ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫਿਰ ਮੋਹਾਲੀ ਅਦਾਲਤ ਵਿਚ ਸੁਣਵਾਈ ਹੋਈ ਪਰ ਅੱਜ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਅਗਸਤ ਨੂੰ ਹੋਵੇਗੀ ਜਦੋਂ ਕਿ 12 ਅਗਸਤ ਨੂੰ ਬੈਰਕ ਬਦਲਣ ਦੀ ਪਟੀਸ਼ਨ ‘ਤੇ ਵੀ ਸੁਣਵਾਈ ਹੋਵੇਗੀ। ਮਜੀਠੀਆ ਨੂੰ 25 ਜੂਨ ਨੂੰ ਵਿਜੀਲੈਂਸ ਨੇ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਦੇ ਬਾਅਦ ਤੋਂ ਉਹ ਨਾਭਾ ਜੇਲ੍ਹ ਵਿਚ ਬੰਦ ਹਨ।ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਅਰਜੀ ‘ਤੇ ਸੁਣਵਾਈ 2.30 ਸ਼ੁਰੂ ਹੂਈ ਬਹਿਸ ਤੇ 4.30 ਵਜੇ ਖਤਮ ਹੋਈ। ਦੋ ਘੰਟੇ ਦੀ ਬਹਿਸ ਤੋਂ ਬਾਅਦ ਸੋਮਵਾਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ ਤੇ ਹੁਣ ਸੋਮਵਾਰ ਨੂੰ ਦੁਪਿਹਰ ਬਾਅਦ ਜ਼ਮਾਨਤ ‘ਤੇ ਫੈਸਲਾ ਆਵੇਗਾ।
----------- Advertisement -----------
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਨਹੀਂ ਆਇਆ ਕੋਈ ਫੈਸਲਾ, ਹੁਣ ਸੋਮਵਾਰ ਨੂੰ ਹੋਵੇਗੀ ਅਗਲੀ ਸੁਣਵਾਈ
Published on
----------- Advertisement -----------












