November 16, 2026, 9:43 pm
----------- Advertisement -----------
HomeNewsBreaking Newsਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿਧਾਨ ਸਭਾ ਦੀਆਂ 3...

ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿਧਾਨ ਸਭਾ ਦੀਆਂ 3 ਉੱਚ ਤਾਕਤੀ ਕਮੇਟੀਆਂ ਦਾ ਮੈਂਬਰ ਕੀਤਾ ਨਾਮਜ਼ਦ

Published on

----------- Advertisement -----------

ਪੰਜਾਬ ਦੀ ਸਿਆਸਤ ਵਿਚ ਬੇਬਾਕ ਤੇ ਨਿਧੜਕ ਆਗੂ ਅਤੇ ਆਪਣੇ ਨਿਵੇਕਲੇ ਕੰਮਾਂ ਨਾਲ ਜਾਣੇ ਜਾਣ ਵਾਲੇ ਬਤੌਰ ਪੰਚਾਇਤ ਮੰਤਰੀ ਪੰਜਾਬ ਦੀ ਲਗਭਗ 11000 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਕੇ ਪੰਚਾਇਤਾਂ ਦੇ ਹਵਾਲੇ ਕਰਨ ਅਤੇ ਐਨ.ਆਰ.ਆਈ. ਭਰਾਵਾਂ ਦੇ ਚਿਰਾਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕਰਕੇ ਥੋੜ੍ਹੇ ਸਮੇਂ ‘ਚ ਸਿਆਸੀ ਸਫ਼ਾਂ ਅੰਦਰ ਚਰਚਿਤ ਰਹਿਣ ਵਾਲੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਅਜਨਾਲਾ ਦੀ ਬਤੌਰ ਵਿਧਾਇਕ ਨੁਮਾਇੰਦਗੀ ਕਰ ਰਹੇ ਸ. ਕੁਲਦੀਪ ਸਿੰਘ ਧਾਲੀਵਾਲ ਜਿਨ੍ਹਾਂ ਨੂੰ ਬੇਸ਼ੱਕ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਦੀ ਵਜ਼ਾਰਤ ਤੋਂ ਪਾਸੇ ਕਰ ਦਿੱਤਾ ਗਿਆ ਸੀ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ. ਧਾਲੀਵਾਲ ਨੂੰ ਪੰਜਾਬ ਵਿਧਾਨ ਸਭਾ ਦੀਆਂ 3 ਉੱਚ ਤਾਕਤੀ ਕਮੇਟੀਆਂ ਪੰਜਾਬ ਸਰਕਾਰ ਸਥਾਨਕ ਸਰਕਾਰਾਂ ਕਮੇਟੀ, ਪੰਜਾਬ ਸਰਕਾਰ ਪਬਲਿਕ ਅੰਡਰਟੇਕਿੰਗ ਕਮੇਟੀ ਅਤੇ ਪੰਜਾਬ ਸਰਕਾਰ ਲੋਕ ਲੇਖਾ ਕਮੇਟੀ ‘ਚ ਮੈਂਬਰ ਨਾਮਜ਼ਦ ਕੀਤਾ ਹੈ।  ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਮਾਨ ਦੀਆਂ ਆਸਾਂ ਉਤੇ ਖਰੇ ਉੱਤਰਨਗੇ। ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੂੰ 3 ਉੱਚ ਤਾਕਤੀ ਕਮੇਟੀਆਂ ਦਾ ਮੈਂਬਰ ਨਾਮਜ਼ਦ ਕੀਤੇ ਜਾਣ ਉਤੇ ਉਨ੍ਹਾਂ ਦੇ ਸਮਰਥਕਾਂ, ਚਾਹੁਣ ਵਾਲਿਆਂ ਅਤੇ ਹਲਕਾ ਅਜਨਾਲਾ ਦੇ ‘ਆਪ’ ਅਹੁਦੇਦਾਰਾਂ, ਆਗੂਆਂ ਅਤੇ ਵਲੰਟੀਅਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...