November 16, 2026, 10:57 pm
----------- Advertisement -----------
HomeNewsBreaking Newsਰਣਜੀਤ ਸਿੰਘ ਗਿੱਲ ਦੇ ਘਰ ‘ਚ ਵਿਜੀਲੈਂਸ ਦੀ ਰੇਡ

ਰਣਜੀਤ ਸਿੰਘ ਗਿੱਲ ਦੇ ਘਰ ‘ਚ ਵਿਜੀਲੈਂਸ ਦੀ ਰੇਡ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮਸ਼ਹੂਰ ਰੀਅਲ ਅਸਟੇਟ ਕਾਰੋਬਾਰੀ ਅਤੇ ਗਿਲਕੋ ਗਰੁੱਪ ਦੇ ਐੱਮ.ਡੀ. ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ। ਰਣਜੀਤ ਸਿੰਘ, ਜੋ ਅਕਾਲੀ ਦਲ ਛੱਡਣ ਤੋਂ 14 ਦਿਨ ਬਾਅਦ ਸ਼ੁੱਕਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਸਨ, ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।

ਗਿੱਲ ਅਕਾਲੀ ਦਲ ਦੀ ਟਿਕਟ ‘ਤੇ ਖਰੜ ਤੋਂ ਦੋ ਵਾਰ ਵਿਧਾਇਕ ਚੋਣ ਲੜ ਚੁੱਕੇ ਹਨ। ਉਨ੍ਹਾਂ ਨੇ 18 ਜੁਲਾਈ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਪਾਰਟੀ ਛੱਡੀ ਸੀ। ਵਿਜੀਲੈਂਸ ਦੀ ਇਸ ਛਾਪੇਮਾਰੀ ਦੇ ਕਾਰਨ ਅਤੇ ਵੇਰਵਿਆਂ ਬਾਰੇ ਅਜੇ ਸਪੱਸ਼ਟ ਜਾਣਕਾਰੀ ਨਹੀਂ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...