November 16, 2026, 11:12 pm
----------- Advertisement -----------
HomeNewsBreaking Newsਓਪੀਡੀ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ ਇਲਾਜ ਮੁਹੱਈਆ ਕਰਵਾਇਆ...

ਓਪੀਡੀ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ ਇਲਾਜ ਮੁਹੱਈਆ ਕਰਵਾਇਆ ਜਾਵੇ: ਸਿਹਤ ਮੰਤਰੀ

Published on

----------- Advertisement -----------

ਚੰਡੀਗੜ੍ਹ, 29 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈ.ਸੀ.ਯੂ., ਆਪ੍ਰੇਸ਼ਨ ਥੀਏਟਰ (ਓ.ਟੀ.) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਜੀਵਨ ਰੱਖਿਅਕ ਡਾਕਟਰੀ ਸੇਵਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਦਿਨ-ਰਾਤ ਆਕਸੀਜਨ ਦੀ ਉਪਲਬਧਤਾ, ਕਾਰਜਸ਼ੀਲ ਯੂਪੀਐਸ ਪ੍ਰਣਾਲੀਆਂ ਅਤੇ ਮੁਕੰਮਲ ਤੌਰ ‘ਤੇ ਕਾਰਜਸ਼ੀਲ ਜਨਰੇਟਰ ਸੈੱਟਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਸਿਹਤ ਮੰਤਰੀ ਨੇ ਦਵਾਈਆਂ ਦੀ ਸਪਲਾਈ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸਰਜਨਾਂ ਨੂੰ ਸਾਰੀਆਂ 368 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦਾ ਘੱਟੋ-ਘੱਟ ਇੱਕ ਮਹੀਨੇ ਦਾ ਬਫਰ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਜ਼ਰੂਰੀ ਦਵਾਈਆਂ ਦੀ ਕਿਸੇ ਵੀ ਕਮੀ ਵਿਰੁੱਧ ਚੇਤਾਵਨੀ ਦਿੱਤੀ। ਉਨ੍ਹਾਂ ਐਲਾਨ ਕੀਤਾ, “ਕਿਸੇ ਵੀ ਮਰੀਜ਼ ਲਈ ਹਸਪਤਾਲ ਤੋਂ ਬਾਹਰੋਂ ਕੋਈ ਦਵਾਈ ਨਹੀਂ ਲਿਖੀ ਜਾਣੀ ਚਾਹੀਦੀ।” ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਫ਼ਤ ਅਤੇ ਪਹੁੰਚਯੋਗ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੀਨੀਅਰ ਮੈਡੀਕਲ ਅਫ਼ਸਰਾਂ (ਐਸਐਮਓਜ਼) ਨੂੰ ਆਪਣੀ ਜ਼ਰੂਰਤ ਅਨੁਸਾਰ ਕੋਈ ਵੀ ਗੈਰ-ਜ਼ਰੂਰੀ ਦਵਾਈ ਖਰੀਦਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਲਣਾ ਨਾ ਕਰਨ ਵਾਲੇ ਮੈਡੀਕਲ ਅਫ਼ਸਰ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਵਾਈ ਵੰਡ ਪ੍ਰਣਾਲੀ ਅਤੇ ਸਮੁੱਚੇ ਮਰੀਜ਼ਾਂ ਦੇ ਤਜ਼ਰਬੇ ਵਿੱਚ ਵਾਧਾ ਕਰਨ ਲਈ, ਸਿਵਲ ਸਰਜਨਾਂ ਅਤੇ ਐਸਐਮਓਜ਼ ਨੂੰ ਰੋਜ਼ਾਨਾ ਓਪੀਡੀ ਦਾ ਦੌਰਾ ਕਰਨ ਅਤੇ ਮਰੀਜ਼ਾਂ ਦੀ ਫੀਡਬੈਕ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ।

ਮਰੀਜ਼ਾਂ ਦੀ ਸੰਤੁਸ਼ਟੀ ਵਿੱਚ ਹੋਰ ਵਾਧਾ ਕਰਨ ਲਈ, ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ-ਅੰਦਰ ਆਊਟਪੇਸ਼ੈਂਟ ਵਿਭਾਗ (ਓਪੀਡੀ) ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

ਗੰਭੀਰ ਦੇਖਭਾਲ ਸਮਰੱਥਾਵਾਂ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਹਰੇਕ ਡਾਕਟਰ ਅਤੇ ਪੈਰਾਮੈਡਿਕ, ਜਿਸ ਵਿੱਚ ਸਟਾਫ ਨਰਸਾਂ ਵੀ ਸ਼ਾਮਲ ਹਨ, ਨੂੰ ਗੰਭੀਰ ਦੇਖਭਾਲ ਅਤੇ ਐਡਵਾਂਸਡ ਲਾਈਫ ਸਪੋਰਟ ਵਿੱਚ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਨੇ ਹਰੇਕ ਸਿਵਲ ਸਰਜਨ ਨੂੰ ਮਿਲੇਨੀਅਮ ਡਿਵੈਲਪਮੈਂਟ ਟੀਚਿਆਂ ਦੇ ਮੁਕਾਬਲੇ ਆਪਣੇ ਜ਼ਿਲ੍ਹੇ ਦੀ ਸਿਹਤ ਸਥਿਤੀ ਪੇਸ਼ ਕਰਨ ਲਈ ਵੀ ਕਿਹਾ, ਤਾਂ ਜੋ ਵਿਭਾਗ ਬਿਹਤਰ ਪ੍ਰਗਤੀ ਲਈ ਟੀਚੇ ਨਿਰਧਾਰਤ ਕਰ ਸਕੇ।

ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਭਾਗ ਦੇ ਮਾਸ ਐਜੂਕੇਸ਼ਨ ਅਤੇ ਮੀਡੀਆ ਵਿੰਗ ਦਾ ਲਾਭ ਉਠਾਉਣ ਲਈ ਕਿਹਾ ਤਾਂ ਜੋ “ਫਰਿਸ਼ਤੇ” ਸਕੀਮ ਅਤੇ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਐਂਟੀ-ਰੈਟਰੋਵਾਇਰਲ (ਏਆਰਵੀ) ਦਵਾਈਆਂ ਦੀ ਉਪਲਬਧਤਾ ਬਾਰੇ ਵਿਆਪਕ ਜਾਗਰੂਕਤਾ ਪੈਦਾ ਕੀਤੀ ਜਾ ਸਕੇ।

ਸਿਹਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਵਿਭਾਗ ‘ਚ ਲਗਭਗ ਇੱਕ ਹਜ਼ਾਰ ਨਵੇਂ ਡਾਕਟਰ ਸ਼ਾਮਲ ਹੋ ਜਾਣਗੇ ਕਿਉਂਕਿ ਇਹਨਾਂ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਵਾਲੀ ਹੈ ਜਿਸ ਨਾਲ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਵੇਗਾ।

ਇਸ ਮੌਕੇ ਚੇਅਰਮੈਨ ਪੀਐਚਐਸਸੀ ਰਮਨ ਬਹਿਲ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈਐਸਆਈ ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀਐਚਐਸਸੀ ਡਾ. ਅਨਿਲ ਗੋਇਲ, ਡਾਇਰੈਕਟਰ (ਪ੍ਰੋਕਿਊਰਮੈਂਟ) ਪੀਐਚਐਸਸੀ ਡਾ. ਪਵਨਪ੍ਰੀਤ ਕੌਰ, ਡਿਪਟੀ ਡਾਇਰੈਕਟਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...