September 22, 2026, 2:35 pm
----------- Advertisement -----------
HomeNewsBreaking Newsਤਰਨਤਾਰਨ ਜ਼ਿਮਨੀ ਚੋਣ, BJP ਨੇ ਐਲਾਨਿਆ ਉਮੀਦਵਾਰ, ਹਰਜੀਤ ਸਿੰਘ ਸੰਧੂ ਨੂੰ ਦਿੱਤੀ...

ਤਰਨਤਾਰਨ ਜ਼ਿਮਨੀ ਚੋਣ, BJP ਨੇ ਐਲਾਨਿਆ ਉਮੀਦਵਾਰ, ਹਰਜੀਤ ਸਿੰਘ ਸੰਧੂ ਨੂੰ ਦਿੱਤੀ ਟਿਕਟ

Published on

----------- Advertisement -----------

ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ ਤਰਨਤਾਰਨ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਜ਼ਾਦ ਗਰੁੱਪ ਦੀ ਮੁਖੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਤਰਨਤਾਰਨ ਵਿਚ ਵਿਧਾਇਕ ਅਹੁਦਾ ਖਾਲੀ ਹੋ ਗਿਆ ਸੀ, ਜਿਸ ਕਰਕੇ ਇਥੇ ਜ਼ਿਮਨੀ ਚੋਣ ਕਰਾਈ ਜਾਣੀ ਹੈ। ਭਾਜਪਾ ਨੇ ਇਸ ਦੇ ਲਈ ਪਹਿਲਾਂ ਹੀ ਤਿਆਰੀ ਸ਼ੁਰੂ ਕਰ ਚੁੱਕੀ ਹੈ। ਪਾਰਟੀ ਨੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਸੀਪੀਐੱਸ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬੀਤੀ 27 ਜੂਨ ਨੂੰ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋਇਆ ਸੀ ਤੇ 4 ਜੁਲਾਈ ਨੂੰ ਚੋਣ ਕਮਿਸ਼ਨ ਨੇ ਇਸ ਸੀਟ ਨੂੰ ਖਾਲੀ ਐਲਾਨ ਦਿੱਤਾ ਸੀ। ਦੱਸ ਦੇਈਏ ਕਿ ਨਿਯਮਾਂ ਮੁਤਾਬਿਕ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਸੀਟ ਖਾਲੀ ਐਲਾਨਣ ਤੋਂ ਬਾਅਦ 6 ਮਹੀਨਿਆਂ ਦੇ ਅੰਦਰ-ਅੰਦਰ ਉਸ ਹਲਕੇ ਦੀ ਜ਼ਿਮਨੀ ਚੋਣ ਕਰਵਾਉਣੀ ਜ਼ਰੂਰੀ ਹੁੰਦੀ ਹੈ। ਹੁਣ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਜਲਦੀ ਹੀ ਮੁੜ ਤੋਂ ਵੋਟਾਂ ਪਾਉਣ ਦਾ ਮੌਕਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...