September 20, 2026, 7:50 pm
----------- Advertisement -----------
HomeNewsBreaking Newsਭਾਰਤ ਦੇ ਸੰਵਿਧਾਨ ਮੁਤਾਬਕ ਸਿੱਖਾਂ ਨੂੰ ਕਕਾਰ ਪਹਿਨਣ ਦਾ ਪੂਰਾ ਅਧਿਕਾਰ :...

ਭਾਰਤ ਦੇ ਸੰਵਿਧਾਨ ਮੁਤਾਬਕ ਸਿੱਖਾਂ ਨੂੰ ਕਕਾਰ ਪਹਿਨਣ ਦਾ ਪੂਰਾ ਅਧਿਕਾਰ : SGPC ਪ੍ਰਧਾਨ ਐਡਵੋਕੇਟ ਧਾਮੀ

Published on

----------- Advertisement -----------

ਰਾਜਸਥਾਨ ਵਿੱਚ ਇੱਕ ਪ੍ਰੀਖਿਆ ਦੌਰਾਨ ਸਿੱਖ ਲੜਕੀ ਨੂੰ ਕਕਾਰ ਪਹਿਨਣ ਕਾਰਨ ਪ੍ਰੀਖਿਆ ਵਿੱਚ ਦਾਖਲਾ ਨਾ ਦਿੱਤੇ ਜਾਣ ਦੀ ਘਟਨਾ ਤੋਂ ਬਾਅਦ ਸਿੱਖ ਕੌਮ ਦੇ ਰੋਸ ਨੂੰ ਦੇਖਦਿਆਂ ਰਾਜਸਥਾਨ ਸਰਕਾਰ ਨੇ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੀ ਇਜਾਜ਼ਤ ਦੇ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਹ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ।

ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਿਸ ਸਿੱਖ ਲੜਕੀ ਨੂੰ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪ੍ਰੀਖਿਆ ਦੇਣ ਤੋਂ ਵਾਂਝਿਆ ਗਿਆ, ਉਸ ਲਈ ਵਿਸ਼ੇਸ਼ ਪ੍ਰਬੰਧ ਕਰਕੇ ਪ੍ਰੀਖਿਆ ਦਾ ਮੌਕਾ ਦਿੱਤਾ ਜਾਵੇ, ਤਾਂ ਜੋ ਉਸ ਨੂੰ ਇਨਸਾਫ ਮਿਲ ਸਕੇ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਿੱਖਾਂ ਨੂੰ ਕਿਰਪਾਨ ਸਮੇਤ ਪੰਜ ਕਕਾਰ ਪਹਿਨਣ ਦਾ ਪੂਰਾ ਅਧਿਕਰ ਦਿੰਦਾ ਹੈ, ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਇਨ੍ਹਾਂ ਨੂੰ ਵੱਖ ਨਹੀਂ ਕਰ ਸਕਦਾ।

ਉਨ੍ਹਾਂ ਅਫਸੋਸ ਜਤਾਇਆ ਕਿ ਇਸ ਦੇ ਬਾਵਜੂਦ ਕਈ ਵਾਰ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਵਿਰੋਧ ਕਰਨ ‘ਤੇ ਪ੍ਰੀਖਿਆ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜ ਕਕਾਰ ਸਿੱਖ ਪਛਾਣ ਅਤੇ ਮੌਲਿਕ ਅਧਿਕਾਰਾਂ ਦਾ ਪ੍ਰਤੀਕ ਹਨ, ਜਿਨ੍ਹਾਂ ਦਾ ਸਤਿਕਾਰ ਸਭ ਨੂੰ ਕਰਨਾ ਚਾਹੀਦਾ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰਾਂ ਨੂੰ ਸਿੱਖ ਵਿਦਿਆਰਥੀਆਂ ਨਾਲ ਹੋਣ ਵਾਲੀਆਂ ਅਜਿਹੀਆਂ ਜ਼ਿਆਦਤੀਆਂ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਸੰਵਿਧਾਨ ਵਿਰੁੱਧ ਜਾ ਕੇ ਸਿੱਖਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਦੀ ਪੁਨਰਾਵ੍ਰਿਤੀ ਨੂੰ ਰੋਕਿਆ ਜਾ ਸਕੇ।

  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...