September 23, 2026, 7:44 am
----------- Advertisement -----------
HomeNewsBreaking Newsਸੁਖਪਾਲ ਖਹਿਰਾ ਨੂੰ ਮਾਣਹਾਨੀ ਨੋਟਿਸ, CM ਮਾਨ ਦੇ OSD ਨੇ 72 ਘੰਟਿਆਂ...

ਸੁਖਪਾਲ ਖਹਿਰਾ ਨੂੰ ਮਾਣਹਾਨੀ ਨੋਟਿਸ, CM ਮਾਨ ਦੇ OSD ਨੇ 72 ਘੰਟਿਆਂ ‘ਚ ਮੁਆਫ਼ੀ ਮੰਗਣ ਲਈ ਕਿਹਾ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜ ਕੇ 72 ਘੰਟਿਆਂ ਦੇ ਅੰਦਰ ਜਨਤਕ ਅਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ, ਬੇਬੁਨਿਆਦ ਅਤੇ ਮਨਘੜੰਤ ਦੋਸ਼ ਲਗਾਏ ਹਨ, ਜਿਸ ਨਾਲ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਸੋਮਵਾਰ ਤੱਕ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ। ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਖਹਿਰਾ ਲਗਾਤਾਰ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਮਾਨ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ। ਸੁਖਪਾਲ ਖਹਿਰਾ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਦੇ ਸਬੰਧ ਵਿੱਚ ਸਰਕਾਰ ‘ਤੇ ਲਗਭਗ 15 ਤੋਂ 20 ਕਰੋੜ ਰੁਪਏ ਦੇ ਨੁਕਸਾਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਥੋਕ ਖਰੀਦ ਦੇ ਬਾਵਜੂਦ ਵਾਹਨਾਂ ‘ਤੇ ਕੋਈ ਛੋਟ ਨਹੀਂ ਲਈ ਗਈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਇੱਕ ਵੱਡਾ ਘੁਟਾਲਾ ਹੈ।

ਉਨ੍ਹਾਂ ਟਵੀਟ ਕੀਤਾ ਕਿ “ਅਸੀਂ ਸਮਝ ਸਕਦੇ ਹਾਂ ਕਿ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਅਤੇ ਪੰਜਾਬ ਪੁਲਿਸ ਇਸ ਸ਼ੱਕੀ ਖਰੀਦ ‘ਤੇ ਚੁੱਪ ਕਿਉਂ ਹਨ, ਪਰ ਮੁੱਖ ਧਾਰਾ ਮੀਡੀਆ ਵੀ ਕਿਉਂ ਚੁੱਪ ਹੈ? ਕੀ ਉਹ ਵੀ ਇਸ ਘੁਟਾਲੇ ਵਿੱਚ ਭਾਈਵਾਲ ਹਨ?

ਖਹਿਰਾ ਨੇ ਲੈਂਡ ਪੂਲਿੰਗ ਨੀਤੀ ‘ਤੇ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਇਹ ਨੀਤੀ ਪੰਜਾਬ ਵਿੱਚ ਅਣਚਾਹੇ ਸ਼ਹਿਰੀ ਜਾਇਦਾਦਾਂ ਨੂੰ ਥੋਪਣ ਦੀ ਕੋਸ਼ਿਸ਼ ਹੈ। ਉਨ੍ਹਾਂ ਸਰਕਾਰ ‘ਤੇ ਦਿੱਲੀ ਦੇ ‘ਦਾਗੀ ਆਗੂਆਂ’ ਨਾਲ ਮਿਲ ਕੇ ਭੂ-ਮਾਫੀਆ ਰਾਹੀਂ ਪੰਜਾਬ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...