November 16, 2026, 10:18 pm
----------- Advertisement -----------
HomeNewsBreaking Newsਐਂਟੀ ਡਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, CM ਮਾਨ ਨੇ ਤਰਨਤਾਰਨ...

ਐਂਟੀ ਡਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, CM ਮਾਨ ਨੇ ਤਰਨਤਾਰਨ ‘ਚ ਕੀਤਾ ਉਦਘਾਟਨ

Published on

----------- Advertisement -----------

ਪੰਜਾਬ ਐਂਟੀ ਡ੍ਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਤਰਨਤਾਰਨ ਵਿਚ ਸੂਬੇ ਦੇ ਪਹਿਲੇ ਐਂਟੀ ਡ੍ਰੋਨ ਸਿਸਟਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਥੇ ਡ੍ਰੋਨ ਜ਼ਰੀਏ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਸਰਕਾਰੀ ਪੱਧਰ ‘ਤੇ ਇਸ ਆਧੁਨਿਕ ਤਕਨੀਕ ਨੂੰ ਲਾਗੂ ਕੀਤਾ ਗਿਆ ਹੈ।

ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਖਰਚੇ ‘ਤੇ ਐਂਟੀ ਡ੍ਰੋਨ ਸਿਸਟਮ ਲਾਗੂ ਕਰ ਰਹੀ ਹੈ, ਜਿਸ ਨਲਾ ਅਸਮਾਜਿਕ ਤੱਤਾਂ ‘ਤੇ ਨਜ਼ਰ ਰੱਖੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਸਹਿਯੋਗ ਨਾਲ ਇਹ ਸਿਸਟਮ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਡ੍ਰੋਨ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਜਦੋਂ ਵੀ ਕੋਈ ਡ੍ਰੋਨ ਗਤੀਵਿਧੀ ਦਿਖਾਈ ਦੇਵੇਗੀ, ਐਂਟੀ ਡ੍ਰੋਨ ਸਿਸਟਮ ਉਸ ਨੂੰ ਆਪਣੀ ਰੇਂਜ ਵਿਚ ਲੈਕੇ ਉਥੇ ਜਾਮ ਕਰ ਦੇਵੇਗਾ। CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਐਂਟੀ ਡਰੋਨ ਸਿਸਟਮ ਨਾਲ ਵੱਡਾ ਬਲ ਮਿਲੇਗਾ। ਅਸੀਂ ਲਗਾਤਾਰ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਸਕੀਏ। ਨਸ਼ੇ ਨੂੰ ਪੰਜਾਬ ‘ਚੋਂ ਖ਼ਤਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਾਂ। ਨਸ਼ਾ ਵੇਚ ਕੇ ਮਹਿਲ ਉਸਾਰਨ ਵਾਲੇ ਤਸਕਰਾਂ ਦੇ ਘਰ ਢਾਹੇ ਜਾ ਰਹੇ ਹਨ। ਸਾਡੀ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...