November 16, 2026, 9:52 pm
----------- Advertisement -----------
HomeNewsBreaking Newsਪੰਜਾਬ ਦੇ ਪਿੰਡਾਂ ‘ਚ ਹਾਈ ਅਲਰਟ, ਕਿਸਾਨਾਂ ਦੀਆਂ ਫ਼ਸਲਾਂ ਵਿਚ ਪੁੱਜਾ ਰਾਵੀ...

ਪੰਜਾਬ ਦੇ ਪਿੰਡਾਂ ‘ਚ ਹਾਈ ਅਲਰਟ, ਕਿਸਾਨਾਂ ਦੀਆਂ ਫ਼ਸਲਾਂ ਵਿਚ ਪੁੱਜਾ ਰਾਵੀ ਦਰਿਆ ਦਾ ਪਾਣੀ

Published on

----------- Advertisement -----------

ਪਿਛਲੇ 24 ਘੰਟਿਆਂ ‘ਚ ਹਿਮਾਚਲ ਪ੍ਰਦੇਸ਼ ‘ਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਲਗਭਗ 2 ਫੁੱਟ ਵਧਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ‘ਚ ਹੜ੍ਹ ਦਾ ਖਤਰਾ ਵਧ ਗਿਆ ਹੈ।

ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਮੁਤਾਬਕ, ਲਗਾਤਾਰ ਬਾਰਸ਼ ਨੇ ਬਿਆਸ ਦਰਿਆ ‘ਚ ਪਾਣੀ ਦਾ ਵਹਾਅ ਵਧਾ ਦਿੱਤਾ ਹੈ, ਜਿਸ ਦਾ ਸਿੱਧਾ ਅਸਰ ਪੌਂਗ ਡੈਮ ‘ਤੇ ਪਿਆ ਹੈ। ਡੈਮ ਦੇ ਸਪਿੱਲਵੇ ਗੇਟ ਹੋਰ ਖੋਲ੍ਹਣ ਦੀ ਸਥਿਤੀ ‘ਚ ਹਿਮਾਚਲ ਦੀ ਤਹਿਸੀਲ ਇੰਦੌਰਾ, ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਤਹਿਸੀਲਾਂ ਮੁਕੇਰੀਆਂ ਅਤੇ ਦਸੂਹਾ, ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ‘ਚ ਹੜ੍ਹ ਦਾ ਖਤਰਾ ਹੋਰ ਗੰਭੀਰ ਹੋ ਸਕਦਾ ਹੈ।

ਗੁਰਦਾਸਪੁਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਘੋਹਨੇਵਾਲਾ ‘ਚ ਰਾਵੀ ਦਰਿਆ ਦਾ ਪਾਣੀ ਕਈ ਕਿਸਾਨਾਂ ਦੀਆਂ ਜ਼ਮੀਨਾਂ ‘ਚ ਦਾਖਲ ਹੋ ਗਿਆ ਹੈ, ਜਿਸ ਨਾਲ ਝੋਨੇ ਅਤੇ ਕਮਾਦ ਦੀਆਂ ਫਸਲਾਂ ਨੂੰ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਸਾਬਕਾ ਸਰਪੰਚ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਰਾਵੀ ਦਾ ਪਾਣੀ ਥੋੜ੍ਹਾ ਬਾਹਰ ਆਇਆ ਸੀ, ਅਤੇ ਰਾਤ ਨੂੰ ਨੀਵੇਂ ਖੇਤਾਂ ‘ਚ ਪਾਣੀ ਭਰ ਗਿਆ, ਪਰ ਹਾਲੇ ਜ਼ਿਆਦਾ ਖਤਰਾ ਨਹੀਂ ਹੈ।ਪਾਣੀ ਦੇ ਪੱਧਰ ਨੂੰ ਨਿਯੰਤਰਣ ‘ਚ ਰੱਖਣ ਲਈ ਪੌਂਗ ਡੈਮ ਤੋਂ 59,881 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ‘ਚ ਛੱਡਿਆ ਜਾ ਰਿਹਾ ਹੈ, ਜਿਸ ‘ਚ 17,502 ਕਿਊਸਿਕ ਟਰਬਾਈਨਾਂ ਅਤੇ 42,379 ਕਿਊਸਿਕ ਸਪਿੱਲਵੇ ਗੇਟ ਰਾਹੀਂ ਸ਼ਾਮਲ ਹਨ।

ਸ਼ਾਮ 7 ਵਜੇ ਪੌਂਗ ਡੈਮ ‘ਚ ਪਾਣੀ ਦੀ ਆਮਦ 88,238 ਕਿਊਸਿਕ ਸੀ, ਅਤੇ ਪਾਣੀ ਦਾ ਪੱਧਰ 1,382.72 ਫੁੱਟ ਸੀ, ਜੋ ਖਤਰੇ ਦੇ ਨਿਸ਼ਾਨ ਤੋਂ ਸਿਰਫ 7 ਫੁੱਟ ਦੂਰ ਹੈ। ਸ਼ਾਹ ਨਹਿਰ ਬੈਰਾਜ ਤੋਂ 48,160 ਕਿਊਸਿਕ ਪਾਣੀ ਬਿਆਸ ‘ਚ ਅਤੇ 11,500 ਕਿਊਸਿਕ ਮੁਕੇਰੀਆਂ ਹਾਈਡਲ ਨਹਿਰ ‘ਚ ਛੱਡਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...