November 14, 2026, 8:42 pm
----------- Advertisement -----------
HomeNewsBreaking Newsਘਰ- ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਕਾਂਗਰਸ ਨੇ ਆਪਣੇ ਵਿਧਾਇਕਾਂ ਤੇ...

ਘਰ- ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਕਾਂਗਰਸ ਨੇ ਆਪਣੇ ਵਿਧਾਇਕਾਂ ਤੇ ਮੰਤਰੀਆਂ ਦੇ ਰਿਸਤੇਦਾਰਾਂ ਨੂੰ ਦਿੱਤੀ ਸਰਕਾਰੀ ਨੌਕਰੀ : ਭਗਵੰਤ ਮਾਨ

Published on

----------- Advertisement -----------

ਫ਼ਰੀਦਕੋਟ, 9 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਅਕਾਲੀ ਅਤੇ ਕਾਂਗਰਸ ਸਰਕਾਰਾਂ ‘ਤੇ ਹਮਲਾ ਬੋਲਦੇ ਹੋਏ ਮਾਨ ਨੇ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਦੇ ਨੂੰ ਧੋਖ਼ਾ ਦਿੱਤਾ ਅਤੇ ਉਨਾਂ ਦੇ ਜੀਵਨ ਨਾਲ ਖਿਲਵਾੜ ਕੀਤਾ ਹੈ। ਪਿਛਲੇ ਇੱਕ ਦਸ਼ਕ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਲਈ ਸੜਕਾਂ ‘ਤੇ ਸੰਘਰਸ਼ ਕਰ ਰਹੇ ਹਨ ਅਤੇ ਪੁਲੀਸ ਦੀ ਲਾਠੀਆਂ ਖਾ ਰਹੇ ਹਨ, ਪਰ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਝੂਠੇ ਵਾਅਦਿਆਂ ਤੋਂ ਸਿਵਾਏ ਹੋਰ ਕੁੱਝ ਨਹੀਂ ਦਿੱਤਾ।

ਮਾਨ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਨਿਕਾਮੀ ਦੇ ਕਾਰਨ ਅੱਜ ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ ਹੈ। ਜੀਵਨ ਤੋਂ ਨਿਰਾਸ਼ ਹੋ ਕੇ ਲੱਖਾਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਅਤੇ ਲੱਖਾਂ ਦੀ ਸੰਖਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਬਰਬਾਦੀ ਦਾ ਜ਼ਿੰਮੇਵਾਰ ਕੌਣ ਹੈ? ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ। ਇਹ ਸਮੱਸਿਆ ਅੱਜ ਇਸ ਲਈ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿਉਂਕਿ ਬਾਦਲ- ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ।

ਮੰਗਲਵਾਰ ਨੂੰ ਭਗਵੰਤ ਮਾਨ ਨੇ ਫ਼ਰੀਦਕੋਟ ਵਿਧਾਨ ਸਭਾ ਦੇ ਵੱਖ- ਵੱਖ ਇਲਾਕਿਆਂ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਮਾਨ ਨੇ ਕਈ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕੀਤਾ।

ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ ਸਰਕਾਰ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 2017 ਦੀਆਂ ਚੋਣਾ ਸਮੇਂ ਕਾਂਗਰਸ ਨੇ ਘਰ- ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਪੰਜ ਸਾਲ ਤੱਕ ਪੂਰੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਝੂਠੇ ਮੇਲੇ ਲਾ ਕੇ ਬੇਵਕੂਫ਼ ਬਣਾਇਆ। ਸੜਕਾਂ ‘ਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ‘ਤੇ ਪੁਲੀਸ ਦੀ ਲਾਠੀਆ ਚਲਾਈਆਂ। ਪੜੇ ਲਿਖੇ ਬੇਰੁਜ਼ਗਾਰ ਆਮ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ, ਮੰਤਰੀਆਂ ਦੇ ਬੇਟੇ, ਬੇਟੀਆਂ ਅਤੇ ਰਿਸਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਹੀ ਦਿੱਤੀਆ ਹਨ। ਇਸ ਵਾਰ ਪੰਜਾਬ ਦੇ ਨੌਜਵਾਨ ਕਾਂਗਰਸ ਦੇ ਝੂਠ ਦਾ ਜਵਾਬ ਦੇਣਗੇ।

ਭਗਵੰਤ ਮਾਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰੇਗੀ। ਨੌਜਵਾਨਾਂ ਨੂੰ ਚੰਗੀ ਨੌਕਰੀ ਅਤੇ ਉਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਵਾਂਗੇ ਅਤੇ ਖੁੱਦ ਦਾ ਵਪਾਰ ਕਰਨ ਲਈ ਸਰਕਾਰੀ ਮਦਦ ਦਿੱਤੀ ਜਾਵੇਗੀ। ਸਾਡਾ ਉਦੇਸ਼ ਬੇਰੁਜ਼ਗਾਰਾਂ ਨੂੰ ਸਿਰਫ਼ ਰੋਜ਼ਗਾਰ ਦੇਣਾ ਹੀ ਨਹੀਂ, ਉਨਾਂ ਨੂੰ ਰੋਜ਼ਗਾਰ ਦਾਤਾ ਬਣਾਇਆ ਜਾਵੇਗਾ ਹੈ। ਅਸੀਂ ਮਜ਼ਬੂਰ ਹੋ ਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਪਲਾਇਨ ਨੂੰ ਵੀ ਰੋਕਾਂਗੇ ਅਤੇ ਉਨਾਂ ਨੂੰ ਪੰਜਾਬ ਵਿੱਚ ਹੀ ਭਰਪੂਰ ਮੌਕੇ ਅਤੇ ਸਾਧਨ ਪ੍ਰਦਾਨ ਕਰਾਵਾਂਗੇ। ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਕੇਵਲ ਇੱਕ ਮੌਕਾ ਦਿੱਤਾ ਜਾਵੇ। ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ ਅਤੇ ਇਸ ਨੂੰ ਫਿਰ ਤੋਂ ਦੇਸ਼ ਦਾ ਨੰਬਰ ਇੱਕ ਰਾਜ ਬਣਾਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...