May 25, 2026, 3:57 am
----------- Advertisement -----------
HomeNewsBreaking Newsਸੁਖਜਿੰਦਰ ਰੰਧਾਵਾ ਨੇ ਲੋਕ ਸਭਾ ਵਿੱਚ ਚੁੱਕਿਆ ਐਸਜੀਪੀਸੀ ਚੋਣਾਂ ਦਾ ਮੁੱਦਾ, ਕੇਂਦਰੀ...

ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ਵਿੱਚ ਚੁੱਕਿਆ ਐਸਜੀਪੀਸੀ ਚੋਣਾਂ ਦਾ ਮੁੱਦਾ, ਕੇਂਦਰੀ ਮੰਤਰੀ ਨੇ ਦਿੱਤਾ ਜਵਾਬ

Published on

----------- Advertisement -----------
ਮੰਗਲਵਾਰ ਨੂੰ ਸੰਸਦ ਵਿੱਚ ‘ਸਿੱਖਾਂ ਦੀ ਮਿੰਨੀ-ਸੰਸਦ’ ਕਹੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਦਾ ਮੁੱਦਾ ਉੱਠਿਆ। ਕਾਂਗਰਸ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਕੇਂਦਰ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ। ਰੰਧਾਵਾ ਨੇ ਸਿੱਧਾ ਪੁੱਛਿਆ ਕਿ ਕੀ SGPC ਚੋਣਾਂ ਲਈ ਕੋਈ ਟਾਈਮਲਾਈਨ ਨਿਰਧਾਰਤ ਕੀਤੀ ਗਈ ਹੈ? ਉਨ੍ਹਾਂ ਯਾਦ ਦਵਾਇਆ ਕਿ ਆਖ਼ਰੀ ਚੋਣਾਂ 2011 ਵਿੱਚ ਹੋਈਆਂ ਸਨ ਅਤੇ ਨਵੀਆਂ ਚੋਣਾਂ ਨਾ ਕਰਵਾਉਣਾ “ਸਿੱਖ ਕੌਮ ਦੇ ਹੱਕਾਂ ਨਾਲ ਅਨਿਆਂ” ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ-ਸਿਰ ਚੋਣਾਂ ਕਰਵਾਉਣਾ ਧਾਰਮਿਕ ਹੱਕਾਂ ਅਤੇ ਲੋਕਤਾਂਤਰਿਕ ਪਰੰਪਰਾਵਾਂ ਦੋਵਾਂ ਦੀ ਰੱਖਿਆ ਲਈ ਲਾਜ਼ਮੀ ਹੈ। ਇਸ ਸਵਾਲ ਦਾ ਜਵਾਬ ਦਿੰਦਿਆਂ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਇ ਨੇ ਸਪਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ, 1925 ਅਨੁਸਾਰ SGPC ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ’ਤੇ ਹੈ। ਮੁੱਖ ਕਮਿਸ਼ਨਰ ਦੀ ਨਿਯੁਕਤੀ ਹੋ ਚੁੱਕੀ ਹੈ ਅਤੇ ਉਸ ਨੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਸ਼ਾਸਨਾਂ ਨੂੰ ਵੋਟਰ ਸੂਚੀਆਂ ਤਿਆਰ ਕਰਨ ਲਈ ਹੁਕਮ ਦਿੱਤਾ ਹੈ। ਹਾਲਾਂਕਿ, ਕਈ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲਟਕਣ ਕਰਕੇ ਪ੍ਰਕਿਰਿਆ ਅਟਕੀ ਹੋਈ ਹੈ ਜਿੱਥੇ ਸਟੇ ਆਰਡਰਾਂ ਨੇ ਅੱਗੇ ਦੀ ਕਾਰਵਾਈ ਨੂੰ ਰੋਕਿਆ ਹੋਇਆ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜੀੰਦਰ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਵਿੱਚ SGPC ਚੋਣਾਂ ਸਬੰਧੀ ਲੰਬੇ ਸਮੇਂ ਤੋਂ ਟਲਿਆ ਮੁੱਦਾ ਉਠਾਉਣ ਦਾ ਸਵਾਗਤ ਕੀਤਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...