November 16, 2026, 10:57 pm
----------- Advertisement -----------
HomeNewsBreaking Newsਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ....

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।

ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ ‘ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ‘ ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ ‘ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ਕੀਤੀ ਜਾਵੇਗੀ।

ਇਸਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਹਨ ਕਿ ਡੇਰਾਬੱਸੀ ਵਰਗੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੀ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ, ਰੈਸਕਿਊ ਅਤੇ ਪੁਨਰਵਾਸ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਮੁਹਿੰਮ “ਪ੍ਰੋਜੈਕਟ ਜੀਵਨਜੋਤ –2 ਬਚਪਨ ਬਚਾਓ” ਤਹਿਤ ਲਗਾਤਾਰ ਅਤੇ ਪ੍ਰਤੀਬੱਧਤਾ  ਨਾਲ ਚਲਾਈ ਜਾਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੇ ਹਰ ਕੋਨੇ ਵਿੱਚੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਗਰੁੱਪ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ ਹੋਵੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ “ਪ੍ਰੋਜੈਕਟ ਜੀਵਨਜੋਤ – ਬਚਪਨ ਬਚਾਓ” ਦੇ ਤਹਿਤ ਪੁਨਰਵਾਸ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਪੁਲਿਸ, ਸਿਹਤ, ਸਿੱਖਿਆ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬੱਚਿਆਂ ਦੇ ਭੀਖ ਮੰਗਵਾਏ ਜਾਂਦਾ ਹੋਵੇ ਜਾਂ ਕਿਸੇ ਵੀ ਤਰ੍ਹਾਂ ਦੀ ਤਸਕਰੀ ਹੋ ਰਹੀ ਹੋਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ‘ਤੇ ਸੂਚਨਾ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ, ਆਦਰ ਯੋਗ ਅਤੇ ਉਜਵਲ ਭਵਿੱਖ ਦੇਣ ਲਈ ਪੁਰੀ ਤਰ੍ਹਾਂ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...