਿੰਘ, ਸੁਣਾ ਦਿੱਤੀਆਂ ਖਰੀਆਂ-ਖਰੀਆਂ

Published on

----------- Advertisement -----------

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਬੀਰ ਸਿੰਘ ਗੁੜਗੱਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੰਮ੍ਰਿਤ ਛਕਣ ਅਤੇ ਸਿੱਖੀ ਸਰੂਪ ਅਪਣਾਉਣ ਦੇ ਬਿਆਨ ਨੂੰ ਲੈ ਕੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਤਿੱਖੀ ਆਲੋਚਨਾ ਕੀਤੀ ਹੈ।

ਭਾਈ ਰਣਜੀਤ ਸਿੰਘ ਨੇ ਕੁਲਬੀਰ ਸਿੰਘ ਗੁੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਥੇਦਾਰ ਗੁੜਗੱਜ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਬੀਬੀ ਹਰਸਿਮਰਤ ਕੌਰ ਬਾਦਲ ਦਾ ਗਾਤਰਾ ਕਿੱਥੇ ਹੈ।

ਉਨ੍ਹਾਂ ਨੇ ਸਵਾਲ ਉਠਾਇਆ ਕਿ ਜਥੇਦਾਰ ਬਾਦਲ ਅਤੇ ਮਜੀਠੀਆ ਪਰਿਵਾਰ ਦੇ ਮਾਮਲੇ ‘ਤੇ ਚੁੱਪ ਕਿਉਂ ਰਹਿੰਦੇ ਹਨ, ਜਦਕਿ ਮੁੱਖ ਮੰਤਰੀ ਮਾਨ ‘ਤੇ ਸਿੱਖੀ ਸਰੂਪ ਦੀ ਗੱਲ ਕਰਦੇ ਹਨ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਗੁੜਗੱਜ ਨੂੰ ਆਪਣੀ ਪਦਵੀ ਦੀ ਮਰਿਆਦਾ ਸਮਝਣੀ ਚਾਹੀਦੀ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸ਼ਾਨ ਨੂੰ ਕਲੰਕਿਤ ਨਹੀਂ ਕਰਨਾ ਚਾਹੀਦਾ।

ਉਨ੍ਹਾਂ ਨੇ ਜਥੇਦਾਰ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਹੱਦ ਵਿੱਚ ਰਹਿਣ ਅਤੇ ਸ੍ਰੀ ਅਕਾਲ ਤਖਤ ਦੇ ਇਤਿਹਾਸ ਨੂੰ ਨੁਕਸਾਨ ਨਾ ਪਹੁੰਚਾਉਣ। ਉਨ੍ਹਾਂ ਨੇ ਸਵਾਲ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਕੌਮ ਨੂੰ ਸ਼ਤਾਬਦੀ ਸਮਾਗਮਾਂ ਦੇ ਨਾਂ ‘ਤੇ ਕੀ ਦਿੱਤਾ? ਉਨ੍ਹਾਂ ਨੇ “ਵਿਰਾਸਤ-ਏ-ਖਾਲਸਾ” ਨੂੰ ਰਾਂਝੇ ਦੀ ਵਿਰਾਸਤ ਕਰਾਰ ਦਿੱਤਾ, ਜਿੱਥੇ ਸਿੱਖ ਇਤਿਹਾਸ ਦੀ ਬਜਾਏ ਰਾਂਝੇ ਦੀਆਂ ਤਸਵੀਰਾਂ ਅਤੇ ਬੰਸਰੀ ਨੂੰ ਪ੍ਰਮੁੱਖਤਾ ਦਿੱਤੀ ਗਈ।

ਉਨ੍ਹਾਂ ਨੇ ਪੁੱਛਿਆ ਕਿ 1984 ਦੇ ਸਿੱਖ ਕਤਲੇਆਮ ਅਤੇ ਨਿਰੰਕਾਰੀ ਕਾਂਡ ਦਾ ਜ਼ਿਕਰ ਇਸ ਵਿਰਾਸਤ ਵਿੱਚ ਕਿੱਥੇ ਹੈ? ਉਨ੍ਹਾਂ ਨੇ ਕਿਹਾ ਕਿ ਇਹ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਵਿਰਾਸਤ ਹੈ, ਨਾ ਕਿ ਸਿੱਖ ਕੌਮ ਦੀ।

ਭਾਈ ਰਣਜੀਤ ਸਿੰਘ ਨੇ ਇਹ ਵੀ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਸਰਕਾਰਾਂ ਨੇ ਵੀ ਸ਼ਤਾਬਦੀਆਂ ਮਨਾਈਆਂ ਸਨ, ਪਰ ਹੁਣ ਜਥੇਦਾਰ ਗੁੜਗੱਜ ਅਤੇ ਐਸਜੀਪੀਸੀ ਪ੍ਰਧਾਨ ਇੱਕ ਖਾਸ ਪਰਿਵਾਰ ਨੂੰ ਖੁਸ਼ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਜਥੇਦਾਰ ਨੂੰ ਸਵਾਲ ਕੀਤਾ ਕਿ ਕੀ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਨੇ ਗੁੜਗੱਜ ਨੂੰ ਜਥੇਦਾਰ ਨਿਯੁਕਤ ਕੀਤਾ, ਜਾਂ ਮਜੀਠੀਆ ਪਰਿਵਾਰ ਨੇ ਅੰਮ੍ਰਿਤ ਛਕਿਆ ਹੋਇਆ ਹੈ? ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਥੇਦਾਰ ਨੂੰ ਸੁਖਬੀਰ ਬਾਦਲ ਤੋਂ ਮੂਲ ਮੰਤਰ ਦਾ ਪਾਠ ਸੁਣਨ ਦੀ ਮੰਗ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਤੰਜ ਕੱਸਦਿਆਂ ਕਿਹਾ ਕਿ ਜਥੇਦਾਰ ਗੁੜਗੱਜ ਨੂੰ ਬਾਦਲ ਅਤੇ ਮਜੀਠੀਆ ਪਰਿਵਾਰ ਦੇ ਮਾਮਲੇ ਵਿੱਚ “ਐਨਕਾਂ” ਲੱਗ ਜਾਂਦੀਆਂ ਹਨ, ਕਿਉਂਕਿ ਉਹ ਇਹ ਨਹੀਂ ਵੇਖਦੇ ਕਿ ਇਹ ਪਰਿਵਾਰ ਅੰਮ੍ਰਿਤਧਾਰੀ ਨਹੀਂ ਹਨ। ਭਾਈ ਰਣਜੀਤ ਸਿੰਘ ਨੇ ਜਥੇਦਾਰ ਦੀ ਇਸ ਦੋਗਲੀ ਨੀਤੀ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਦੀ ਜ਼ਿੰਮੇਵਾਰੀ ਜਥੇਦਾਰ ਦੀ ਹੈ, ਪਰ ਉਹ ਇਸ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਭਾਈ ਰਣਜੀਤ ਸਿੰਘ ਨੇ ਜਥੇਦਾਰ ਗੁੜਗੱਜ ਦੇ ਬਿਆਨਾਂ ਅਤੇ ਕਾਰਵਾਈਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਸਿੱਖ ਕੌਮ ਦੇ ਇਤਿਹਾਸ ਅਤੇ ਸ੍ਰੀ ਅਕਾਲ ਤਖਤ ਦੀ ਸ਼ਾਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਜਥੇਦਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਨਿਰਪੱਖ ਹੋ ਕੇ ਕੰਮ ਕਰਨ ਦੀ ਸਲਾਹ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...