November 16, 2026, 11:29 pm
----------- Advertisement -----------
HomeNewsBreaking Newsਲੱਕੀ ਪਟਿਆਲ ਨੇ ਲਈ ਯਾਦਵਿੰਦਰ ਕ.ਤ.ਲ ਕਾਂਡ ਦੀ ਜ਼ਿੰਮੇਵਾਰੀ! ਅਰਮੇਨੀਆ ਤੋਂ ਚੱਲ...

ਲੱਕੀ ਪਟਿਆਲ ਨੇ ਲਈ ਯਾਦਵਿੰਦਰ ਕ.ਤ.ਲ ਕਾਂਡ ਦੀ ਜ਼ਿੰਮੇਵਾਰੀ! ਅਰਮੇਨੀਆ ਤੋਂ ਚੱਲ ਰਿਹਾ ਗੈਂਗ

Published on

----------- Advertisement -----------
ਬਿਊਰੋ ਰਿਪੋਰਟ: ਬੀਤੇ ਦਿਨ ਫਰੀਦਕੋਟ ਵਿੱਚ ਡਰਾਈਵਰ ਯਾਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਨੇ ਜ਼ਿੰਮੇਵਾਰੀ ਲਈ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਕਲੀਨ ਚਿੱਟ ਪ੍ਰਾਪਤ ਜੀਵਨਜੋਤ ਸਿੰਘ ਉਰਫ਼ ਜੁਗਨੂੰ ਅਤੇ ਉਸਦੇ ਡਰਾਈਵਰ ਯਾਦਵਿੰਦਰ ਸਿੰਘ ’ਤੇ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ ਵਿੱਚ ਗੋਲ਼ੀਬਾਰੀ ਕੀਤੀ ਗਈ। ਜਿਸ ਵਿੱਚ ਜੁਗਨੂੰ ਦੇ ਡਰਾਈਵਰ ਯਾਦਵਿੰਦਰ ਸਿੰਘ ਦੀ ਮੌਤ ਹੋ ਗਈ। ਇਸ ਕਤਲ ਦੀ ਜ਼ਿੰਮੇਵਾਰੀ ਅਰਮੇਨੀਆ ਵਿੱਚ ਬੈਠੇ ਗੈਂਗਸਟਰ ਲੱਕੀ ਪਟਿਆਲ ਨੇ ਲਈ ਹੈ। ਇਹ ਘਟਨਾ ਮੰਗਲਵਾਰ ਨੂੰ ਫਰੀਦਕੋਟ ਦੇ ਕੋਟਕਪੂਰਾ ਨੇੜੇ ਪਿੰਡ ਬ੍ਰਾਹਮਣਵਾਲਾ ਵਿੱਚ ਵਾਪਰੀ। ਬਾਈਕ ’ਤੇ ਸਵਾਰ ਤਿੰਨ ਸ਼ੂਟਰਾਂ ਨੇ ਕਾਰ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ, ਜਿਸ ਵਿੱਚ ਕਾਰ ਵਿੱਚ ਬੈਠੇ ਯਾਦਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਮੁਹਾਲੀ ਦਾ ਰਹਿਣ ਵਾਲਾ ਸੀ। ਜੁਗਨੂੰ ਦਾ ਨਾਮ ਪਹਿਲਾਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਆਇਆ ਸੀ, ਪਰ ਬਾਅਦ ਵਿੱਚ ਉਸਨੂੰ ਕਲੀਨ ਚਿੱਟ ਦੇ ਦਿੱਤੀ ਗਈ। ਪੁਲਿਸ ਨੇ ਕਿਹਾ ਕਿ ਹਮਲਾ ਜੁਗਨੂੰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ, ਪਰ ਉਹ ਗੁਰਦੁਆਰਾ ਸਾਹਿਬ ਤੋਂ ਦੂਜੀ ਕਾਰ ਵਿੱਚ ਫਰਾਰ ਹੋ ਗਿਆ। ਦੱਸ ਦੇਈਏ ਜੁਗਨੂੰ ’ਤੇ ਮੂਸੇਵਾਲਾ ਦੀ ਰੇਕੀ ਕਰਨ ਅਤੇ ਗੈਂਗਸਟਰਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਦਾ ਇਲਜ਼ਾਮ ਲਾਇਆ ਗਿਆ ਸੀ। ਹਾਲਾਂਕਿ, ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ ਜੁਗਨੂੰ ਨੂੰ ਦੋਸ਼ੀ ਸਾਬਤ ਨਹੀਂ ਕਰ ਸਕੇ। ਜਿਸ ਕਾਰਨ ਅਦਾਲਤ ਨੇ ਜੁਗਨੂੰ ਨੂੰ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ। ਲੱਕੀ ਪਟਿਆਲ ਨੇ ਸਾਂਝੀ ਕੀਤੀ ਪੋਸਟ ਸਤਿ ਸ਼੍ਰੀ ਅਕਾਲ ਜੀ ਸਾਰੇ ਵੀਰਾਂ ਨੂੰ, ਆਹ ਜੋ ਅੱਜ ਬਾਹਮਣ ਵਾਲੇ (ਕੋਟਕਪੂਰਾ) ’ਚ ਯਦਵਿੰਦਰ ਦਾ ਕਤਲ ਹੋਇਆ, ਇਸ ਦੀ ਜ਼ਿੰਮੇਵਾਰੀ ਅਸੀਂ ਚੱਕਦੇ ਹਾਂ। ਅਟੈਕ ਜੁਗਨੂੰ ਤੇ ਯਦਵਿੰਦਰ ਦੋਵਾਂ ’ਤੇ ਕਰਨਾ ਸੀ। ਜਦੋਂ 29/5/22 ਨੂੰ ਪੁਲਿਸ ਨੇ ਸਿੱਧੂ ਮੂਸੇ ਵਾਲਾ ਕੇਸ ਚ ਇਹਨਾ ਦੀ ਲਿਸਟ ਬਣਾਈ ਸੀ, ਉਹਦੇ ਵਿੱਚ ਜੁਗਨੂੰ ਦਾ ਵੀ ਨਾਮ ਸੀ। ਇਹ ਬੰਦਾ ਆਪਣੀ ਸਰਕਾਰ ’ਚ ਪਾਵਰ ਹੋਣ ਕਰਕੇ ਪੁਲਿਸ ਦੀ ਲਿਸਟ ਵਿੱਚੋਂ ਨਾਮ ਕਢਵਾ ਗਿਆ ਸੀ ਤੇ ਫੁਕਰੀਆਂ ਮਾਰਦਾ ਸੀ ਕਿ ਮੇਰਾ ਕੀ ਕਰ ਲਿਆ ਕਿਸੇ ਨੇ। ਪੈਸੇ ਤੇ ਪਾਵਰ ਨਾਲ ਸਰਕਾਰੀ ਲਿਸਟਾਂ ਵਿੱਚੋਂ ਨਾਮ ਤਾਂ ਹਟਵਾ ਸਕਦੇ ਹੋ, ਪਰ ਸਾਡੀ ਲਿਸਟ ਚੋਂ ਕਿਸੇ ਦਾ ਵੀ ਨਾਮ ਨਹੀਂ ਹਟਣਾ ਕਿਸੇ ਦਾ ਵੀ। ਜੋ ਵੀ ਜਿੰਨੀ ਸਜ਼ਾ ਦਾ ਹਕਦਾਰ ਵਾ, ਸਭ ਨੂੰ ਵਾਰਨਿੰਗ ਆ ਸਾਡੀ ਤਕੜੇ ਹੋ ਕੇ ਰਹੋ, ਨੰਬਰ ਸਭ ਦਾ ਲਗਣਾ ਵਾ। ਤੇ ਜਿਹੜੇ ਜੁਗਨੂੰ ਦੇ ਨਾਲ ਰਹਿੰਦੇ ਆ ਆਵਦਾ ਤਕੜੇ ਹੋ ਕੇ ਰਹੋ, ਥੋਡਾ ਵੀ ਨਾਲ ਹੀ ਨੁਕਸਾਨ ਹੋਊਗਾ।    
 
 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...