May 30, 2026, 5:21 pm
----------- Advertisement -----------
HomeNewsBreaking Newsਬੀਬੀ ਪਰਮਜੀਤ ਕੌਰ ਖਾਲੜਾ ਨਹੀਂ ਲੜਣਗੇ ਤਰਨਤਾਰਨ ਉਪ-ਚੋਣ

ਬੀਬੀ ਪਰਮਜੀਤ ਕੌਰ ਖਾਲੜਾ ਨਹੀਂ ਲੜਣਗੇ ਤਰਨਤਾਰਨ ਉਪ-ਚੋਣ

Published on

----------- Advertisement -----------

 ਤਰਨਤਾਰਨ ਵਿੱਚ ਹੋਣ ਵਾਲੀਆਂ ਉਪ-ਚੋਣਾਂ ਲਈ ਅਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵੱਡਾ ਝਟਕਾ ਲੱਗਿਆ ਹੈ। ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਸੀ ਕਿ ਹਿਊਮਨ ਰਾਈਟਸ ਐਕਟਿਵਿਸਟ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਪਰ ਖ਼ਬਰ ਆ ਰਹੀ ਹੈ ਕਿ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।

ਅੱਜ ਤਰਨਤਾਰਨ ਵਿੱਚ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਬੀਬੀ ਪਰਮਜੀਤ ਕੌਰ ਖਾਲੜਾ ਆਉਣ ਵਾਲੀਆਂ ਉਪ-ਚੋਣਾਂ ਨਹੀਂ ਲੜਣਗੇ। 2019 ਵਿੱਚ ਉਹਨਾਂ ਨੇ ਪਾਪੀਆਂ ਦਾ ਚਿਹਰਾ ਬੇਨਕਾਬ ਕਰਨ ਲਈ ਚੋਣ ਲੜੀ ਸੀ। ਉਹਨਾਂ ਦਾ ਕਹਿਣਾ ਹੈ ਕਿ ਚੋਣ ਲੜਨਾ ਉਨ੍ਹਾਂ ਦਾ ਪੇਸ਼ਾ ਨਹੀਂ ਹੈ, ਸਗੋਂ ਸਿਰਫ਼ ਖ਼ਾਸ ਹਾਲਾਤਾਂ ਵਿੱਚ ਹੀ ਉਹ ਚੋਣ ਮੈਦਾਨ ਵਿੱਚ ਉਤਰੇ ਸਨ।

ਇਸੇ ਵਿਚਕਾਰ, ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੀ ਆਪਣੇ ਸ਼ਬਦ ਵਾਪਸ ਲੈ ਲਏ ਹਨ। ਉਹਨਾਂ ਸਪਸ਼ਟ ਕੀਤਾ ਕਿ ਪਰਮਜੀਤ ਕੌਰ ਖਾਲੜਾ ਨੂੰ ਪਾਰਟੀ ਦਾ ਅਧਿਕਾਰਕ ਉਮੀਦਵਾਰ ਐਲਾਨਿਆ ਨਹੀਂ ਗਿਆ ਸੀ, ਸਗੋਂ ਸਿਰਫ਼ ਉਨ੍ਹਾਂ ਨੂੰ ਪਾਰਟੀ ਦੀ ਪਹਿਲੀ ਪਸੰਦ ਕਿਹਾ ਗਿਆ ਸੀ।

2019 ਦੀ ਲੋਕ ਸਭਾ ਚੋਣ

ਪਰਮਜੀਤ ਕੌਰ ਖਾਲੜਾ, ਹਿਊਮਨ ਰਾਈਟਸ ਐਕਟਿਵਿਸਟ ਜਸਵੰਤ ਸਿੰਘ ਖਾਲੜਾ ਦੀ ਪਤਨੀ ਹਨ, ਜਿਨ੍ਹਾਂ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਖ਼ਿਲਾਫ਼ ਹੋ ਰਹੇ ਅਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਅਵਾਜ਼ ਚੁੱਕੀ ਸੀ। 2019 ਦੇ ਲੋਕ ਸਭਾ ਚੋਣਾਂ ਵਿੱਚ ਬੀਬੀ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਜਿਸ ਵਿੱਚ ਉਹਨਾਂ ਨੂੰ ਕਰੀਬ 2 ਲੱਖ 14 ਹਜ਼ਾਰ ਵੋਟਾਂ ਮਿਲੀਆਂ ਸਨ ਅਤੇ ਉਹ ਤੀਜੇ ਸਥਾਨ ’ਤੇ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...